ਪੜਚੋਲ ਕਰੋ
ਹੰਸ ਰਾਜ ਹੰਸ ਲਈ ਨਵੀਂ ਮੁਸੀਬਤ, ਅਦਾਲਤ ਵੱਲੋਂ ਤਲਬ
ਖਬਰ ਏਜੰਸੀ ਪੀਟੀਆਈ ਮੁਤਾਬਕ ਅਦਾਲਤ ਨੇ 12 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਲੋਕ ਪ੍ਰਤੀਨਿਧੀ ਐਕਟ ਤਹਿਤ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਹੈ।

ਨਵੀਂ ਦਿੱਲੀ: ਬੀਜੇਪੀ ਦੇ ਸੰਸਦ ਮੈਂਬਰ ਤੇ ਪੰਜਾਬੀ ਸੂਫੀ ਗਾਇਕ ਹੰਸ ਰਾਜ ਹੰਸ ਮੁੜ ਕਸੂਤੇ ਘਿਰ ਗਏ ਹਨ। ਦਿੱਲੀ ਦੀ ਅਦਾਲਤ ਨੇ ਚੋਣ ਹਲਫ਼ਨਾਮੇ 'ਚ ਅਸਪੱਸ਼ਟ ਜਾਣਕਾਰੀ ਦੇਣ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਤਲਬ ਕੀਤਾ ਹੈ।
ਖਬਰ ਏਜੰਸੀ ਪੀਟੀਆਈ ਮੁਤਾਬਕ ਅਦਾਲਤ ਨੇ 12 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਲੋਕ ਪ੍ਰਤੀਨਿਧੀ ਐਕਟ ਤਹਿਤ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਹੰਸ ਨੂੰ 18 ਜਨਵਰੀ ਨੂੰ ਪੇਸ਼ ਹੋਣ ਲਈ ਸੰਮਨ ਭੇਜੇ ਗਏ ਹਨ।
ਦੱਸ ਦਈਏ ਕਿ ਕਾਂਗਰਸੀ ਲੀਡਰ ਰਾਜੇਸ਼ ਲਿਲੋਠੀਆ ਵੱਲੋਂ ਹੰਸ ਖ਼ਿਲਾਫ਼ ਅਪਰਾਧਕ ਕੇਸ ਦਰਜ ਕਰਵਾਇਆ ਗਿਆ ਸੀ। ਉਨ੍ਹਾਂ ਇਲਜ਼ਾਮ ਲਾਇਆ ਸੀ ਕਿ ਹੰਸ ਰਾਜ ਨੇ ਚੋਣ ਹਲਫ਼ਨਾਮੇ ਵਿੱਚ ਕਥਿਤ ਤੌਰ ’ਤੇ ਅਸਪੱਸ਼ਟ ਜਾਣਕਾਰੀ ਦਿੱਤੀ ਸੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Before You Go
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਟ੍ਰੈਂਡਿੰਗ ਟੌਪਿਕ






















