Corona Vaccination in India: ਅਮਰੀਕਾ ਤੋਂ ਬਾਅਦ ਭਾਰਤ ਕੋਰੋਨਾ ਵਾਇਰਸ ਦੀ ਲਾਗ (Coronavirus Infection) ਕਾਰਨ ਦੁਨੀਆ ਦਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ। ਅਜਿਹੇ 'ਚ ਕੇਂਦਰ ਸਰਕਾਰ ਦੀ ਅਗਵਾਈ 'ਚ ਦੇਸ਼ 'ਚ ਕੋਰੋਨਾ ਦੀ ਰੋਕਥਾਮ ਲਈ ਜੰਗੀ ਪੱਧਰ 'ਤੇ ਕੋਰੋਨਾ ਟੀਕਾਕਰਨ ਦੀ ਮੁਹਿੰਮ ਚਲਾਈ ਗਈ ਸੀ। ਜਿਸ ਤਹਿਤ ਭਾਰਤ 200 ਕਰੋੜ ਟੀਕਾਕਰਨ ਦਾ ਅੰਕੜਾ ਪਾਰ ਕਰ ਚੁੱਕਾ ਹੈ।



ਮਹਾਮਾਰੀ ਨਾਲ ਜੂਝਦੇ ਹੋਏ 299 ਕਰੋੜ ਟੀਕਾਕਰਨ ਦੀ ਉਪਲੱਬਧੀ ਹਾਸਲ ਕਰਨ ਲਈ ਭਾਰਤ ਦੀ ਦੁਨੀਆ ਭਰ 'ਚ ਸ਼ਲਾਘਾ ਹੋ ਰਹੀ ਹੈ। ਅਜਿਹੇ 'ਚ ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਟਵਿੱਟਰ 'ਤੇ ਲਿਖਦੇ ਹੋਏ, ਬਿਲ ਗੇਟਸ ਨੇ ਕੋਰੋਨਾ ਸੰਕਰਮਣ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਭਾਰਤੀ ਟੀਕਾ ਨਿਰਮਾਤਾਵਾਂ ਅਤੇ ਸਰਕਾਰ ਨਾਲ ਲਗਾਤਾਰ ਸਾਂਝੇਦਾਰੀ ਲਈ ਧੰਨਵਾਦ ਪ੍ਰਗਟਾਇਆ ਹੈ।







ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਟਵੀਟ ਕੀਤਾ ਅਤੇ ਲਿਖਿਆ ਕਿ 'ਕੋਰੋਨਾ ਦੀ ਰੋਕਥਾਮ ਲਈ 200 ਕਰੋੜ ਟੀਕਿਆਂ ਦਾ ਇੱਕ ਹੋਰ ਮੀਲ ਪੱਥਰ ਹਾਸਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ। ਅਸੀਂ ਕੋਵਿਡ-19 ਦੇ ਪ੍ਰਭਾਵ ਨੂੰ ਘੱਟ ਕਰਨ ਲਈ ਭਾਰਤੀ ਟੀਕਾ ਨਿਰਮਾਤਾਵਾਂ ਅਤੇ ਭਾਰਤ ਸਰਕਾਰ ਦੇ ਨਾਲ ਸਾਡੀ ਨਿਰੰਤਰ ਭਾਈਵਾਲੀ ਲਈ ਧੰਨਵਾਦੀ ਹਾਂ।
ਦੱਸ ਦੇਈਏ ਕਿ ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੀ ਰੋਕਥਾਮ ਲਈ ਦੁਨੀਆ ਦੀ ਸਭ ਤੋਂ ਵੱਡੀ ਕੋਰੋਨਾ ਟੀਕਾਕਰਨ ਮੁਹਿੰਮ ਸ਼ੁਰੂ ਹੋਣ ਤੋਂ ਡੇਢ ਸਾਲ ਬਾਅਦ, ਭਾਰਤ ਨੇ ਐਤਵਾਰ, 17 ਜੁਲਾਈ ਨੂੰ 200 ਕਰੋੜ ਟੀਕਾਕਰਨ ਦਾ ਅੰਕੜਾ ਪਾਰ ਕਰ ਲਿਆ ਹੈ। ਜਿਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਨੇ ਫਿਰ ਇਤਿਹਾਸ ਰਚ ਦਿੱਤਾ ਹੈ।