ਨਵੀਂ ਦਿੱਲੀ: ਦੇਸ਼ ਵਿਚ 1 ਅਪਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਕੋਰੋਨਾ ਟੀਕਾ ਲਾਇਆ ਜਾਵੇਗਾ। ਮੋਦੀ ਕੈਬਨਿਟ ਨੇ ਇਹ ਫੈਸਲਾ ਕੀਤਾ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਵਿੱਚ ਵੈਕਸੀਨ ਦੀ ਭਰਪੂਰ ਡੌਜ਼ ਹੈ। ਕੋਰੋਨਾ ਟੀਕੇ ਦੀ ਕੋਈ ਘਾਟ ਨਹੀਂ ਹੈ।



ਇਸ ਬਾਰੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ, "ਇਹ ਫੈਸਲਾ ਲਿਆ ਗਿਆ ਹੈ ਕਿ 1 ਅਪਰੈਲ ਤੋਂ ਕੋਰੋਨਾ ਟੀਕਾ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਖੁੱਲ੍ਹੇਗਾ। ਅਸੀਂ ਬੇਨਤੀ ਕਰਦੇ ਹਾਂ ਕਿ ਸਾਰਿਆਂ ਨੂੰ ਤੁਰੰਤ ਰਜਿਸਟਰ ਕਰਨਾ ਚਾਹੀਦਾ ਹੈ ਤੇ ਟੀਕਾ ਲਵਾਉਣਾ ਚਾਹੀਦਾ ਹੈ।'




ਦੱਸ ਦੇਈਏ ਕਿ ਦੇਸ਼ ਵਿਚ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਪੂਰੇ ਜ਼ੋਰਾਂ ਨਾਲ ਫੈਲ ਰਹੀ ਹੈ। ਅਜਿਹੀ ਸਥਿਤੀ ਵਿੱਚ ਹਰ ਸੂਬੇ ਅਤੇ ਕੇਂਦਰ ਸਰਕਾਰ ਪੂਰਾ ਧਿਆਨ ਦੇ ਰਹੀ ਹੈ ਕਿ ਕੋਰੋਨਾ ਖਿਲਾਫ ਹਰ ਸੰਭਵ ਬਚਾਅ ਕੀਤਾ ਜਾਵੇ ਅਤੇ ਇਸ ਲਈ ਟੀਕਾ ਸਭ ਤੋਂ ਢੁਕਵਾਂ ਤਰੀਕਾ ਹੈ।


ਇਹ ਵੀ ਪੜ੍ਹੋ: ਪੈਟਰੋਲ-ਡੀਜ਼ਲ 'ਤੇ ਟੈਕਸ ਨਾਲ ਭਰੇ ਸਰਕਾਰ ਦੇ ਖਜ਼ਾਨੇ!300% ਵਧਿਆ ਟੈਕਸ ਕੁਲੈਕਸ਼ਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904