Mask Returns in Delhi: ਦਿੱਲੀ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਇ$ਕ ਵਾਰ ਫਿਰ ਮਾਸਕ ਵਾਪਸ ਆ ਰਿਹਾ ਹੈ। ਬੁੱਧਵਾਰ ਨੂੰ ਹੋਈ ਡੀਡੀਐਮ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਦਿੱਲੀ ਵਿੱਚ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਹੁਣ ਦਿੱਲੀ 'ਚ ਮਾਸਕ ਨਾ ਪਾਉਣ 'ਤੇ 500 ਰੁਪਏ ਦਾ ਜ਼ੁਰਮਾਨਾ ਲੱਗੇਗਾ।
ਪਿਛਲੇ ਕੁਝ ਦਿਨਾਂ ਤੋਂ ਰਾਸ਼ਟਰੀ ਰਾਜਧਾਨੀ 'ਚ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਹੋਇਆ ਹੈ। ਸ਼ਹਿਰ ਵਿੱਚ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਡੀਡੀਐਮਏ) ਸਰਗਰਮ ਹੋ ਗਈ ਅਤੇ ਬੁੱਧਵਾਰ ਸਵੇਰੇ ਇੱਕ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਦਿੱਲੀ ਵਿੱਚ ਇੱਕ ਵਾਰ ਫਿਰ ਮਾਸਕ ਲਗਾਉਣਾ ਲਾਜ਼ਮੀ ਹੋਵੇਗਾ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਕੋਈ ਮਾਸਕ ਪਹਿਨਣ ਦੇ ਲਾਜ਼ਮੀ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।
ਡੀਡੀਐਮਏ ਦੀ ਮੀਟਿੰਗ ਵਿੱਚ ਸਕੂਲ ਬੰਦ ਨਾ ਕਰਨ ’ਤੇ ਵੀ ਸਹਿਮਤੀ ਬਣੀ ਹੈ। ਵਧਦੇ ਮਾਮਲਿਆਂ ਦੇ ਮੱਦੇਨਜ਼ਰ, ਇੱਕ ਨਵਾਂ ਐਸਓਪੀ ਯਾਨੀ ਮੈਨੂਅਲ ਜਾਰੀ ਕੀਤਾ ਜਾਵੇਗਾ। ਦਿੱਲੀ 'ਚ ਪਿਛਲੇ ਕੁਝ ਦਿਨਾਂ 'ਚ ਜਿਸ ਤਰ੍ਹਾਂ ਨਾਲ ਮਾਮਲੇ ਲਗਾਤਾਰ ਵਧ ਰਹੇ ਹਨ, ਉਸ ਨੂੰ ਦੇਖਦੇ ਹੋਏ ਹੁਣ ਸ਼ਹਿਰ 'ਚ ਕੋਵਿਡ-19 ਦੀ ਟੈਸਟਿੰਗ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਹਨ। ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਸਕੂਲਾਂ ਲਈ ਨਵੇਂ ਨਿਯਮ ਜਾਰੀ ਕੀਤੇ ਹਨ।
ਇੱਥੇ ਜਾਣੋ DDMA ਦੀ ਮੀਟਿੰਗ ਵਿੱਚ ਲਏ ਗਏ ਫੈਸਲੇ
- ਦਿੱਲੀ ਵਿੱਚ ਮਾਸਕ ਲਾਜ਼ਮੀ
- ਮਾਸਕ ਨਾ ਪਾਉਣ 'ਤੇ 500 ਰੁਪਏ ਦਾ ਜੁਰਮਾਨਾ
- ਦਿੱਲੀ ਵਿੱਚ ਕੋਰੋਨਾ ਟੈਸਟਾਂ ਦੀ ਗਿਣਤੀ ਵਧਾਈ ਜਾਵੇਗੀ
- ਯੋਗ ਲੋਕਾਂ ਦਾ ਟੀਕਾਕਰਨ ਕਰਨ ਦੀ ਮੁਹਿੰਮ 'ਤੇ ਜ਼ੋਰ ਦਿੱਤਾ ਜਾਵੇਗਾ, ਕਿਉਂਕਿ ਟੀਕਾਕਰਨ ਲਾਗ ਨੂੰ ਰੋਕਣ ਵਿੱਚ ਮਦਦ ਕਰਦਾ ਹੈ
- ਸਕੂਲ ਫਿਲਹਾਲ ਬੰਦ ਨਹੀਂ ਹੋਣਗੇ
- ਮਾਹਿਰਾਂ ਦੀ ਸਲਾਹ ਨਾਲ ਸਕੂਲਾਂ ਲਈ ਕੋਵਿਡ 19 ਮੈਨੂਅਲ ਤਿਆਰ ਕੀਤਾ ਜਾਵੇਗਾ
- ਕੋਵਿਡ 19 ਦੇ ਨਵੇਂ ਨਿਯਮਾਂ ਨੂੰ ਲੋਕਾਂ ਨੂੰ ਸਹੀ ਤਰੀਕੇ ਨਾਲ ਜਾਣੂ ਕਰਵਾਇਆ ਜਾਵੇਗਾ
- ਸਮਾਜਿਕ ਸਮਾਗਮਾਂ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ
- ਅਸੀਂ ਕੋਵਿਡ 19 ਨੂੰ ਲੈ ਕੇ ਬੇਸ਼ੱਕ ਚਿੰਤਤ ਹਾਂ, ਪਰ ਘਬਰਾਉਣ ਦੀ ਲੋੜ ਨਹੀਂ ਹੈ