ਪੜਚੋਲ ਕਰੋ
Advertisement
ਕੋਰੋਨਾ ਨੂੰ ਪੈਣ ਲੱਗੀ ਠੱਲ੍ਹ! ਦੇਸ਼ ’ਚ 31,023 ਨਵੇਂ ਮਾਮਲੇ, 38,577 ਹੋਏ ਠੀਕ
ਪਿਛਲੇ 24 ਘੰਟਿਆਂ ਵਿੱਚ, ਐਕਟਿਵ ਮਾਮਲਿਆਂ ਵਿੱਚ 7,960 ਦੀ ਕਮੀ ਆਈ ਹੈ। ਇਸ ਵੇਲੇ 3.47 ਲੱਖ ਐਕਟਿਵ ਕੇਸ ਹਨ ਭਾਵ ਜੋ ਹੁਣ ਹਸਪਤਾਲਾਂ ’ਚ ਜ਼ੇਰੇ ਇਲਾਜ ਹਨ।
ਨਵੀਂ ਦਿੱਲੀ: ਸਨਿੱਚਰਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 31,023 ਨਵੇਂ ਮਾਮਲੇ ਸਾਹਮਣੇ ਆਏ ਤੇ 38,577 ਲੋਕ ਠੀਕ ਹੋਏ। ਲਗਾਤਾਰ ਦੂਜੇ ਦਿਨ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਨਵੇਂ ਮਰੀਜ਼ਾਂ ਨਾਲੋਂ ਜ਼ਿਆਦਾ ਹੈ। ਇਸ ਤੋਂ ਇਲਾਵਾ 401 ਮਰੀਜ਼ਾਂ ਦੀ ਮੌਤ ਵੀ ਹੋਈ। ਹੁਣ ਤੱਕ 3।16 ਕਰੋੜ ਲੋਕ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ, ਐਕਟਿਵ ਮਾਮਲਿਆਂ ਵਿੱਚ 7,960 ਦੀ ਕਮੀ ਆਈ ਹੈ। ਇਸ ਵੇਲੇ 3.47 ਲੱਖ ਐਕਟਿਵ ਕੇਸ ਹਨ ਭਾਵ ਜੋ ਹੁਣ ਹਸਪਤਾਲਾਂ ’ਚ ਜ਼ੇਰੇ ਇਲਾਜ ਹਨ।
ਉੱਧਰ ਕੇਰਲ ਵਿੱਚ ਚਾਰ ਦਿਨਾਂ ਬਾਅਦ 20 ਹਜ਼ਾਰ ਤੋਂ ਘੱਟ ਮਾਮਲੇ ਆਏ ਹਨ। ਇਸ ਦੇ ਨਾਲ ਹੀ, ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ। ਕੱਲ੍ਹ, ਰਾਜ ਵਿੱਚ 20,846 ਲੋਕਾਂ ਨੇ ਇਸ ਮਹਾਮਾਰੀ ਨੂੰ ਹਰਾਇਆ।
ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੇ ਅੰਕੜੇ
- ਪਿਛਲੇ 24 ਘੰਟਿਆਂ ਵਿੱਚ ਕੁੱਲ ਨਵੇਂ ਕੇਸ ਆਏ: 31,023
- ਪਿਛਲੇ 24 ਘੰਟਿਆਂ ਵਿੱਚ ਕੁੱਲ ਠੀਕ: 38,577
- ਪਿਛਲੇ 24 ਘੰਟਿਆਂ ਵਿੱਚ ਕੁੱਲ ਮੌਤਾਂ: 401
- ਹੁਣ ਤੱਕ ਕੁੱਲ ਲਾਗ ਤੋਂ ਪੀੜਤ: 3.24 ਕਰੋੜ
- ਹੁਣ ਤੱਕ ਠੀਕ: 3.16 ਕਰੋੜ
- ਹੁਣ ਤੱਕ ਹੋਈਆਂ ਕੁੱਲ ਮੌਤਾਂ: 4.34 ਲੱਖ
- ਇਸ ਵੇਲੇ ਇਲਾਜ ਅਧੀਨ ਕੁੱਲ ਮਰੀਜ਼: 3.47 ਲੱਖ
8 ਰਾਜਾਂ ਵਿੱਚ ਲੌਕਡਾਊਨ ਵਰਗੀਆਂ ਪਾਬੰਦੀਆਂ
ਦੇਸ਼ ਦੇ 8 ਰਾਜਾਂ ਵਿੱਚ ਮੁਕੰਮਲ ਲੌਕਡਾਊਨ ਵਰਗੀ ਪਾਬੰਦੀਆਂ ਹਨ। ਇਨ੍ਹਾਂ ਵਿੱਚ ਪੱਛਮੀ ਬੰਗਾਲ, ਹਿਮਾਚਲ ਪ੍ਰਦੇਸ਼, ਝਾਰਖੰਡ, ਉੜੀਸਾ, ਤਾਮਿਲਨਾਡੂ, ਮਿਜ਼ੋਰਮ, ਗੋਆ ਤੇ ਪੁਡੂਚੇਰੀ ਸ਼ਾਮਲ ਹਨ। ਇੱਥੇ ਪਿਛਲੇ ਲੌਕਡਾਊਨ ਵਾਂਗ ਸਖਤ ਪਾਬੰਦੀਆਂ ਲਗਾਈਆਂ ਗਈਆਂ ਹਨ।
23 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਅੰਸ਼ਕ ਲੌਕਡਾਊਨ
ਦੇਸ਼ ਦੇ 23 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਅੰਸ਼ਕ ਤਾਲਾਬੰਦੀ ਹੈ। ਇੱਥੇ ਪਾਬੰਦੀਆਂ ਦੇ ਨਾਲ ਛੋਟਾਂ ਹਨ। ਇਨ੍ਹਾਂ ਵਿੱਚ ਛੱਤੀਸਗੜ੍ਹ, ਕਰਨਾਟਕ, ਕੇਰਲਾ, ਬਿਹਾਰ, ਦਿੱਲੀ, ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਰਿਆਣਾ, ਪੰਜਾਬ, ਜੰਮੂ ਅਤੇ ਕਸ਼ਮੀਰ, ਲੱਦਾਖ, ਉੱਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਨੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਤੇ ਗੁਜਰਾਤ ਸ਼ਾਮਲ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਸਿਹਤ
ਪੰਜਾਬ
Advertisement