ਪੜਚੋਲ ਕਰੋ

12 ਤੋਂ 14 ਸਾਲ ਦੇ ਬੱਚਿਆਂ ਨੂੰ ਅੱਜ ਲੱਗੇਗੀ ਵੈਕਸੀਨ, ਜਾਣੋ ਕਿਵੇਂ ਹੋਵੇਗੀ ਰਜਿਸਟ੍ਰੇਸ਼ਨ ਤੇ ਗਾਈਡਲਾਈਨਜ਼

ਦੇਸ਼ ਭਰ 'ਚ ਕੋਰੋਨਾ ਵੈਕਸੀਨ ਦਾ ਕੰਮ ਲਗਾਤਾਰ ਜਾਰੀ ਹੈ ਤੇ ਇਸ ਦੌਰਾਨ ਹੁਣ 16 ਮਾਰਚ ਤੋਂ 12 ਤੋਂ 14 ਸਾਲ ਦੇ ਬੱਚਿਆਂ ਦਾ ਟੀਕਾਕਰਨ ਵੀ ਸ਼ੁਰੂ ਹੋਣ ਜਾ ਰਿਹਾ ਹੈ।

ਨਵੀਂ ਦਿੱਲੀ: ਦੇਸ਼ ਭਰ 'ਚ ਕੋਰੋਨਾ ਵੈਕਸੀਨ ਦਾ ਕੰਮ ਲਗਾਤਾਰ ਜਾਰੀ ਹੈ ਤੇ ਇਸ ਦੌਰਾਨ ਹੁਣ 16 ਮਾਰਚ ਤੋਂ 12 ਤੋਂ 14 ਸਾਲ ਦੇ ਬੱਚਿਆਂ ਦਾ ਟੀਕਾਕਰਨ ਵੀ ਸ਼ੁਰੂ ਹੋਣ ਜਾ ਰਿਹਾ ਹੈ। 'ਬੱਚੇ ਸੁਰੱਖਿਅਤ ਤਾਂ ਦੇਸ਼' ਸੁਰੱਖਿਅਤ ਦਾ ਨਾਅਰਾ ਦਿੰਦੇ ਹੋਏ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਟਵੀਟ ਕਰਕੇ ਅਪੀਲ ਕੀਤੀ ਕਿ ਸਾਰੇ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ।

ਸਿਹਤ ਮੰਤਰੀ ਦੀ ਅਪੀਲ
ਸਿਹਤ ਮੰਤਰੀ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ 16 ਮਾਰਚ ਤੋਂ 12 ਤੋਂ 13 ਤੇ 13 ਤੋਂ 14 ਸਾਲ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਸ਼ੁਰੂ ਹੋ ਰਿਹਾ ਹੈ। ਨਾਲ ਹੀ 60 ਤੋਂ ਵੱਧ ਉਮਰ ਦੇ ਸਾਰੇ ਲੋਕ ਸਾਵਧਾਨੀ ਡੋਜ਼ ਲੈਣ ਦੇ ਯੋਗ ਹੋਣਗੇ। ਮੈਂ ਬੱਚਿਆਂ ਦੇ ਪਰਿਵਾਰਾਂ ਅਤੇ 60 ਤੋਂ ਵੱਧ ਉਮਰ ਦੇ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਵੈਕਸੀਨ ਜ਼ਰੂਰ ਲਵਾਉਣ।

ਸਿਹਤ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਨੂੰ ਬਾਇਓਲੋਜੀਕਲ-ਈ ਵੈਕਸੀਨ ਕੋਰਬੇਵੈਕਸ ਲਗਾਇਆ ਜਾਵੇਗਾ। ਵੈਕਸੀਨ ਦੀਆਂ ਦੋ ਖੁਰਾਕਾਂ 28 ਦਿਨਾਂ ਦੇ ਅੰਤਰਾਲ 'ਤੇ ਦਿੱਤੀਆਂ ਜਾਣਗੀਆਂ, ਯਾਨੀ ਦੋ ਖੁਰਾਕਾਂ ਵਿਚਕਾਰ 28 ਦਿਨਾਂ ਦਾ ਅੰਤਰ ਹੋਵੇਗਾ। ਇਹ ਗਾਈਡਲਾਈਨ ਸੋਮਵਾਰ ਨੂੰ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਭੇਜ ਦਿੱਤੀ ਗਈ ਹੈ। ਇਸ ਮੁਤਾਬਕ ਦੇਸ਼ ਵਿੱਚ 12 ਤੇ 13 ਸਾਲ ਦੀ ਉਮਰ ਦੇ 7.74 ਕਰੋੜ ਬੱਚੇ ਹਨ। ਟੀਕਾਕਰਨ ਲਈ, CoWIN ਐਪ 'ਤੇ ਰਜਿਸਟਰ ਕਰਨਾ ਜ਼ਰੂਰੀ ਹੋਵੇਗਾ। ਇਹ ਵੈਕਸੀਨ ਸਾਰਿਆਂ ਨੂੰ ਮੁਫ਼ਤ ਦਿੱਤੀ ਜਾਵੇਗੀ।

ਬੱਚਿਆਂ ਦੇ ਮਾਪਿਆਂ ਵਿੱਚ ਡਰ ਵੀ ਤੇ ਭਰੋਸਾ ਵੀ
ਜਦੋਂ ਅਸੀਂ ਕੁਝ ਮਾਪਿਆਂ ਨਾਲ ਬੱਚਿਆਂ ਨੂੰ ਲਗਾਏ ਜਾਣ ਵਾਲੇ ਇਸ ਟੀਕਾਕਰਣ ਬਾਰੇ ਗੱਲ ਕੀਤੀ ਤਾਂ ਕੁਝ ਇਸ ਬਾਰੇ ਚਿੰਤਤ ਸਨ ਅਤੇ ਉਨ੍ਹਾਂ ਦੇ ਮਨ ਵਿੱਚ ਕਈ ਸਵਾਲ ਸਨ ਪਰ ਜ਼ਿਆਦਾਤਰ ਮਾਪਿਆਂ ਨੂੰ ਵੈਕਸੀਨ 'ਤੇ ਪੂਰਾ ਭਰੋਸਾ ਸੀ ਤੇ ਉਹ ਖੁਸ਼ ਸਨ ਕਿ ਉਨ੍ਹਾਂ ਦੇ ਬੱਚਿਆਂ ਦਾ ਟੀਕਾਕਰਨ ਹੋ ਜਾਵੇਗਾ। ਜੇਕਰ ਵੈਕਸੀਨ ਦੀ ਗੱਲ ਕਰੀਏ ਤਾਂ ਇਸ ਨੂੰ ਹੈਦਰਾਬਾਦ ਦੀ ਬਾਇਓਲਾਜੀਕਲ ਈ ਕੰਪਨੀ ਨੇ ਬਣਾਇਆ ਹੈ।  ਇਹ ਟੀਕਾ ਕੋਰੋਨਾ ਵਾਇਰਸ ਦੀ ਸਤ੍ਹਾ 'ਤੇ ਪਾਏ ਜਾਣ ਵਾਲੇ ਪ੍ਰੋਟੀਨ ਤੋਂ ਬਣਾਇਆ ਗਿਆ ਹੈ। ਸਪਾਈਕ ਪ੍ਰੋਟੀਨ ਖੁਦ ਵਾਇਰਸ ਨੂੰ ਸਰੀਰ ਦੇ ਸੈੱਲਾਂ ਵਿੱਚ ਦਾਖਲ ਹੋਣ ਵਿੱਚ ਮਦਦ ਕਰਦਾ ਹੈ। ਇਹ ਕੋਰੋਨਾ ਲਈ ਸਭ ਤੋਂ ਸਸਤੇ ਟੀਕਿਆਂ ਵਿੱਚੋਂ ਇੱਕ ਹੈ।

ਭਾਰਤ ਵਿੱਚ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਤੱਕ 180 ਕਰੋੜ ਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਿਸ ਕਾਰਨ 814 ਕਰੋੜ ਲੋਕਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋ ਚੁੱਕਾ ਹੈ। 12 ਤੋਂ 14 ਸਾਲ ਦੇ ਬੱਚਿਆਂ ਦਾ ਟੀਕਾਕਰਨ ਅਜਿਹੇ ਸਮੇਂ ਵਿੱਚ ਸ਼ੁਰੂ ਹੋ ਰਿਹਾ ਹੈ, ਜਦੋਂ ਵਿਗਿਆਨੀਆਂ ਨੇ ਜੂਨ ਵਿੱਚ ਕੋਰੋਨਾ ਦੀ ਨਵੀਂ ਚੌਥੀ ਲਹਿਰ ਦੀ ਚੇਤਾਵਨੀ ਦਿੱਤੀ ਹੈ। ਇਸ ਲਈ ਅਜਿਹੀ ਸਥਿਤੀ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਕਰਨਾ ਠੀਕ ਨਹੀਂ ਹੋਵੇਗਾ। ਦੁਨੀਆ ਭਰ ਦੇ ਸਾਰੇ ਵਿਗਿਆਨੀ ਅਤੇ ਡਾਕਟਰ ਕੋਰੋਨਾ ਨਾਲ ਨਜਿੱਠਣ ਲਈ ਸਿਰਫ ਟੀਕਾਕਰਨ ਦੀ ਸਲਾਹ ਦੇ ਰਹੇ ਹਨ।

ਇਹ ਵੀ ਪੜ੍ਹੋ :  ਨਹੀਂ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ! ਕੱਚੇ ਤੇਲ ਦਾ ਭਾਅ 100 ਡਾਲਰ ਤੋਂ ਵੀ ਹੇਠਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget