Delhi Covid Update: ਦਿੱਲੀ 'ਚ ਨਹੀਂ ਰੁਕ ਰਹੀ ਕੋਰੋਨਾ ਦੀ ਰਫ਼ਤਾਰ, 1367 ਨਵੇਂ ਮਾਮਲੇ ਹੋਏ ਦਰਜ ਕੀ ਪਾਬੰਦੀਆਂ ਲਾਗੂ ਕਰਨ ਦੀ ਹੈ ਲੋੜ!
COVID 19 Updates: ਦਿੱਲੀ ਵਿੱਚ ਕੋਰੋਨਾ ਵਾਇਰਸ ਦੇ 1367 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਮੰਗਲਵਾਰ ਨੂੰ 1204 ਨਵੇਂ ਮਾਮਲੇ ਸਾਹਮਣੇ ਆਏ ਸੀ।
Delhi COVID updates: ਰਾਸ਼ਟਰੀ ਰਾਜਧਾਨੀ ਦਿੱਲੀ 'ਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸਿਹਤ ਵਿਭਾਗ ਵੱਲੋਂ ਸ਼ਾਮ 7.30 ਵਜੇ ਦੇ ਕਰੀਬ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 1367 ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ ਅਤੇ ਇੱਕ ਮਰੀਜ਼ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 1042 ਮਰੀਜ਼ ਠੀਕ ਹੋਏ ਹਨ। ਦਿੱਲੀ 'ਚ ਸੰਕਰਮਣ ਦੀ ਦਰ 4.5 ਫੀਸਦੀ ਦਰਜ ਕੀਤੀ ਗਈ ਹੈ। ਮੰਗਲਵਾਰ ਨੂੰ ਸ਼ਹਿਰ ਵਿੱਚ ਕੁੱਲ 30,346 ਨਮੂਨਿਆਂ ਦੀ ਜਾਂਚ ਕੀਤੀ ਗਈ।
ਇਸ ਸਮੇਂ 4832 ਮਰੀਜ਼ ਇਲਾਜ ਅਧੀਨ ਹਨ, ਜੋ ਕਿ 10 ਫਰਵਰੀ ਤੋਂ ਬਾਅਦ ਸਭ ਤੋਂ ਵੱਧ ਹੈ। 10 ਫਰਵਰੀ ਨੂੰ ਐਕਟਿਵ ਮਰੀਜ਼ਾਂ ਦੀ ਗਿਣਤੀ 5438 ਸੀ। ਦਿੱਲੀ ਵਿੱਚ ਹੁਣ ਤੱਕ 1878458 ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ ਅਤੇ ਇਨ੍ਹਾਂ ਚੋਂ 1847456 ਲੋਕ ਠੀਕ ਹੋ ਚੁੱਕੇ ਹਨ। 26170 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਮੰਗਲਵਾਰ ਨੂੰ ਦਿੱਲੀ 'ਚ ਕੋਰੋਨਾ ਵਾਇਰਸ ਨਾਲ ਸੰਕਰਮਣ ਦੇ 1204 ਨਵੇਂ ਮਾਮਲੇ ਸਾਹਮਣੇ ਆਏ ਅਤੇ ਸੰਕਰਮਣ ਦੀ ਦਰ 4.64 ਫੀਸਦੀ ਰਹੀ। ਇਸ ਦੇ ਨਾਲ ਹੀ ਸੋਮਵਾਰ ਨੂੰ 1011 ਮਾਮਲੇ ਸਾਹਮਣੇ ਆਏ ਅਤੇ ਸੰਕਰਮਣ ਦੀ ਦਰ 6.42 ਫੀਸਦੀ ਹੋ ਗਈ। ਐਤਵਾਰ ਨੂੰ 1,083 ਮਾਮਲੇ ਸਾਹਮਣੇ ਆਏ ਅਤੇ ਪੌਜ਼ੇਟੀਵਿਟੀ ਰੇਟ 4.48 ਪ੍ਰਤੀਸ਼ਤ ਸੀ। ਸ਼ਨੀਵਾਰ ਨੂੰ ਇੱਥੇ 1,094 ਮਾਮਲੇ ਸਾਹਮਣੇ ਆਏ ਜਦੋਂਕਿ ਸ਼ੁੱਕਰਵਾਰ ਨੂੰ 1,042 ਮਾਮਲੇ ਦਰਜ ਕੀਤੇ ਗਏ।
ਕੋਰੋਨਾ ਦੇ ਵਧਦੇ ਮਾਮਲਿਆਂ ਬਾਰੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦਾ ਕਹਿਣਾ ਹੈ ਕਿ ਫਿਲਹਾਲ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਨੇ 'ਏਬੀਪੀ ਨਿਊਜ਼' ਨਾਲ ਵਿਸ਼ੇਸ਼ ਗੱਲਬਾਤ 'ਚ ਕਿਹਾ ਕਿ ਦਿੱਲੀ ਦੇ ਅੰਦਰ ਪੂਰੀ ਆਬਾਦੀ ਦਾ ਟੀਕਾਕਰਨ ਕੀਤਾ ਗਿਆ ਹੈ, ਜ਼ਿਆਦਾਤਰ ਲੋਕ ਪਹਿਲਾਂ ਹੀ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ। ਹੁਣ ਜੋ ਕੋਰੋਨਾ ਹੋ ਰਿਹਾ ਹੈ, ਲੋਕ ਜ਼ਿਆਦਾ ਬਿਮਾਰ ਨਹੀਂ ਹੋ ਰਹੇ ਹਨ।
ਇਹ ਵੀ ਪੜ੍ਹੋ: ਚਾਕਲੇਟ ਖਾਣ ਵਾਲੇ ਰਹਿਣ ਸਾਵਧਾਨ! ਚਾਕਲੇਟ ਨੇ 11 ਦੇਸ਼ਾਂ 'ਚ ਫੈਲਾਇਆ ਬੈਕਟੀਰੀਆ ਇੰਫੈਕਸ਼ਨ