ਦਿੱਲੀ ਦੇ ਸਾਰੇ ਪ੍ਰਾਈਵੇਟ ਦਫ਼ਤਰ ਬੰਦ ਕਰਨ ਦੇ ਹੁਕਮ, ਜਾਣੋ ਹੋਰ ਕੀ-ਕੀ ਪਾਬੰਦੀਆਂ ਰਹਿਣਗੀਆਂ
ਦਿੱਲੀ ਦੇ ਵਿੱਚ ਕੋਰੋਨਾ ਸਮੇਤ ਓਮੀਕਰੋਨ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ, ਜਿਸ ਕਰਕੇ ਕੇਜਰੀਵਾਲ ਸਰਕਾਰ ਨੇ ਕੋਰੋਨਾ ਨੂੰ ਰੋਕਣ ਲਈ ਸਖਤੀਆਂ ਕਰਨੀਆਂ ਸ਼ੁਰੂ ਕਰ ਦਿਤੀਆਂ ਹਨ। ਇਸ ਦੇ ਨਾਲ ਹੀ ਨਾਈਟ ਕਰਫ਼ਿਊ ਦੇ ਬਾਅਦ ਹੁਣ ਵੀਕਐਂਡ ਕਰਫ਼ਿਊ ਵੀ ਲਗਾ ਦਿੱਤਾ ਗਿਆ ਹੈ।
ਨਵੀਂ ਦਿੱਲੀ: ਦਿੱਲੀ ਦੇ ਵਿੱਚ ਕੋਰੋਨਾ ਸਮੇਤ ਓਮੀਕਰੋਨ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ, ਜਿਸ ਕਰਕੇ ਕੇਜਰੀਵਾਲ ਸਰਕਾਰ ਨੇ ਕੋਰੋਨਾ ਨੂੰ ਰੋਕਣ ਲਈ ਸਖਤੀਆਂ ਕਰਨੀਆਂ ਸ਼ੁਰੂ ਕਰ ਦਿਤੀਆਂ ਹਨ। ਇਸ ਦੇ ਨਾਲ ਹੀ ਨਾਈਟ ਕਰਫ਼ਿਊ ਦੇ ਬਾਅਦ ਹੁਣ ਵੀਕਐਂਡ ਕਰਫ਼ਿਊ ਵੀ ਲਗਾ ਦਿੱਤਾ ਗਿਆ ਹੈ। ਇਸ ਦੇ ਬਾਵਜੂਦ ਮਾਮਲੇ ਲਗਾਤਾਰ ਵਧ ਰਹੇ ਹਨ, ਉੱਥੇ ਹੀ ਅੱਜ ਦਿੱਲੀ ਆਫ਼ਤ ਪ੍ਰਬੰਧਨ ਕਮੇਟੀ (DDMA) ਨੇ ਆਦੇਸ਼ ਵੀ ਜਾਰੀ ਕੀਤੇ ਹਨ।
ਦਿੱਲੀ ਦੇ ਸਾਰੇ ਪ੍ਰਾਈਵੇਟ ਦਫ਼ਤਰ ਵੀ ਬੰਦ
ਇਸ ਦੇ ਨਾਲ ਹੀ ਦਿੱਲੀ ਆਫ਼ਤ ਪ੍ਰਬੰਧਨ ਕਮੇਟੀ ਨੇ ਅੱਜ ਨਵੇਂ ਨਿਯਮ ਲਾਗੂ ਕੀਤੇ ਹੈ ਜਿਸ ਤਹਿਤ ਦਿੱਲੀ ਸਰਕਾਰ ਨੇ ਅੱਜ ਤੋਂ ਸਾਰੇ ਪ੍ਰਾਈਵੇਟ ਦਫ਼ਤਰ ਵੀ ਬੰਦ ਕਰ ਦਿੱਤੇ ਹਨ ਤੇ ਘਰੋਂ ਕੰਮ ਦੀ ਆਗਿਆ ਦਿਤੀ ਗਈ ਹੈ। ਹਾਲਾਂਕਿ ਇਸ ਦੌਰਾਨ ਸਾਰੇ ਜ਼ਰੂਰੀ ਕੰਮ ਵਾਲੇ ਦਫ਼ਤਰ ਖੁੱਲ੍ਹੇ ਰਹਿਣਗੇ। ਉੱਥੇ ਹੀ ਸਾਰੇ ਰੈਸਟੋਰੈਂਟ ਬੰਦ ਕਰ ਦਿੱਤੇ ਹਨ ਤੇ ਟੇਕ ਅਵੇ ਦੀ ਮਨਜੂਰੀ ਦਿਤੀ ਗਈ ਹੈ।
ਸੋਮਵਾਰ ਨੂੰ ਦਿੱਲੀ ਦੇ ਵਿੱਚ ਕੋਰੋਨਾ ਦੇ 19 ਹਜ਼ਾਰ ਤੋਂ ਵੱਧ ਮਾਮਲੇ ਦਰਜ
ਦੱਸ ਦੇਈਏ ਕਿ ਦਿੱਲੀ ਦੇ ਵਿੱਚ ਸੋਮਵਾਰ ਨੂੰ ਕੋਰੋਨਾ ਦੇ 19 ਹਜ਼ਾਰ 166 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਫਿਲਹਾਲ ਰਾਜਧਾਨੀ ਦੇ ਵਿੱਚ ਕੋਰੋਨਾ ਦੇ ਕੁੱਲ 55 ਹਜ਼ਾਰ 806 ਐਕਟਿਵ ਕੇਸ ਹਨ। ਇਨ੍ਹਾਂ ਮਰੀਜਾਂ ਚੋਂ 44 ਹਜ਼ਾਰ 28 ਮਰੀਜ਼ ਘਰ ਇਕਾਂਤਵਾਸ ਵਿੱਚ ਰਹਿ ਕੇ ਆਪਣਾ ਇਲਾਜ਼ ਕਰਵਾ ਰਹੇ ਹਨ ਤੇ ਜਦਕਿ 1912 ਮਰੀਜ਼ ਹਸਪਤਾਲ ਵਿੱਚ ਭਰਤੀ ਹਨ।
ਅਰਵਿੰਦ ਕੇਜਰੀਵਾਲ ਅੱਜ ਕੁੱਝ ਹੋਰ ਪਾਬੰਦੀਆਂ ਦਾ ਕਰ ਸਕਦੇ ਨੇ ਐਲਾਨ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ। ਕਿਹਾ ਜਾਂਦਾ ਹੈ ਕਿ ਦਿੱਲੀ ਵਿੱਚ ਵੱਧਦੇ ਕੋਰੋਨਾ ਦੇ ਕੇਸਾਂ ਨੂੰ ਰੋਕਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਕੁੱਝ ਹੋਰ ਸਖ਼ਤ ਪਾਬੰਦੀਆਂ ਦਾ ਐਲਾਨ ਕਰ ਸਕਦੇ ਹਨ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਉਨ੍ਹਾਂ ਕਿਹਾ ਸੀ ਕਿ ਦੇਸ਼ ਚ ਕੋਰੋਨਾ ਦੀ ਰਫਤਾਰ ਤੇਜ਼ ਹੁੰਦੀ ਜਾ ਰਹੀ ਹੈ ਪਰ ਘਬਰਾਉਣ ਦੀ ਜ਼ਰੂਰਤ ਨਹੀਂ ਹੈ , ਉਨ੍ਹਾਂ ਕਿਹਾ ਕਿ ਸਥਿਤ ਕਾਬੂ ਵਿੱਚ ਹੈ।
ਇਹ ਵੀ ਪੜ੍ਹੋ :
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490