PM Modi COVID Review Meeting: ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ। ਕੋਵਿਡ ਕਰਕੇ ਵਧਦੀ ਚਿੰਤਾ ਦੀ ਸਥਿਤੀ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) 27 ਅਪ੍ਰੈਲ ਨੂੰ ਦੇਸ਼ ਦੇ ਮੁੱਖ ਮੰਤਰੀਆਂ ਨਾਲ ਸਮੀਖਿਆ ਬੈਠਕ ਕਰਨਗੇ। ਇਸ ਮੀਟਿੰਗ ਵਿੱਚ ਪੀਐਮ ਮੋਦੀ ਦੇ (Modi Meeting With CM’s) ਨਾਲ ਪ੍ਰਧਾਨ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਣਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਅਤੇ ਉਨ੍ਹਾਂ ਦੇ ਮੰਤਰਾਲੇ ਨਾਲ ਸਬੰਧਤ ਅਧਿਕਾਰੀਆਂ ਦੀ ਵੀ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਸੂਤਰਾਂ ਦੀ ਮੰਨੀਏ ਤਾਂ ਇਸ ਬੈਠਕ 'ਚ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਦੇਸ਼ 'ਚ ਕੋਵਿਡ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਅਹਿਮ ਜਾਣਕਾਰੀ ਦੇਣਗੇ।


ਇਸ ਤੋਂ ਇਲਾਵਾ, ਇਸ ਕੋਵਿਡ ਸਮੀਖਿਆ ਮੀਟਿੰਗ ਵਿੱਚ ਪੀਐਮ ਮੋਦੀ ਸੂਬਿਆਂ ਦੇ ਲੋਕਾਂ ਨੂੰ ਇੱਕ ਹੋਰ ਬੂਸਟਰ ਡੋਜ਼ ਮੁਫਤ ਦੇਣ ਦੀ ਅਪੀਲ ਵੀ ਕਰ ਸਕਦੇ ਹਨ। ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੀਐਮ ਮੋਦੀ ਕੋਵਿਡ ਨੂੰ ਲੈ ਕੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਦੇਸ਼ ਵਿੱਚ ਕੋਵਿਡ ਦੀ ਜ਼ਮੀਨੀ ਸਥਿਤੀ ਨੂੰ ਸਮਝਣ ਲਈ ਪਹਿਲਾਂ ਹੀ ਮੁੱਖ ਮੰਤਰੀਆਂ ਅਤੇ ਜ਼ਿਲ੍ਹਾ ਮੈਜਿਸਟਰੇਟਾਂ ਨਾਲ ਕਈ ਮੀਟਿੰਗਾਂ ਕਰ ਚੁੱਕੇ ਹਨ।


ਜਾਣੋ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ ਹਾਲਾਤ


ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੀ ਲਾਗ ਦੇ 2,593 ਨਵੇਂ ਮਾਮਲੇ ਸਾਹਮਣੇ ਆਏ। ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 4,25,19,479 ਹੋ ਗਈ ਹੈ। ਇਸ ਦੇ ਨਾਲ ਹੀ ਐਕਟਿਵ ਕੇਸਾਂ ਦੀ ਗਿਣਤੀ 15,873 ਹੋ ਗਈ ਹੈ। ਜਦੋਂ ਕਿ ਅੰਕੜਿਆਂ ਮੁਤਾਬਕ, ਹੁਣ ਦੇਸ਼ ਵਿੱਚ ਕੋਰੋਨਾ ਸੰਕਰਮਣ ਦੀ ਮਹਾਂਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,22,193 ਹੋ ਗਈ ਹੈ।


ਰਾਜਧਾਨੀ ਦਿੱਲੀ ਵਿੱਚ ਲਗਾਤਾਰ ਵੱਧ ਰਹੇ ਨਵੇਂ ਕੋਰੋਨਾ ਕੇਸ


ਦੂਜੇ ਪਾਸੇ ਜੇਕਰ ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ ਕੋਰੋਨਾ ਦੇ 1094 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਚੋਂ 2 ਮਰੀਜ਼ਾਂ ਦੀ ਮੌਤ ਵੀ ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਦਿੱਲੀ ਵਿੱਚ ਕੋਰੋਨਾ ਸੰਕਰਮਣ ਦੇ ਕੁੱਲ ਐਕਟਿਵ ਕੇਸਾਂ ਦੀ ਗਿਣਤੀ 3705 ਹੋ ਗਈ ਹੈ। ਜਦੋਂ ਕਿ ਪਿਛਲੇ 24 ਘੰਟਿਆਂ 'ਚ ਰਾਜਧਾਨੀ ਦਿੱਲੀ 'ਚ ਕੋਰੋਨਾ ਦੀ ਲਾਗ ਦਰ 4.82 ਫੀਸਦੀ ਦਰਜ ਕੀਤੀ ਗਈ ਹੈ। ਦਿੱਲੀ ਸਰਕਾਰ ਨੇ ਲੋਕਾਂ ਨੂੰ ਡਰ ਨਾ ਫੈਲਾਉਣ ਦੀ ਅਪੀਲ ਕੀਤੀ ਹੈ। ਪ੍ਰਸ਼ਾਸਨ ਨੇ ਦਿੱਲੀ ਵਿੱਚ ਫਿਰ ਮਾਸਕ ਲਾਜ਼ਮੀ ਕਰ ਦਿੱਤਾ ਹੈ।


ਇਹ ਵੀ ਪੜ੍ਹੋ: LPU ਦੇ ਪ੍ਰੋਫੈਸਰ ਨੇ ਭਗਵਾਨ ਰਾਮ ਬਾਰੇ ਕੀਤੀ ਅਪਮਾਨਜਨਕ ਟਿੱਪਣੀ, ਵੀਡੀਓ ਵਾਇਰਲ