Covid In China: ਕਰੋਨਾ ਦੇ ਕਹਿਰ ਵਿਚਾਲੇ ਚੀਨ 'ਚ ਨਹੀਂ ਰੁਕ ਰਿਹਾ ਸਰਕਾਰ ਖ਼ਿਲਾਫ਼ ਗ਼ੁੱਸਾ, ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ
ਚੀਨ ਵਿਚ ਕੋਵਿਡ ਦੇ ਕਹਿਰ ਦੇ ਵਿਚਕਾਰ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਕੋਵਿਡ ਟੈਸਟਿੰਗ ਕਿੱਟਾਂ ਬਣਾਉਣ ਵਾਲੀ ਇੱਕ ਕੰਪਨੀ ਨੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਬਿਨਾਂ ਭੁਗਤਾਨ ਕੀਤੇ ਨੌਕਰੀ ਤੋਂ ਕੱਢ ਦਿੱਤਾ ਸੀ।
Covid In China: ਚੀਨ ਵਿੱਚ ਕੋਵਿਡ ਦੇ ਕਹਿਰ ਦੇ ਵਿਚਕਾਰ, ਉੱਥੇ ਦੀ ਸਰਕਾਰ ਉੱਤੇ ਲੋਕਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ। ਹਾਲ ਹੀ ਵਿੱਚ, ਐਂਟੀਜੇਨ ਕਿੱਟਾਂ ਬਣਾਉਣ ਵਾਲੀ ਇੱਕ ਫੈਕਟਰੀ ਦੇ ਬਾਹਰ ਪ੍ਰਦਰਸ਼ਨਕਾਰੀ ਅਤੇ ਪੁਲਿਸ ਕਰਮਚਾਰੀ ਇੱਕ ਦੂਜੇ ਨਾਲ ਟਕਰਾ ਗਏ। ਇਹ ਪ੍ਰਦਰਸ਼ਨਕਾਰੀ ਚੀਨ ਦੇ ਚੋਂਗਕਿੰਗ ਵਿੱਚ ਫੈਕਟਰੀ ਵਿੱਚ ਕਈ ਮਜ਼ਦੂਰਾਂ ਨੂੰ ਕੱਢਣ ਅਤੇ ਛਾਂਟੀ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਸਨ।
Chongqing Dadukou protests video 2
— China Lockdown 2022 (@2022_Lockdown) January 8, 2023
Zhongyuan Huiji Biotechnology Co., Ltd., a company that produces testing reagents, workers were not paid, so protests and clashes with the police erupted.#SalaryProtests #China #ChinaProtests pic.twitter.com/i2SyxVrSUr
ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਪੋਸਟ ਵਿੱਚ ਕਿਹਾ ਗਿਆ ਹੈ ਕਿ ਸ਼ਨੀਵਾਰ (7 ਜਨਵਰੀ) ਨੂੰ ਮੱਧ ਚੀਨ ਵਿੱਚ ਕੋਵਿਡ -19 ਲਈ ਐਂਟੀਜੇਨ ਕਿੱਟਾਂ ਬਣਾਉਣ ਵਾਲੀ ਇੱਕ ਫੈਕਟਰੀ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸੈਂਕੜੇ ਲੋਕਾਂ ਦੀ ਪੁਲਿਸ ਨਾਲ ਝੜਪ ਹੋਈ। ਇਸ ਝੜਪ ਦੇ ਕਈ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਹਨ।
ਨਿਊਜ਼ ਏਜੰਸੀ ਰਾਇਟਰਜ਼ ਨੇ ਇਨ੍ਹਾਂ ਪ੍ਰਦਰਸ਼ਨਾਂ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਵੀਡੀਓਜ਼ ਦੀ ਜਿਓਲੋਕੇਸ਼ਨ ਰਾਹੀਂ ਜਾਂਚ ਕੀਤੀ ਗਈ ਤਾਂ ਇਨ੍ਹਾਂ 'ਚੋਂ ਕੁਝ ਵੀਡੀਓਜ਼ ਨੂੰ ਚੋਂਗਕਿੰਗ ਕੰਪਨੀ ਦੀ ਫੈਕਟਰੀ 'ਚ ਹੀ ਸ਼ੂਟ ਕੀਤਾ ਗਿਆ।
ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਕ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਵੱਡੀ ਗਿਣਤੀ 'ਚ ਪ੍ਰਦਰਸ਼ਨਕਾਰੀ ਇਕ ਫੈਕਟਰੀ ਦੇ ਬਾਹਰ ਪੁਲਿਸ 'ਤੇ ਕੰਟੇਨਰ ਸੁੱਟਦੇ ਨਜ਼ਰ ਆ ਰਹੇ ਹਨ। ਪ੍ਰਦਰਸ਼ਨਕਾਰੀ ਪੁਲਿਸ ਪ੍ਰਤੀ ਆਪਣਾ ਗੁੱਸਾ ਜ਼ਾਹਰ ਕਰਦੇ ਹੋਏ ਉਨ੍ਹਾਂ ਨੂੰ ਉੱਥੋਂ ਜਾਣ ਲਈ ਕਹਿ ਰਹੇ ਹਨ। ਟਵਿੱਟਰ ਅਤੇ ਡੂਯਿਨ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪੋਸਟ ਕੀਤੇ ਗਏ ਇੱਕ ਹੋਰ ਵੀਡੀਓ ਵਿਚ, ਸੈਂਕੜੇ ਪ੍ਰਦਰਸ਼ਨਕਾਰੀ "ਸਾਡੇ ਪੈਸੇ ਵਾਪਸ ਕਰੋ" ਦੇ ਨਾਅਰੇ ਲਗਾਉਂਦੇ ਹੋਏ ਦਿਖਾਈ ਦੇ ਰਹੇ ਹਨ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।