ਮਨਪ੍ਰੀਤ ਕੌਰ 


ਨਵੀਂ ਦਿੱਲੀ: ਕੋਰੋਨਾ ਮਾਮਲਿਆਂ ਨੂੰ ਕਾਬੂ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕੋਰੋਨਾ ਪਾਬੰਦੀਆਂ ਲਾ ਕੇ ਕੋਰੋਨਾ ਦੀ ਚੇਨ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਇਸ ਇਨਫੈਕਸ਼ਨ ਖਿਲਾਫ ਸਭ ਤੋਂ ਵੱਡੇ ਹਥਿਆਰ ਵੈਕਸੀਨ ਦੀ ਮੁਹਿੰਮ ਵੀ ਚਲਾਈ ਗਈ ਹੈ। ਲੋਕਾਂ ਨੂੰ ਵਾਰ-ਵਾਰ ਵੀ ਵੈਕਸੀਨ ਲਗਵਾਉਣ ਲਈ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ ਅਤੇ ਕੋਰੋਨਾ ਦੀਆਂ ਦੋਨੋਂ ਡੋਜ਼ ਯਕੀਨੀ ਬਣਾਉਣ ਲਈ ਕਿਹਾ ਜਾ ਰਿਹਾ ਹੈ। 


ਇਸੇ ਨੂੰ ਲੈ ਕੇ ਹੁਣ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਰਾਜ ਸਰਕਾਰਾਂ ਨੂੰ ਪੱਤਰ ਲਿਖਿਆ ਹੈ ਅਤੇ 15-18 ਸਾਲ ਦੀ ਉਮਰ ਦੇ ਯੋਗ ਲਾਭਪਾਤਰੀਆਂ ਲਈ ਵੈਕਸੀਨ ਦੀ ਦੂਜੀ ਡੋਜ਼ ਕਵਰੇਜ ਨੂੰ ਤੇਜ਼ ਕਰਨ ਲਈ ਕਿਹਾ ਹੈ।


ਇਹ ਵੀ ਪੜ੍ਹੋ:Coronavirus in India: ਭਾਰਤ 'ਚ ਕੋਵਿਡ-19 ਦੇ ਨਵੇਂ ਮਾਮਲਿਆਂ 'ਚ 3.4 ਫੀਸਦੀ ਦੀ ਗਿਰਾਵਟ, ਪਿਛਲੇ 24 ਘੰਟਿਆਂ 'ਚ 1,61,386 ਮਾਮਲੇ ਦਰਜ - 1733 ਦੀ ਮੌਤ



15 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕ ਕੋਵਿਡ ਵੈਕਸੀਨ ਲਗਵਾਉਣ ਦੇ ਯੋਗ ਹਨ।ਪੱਤਰ 'ਚ ਦੱਸਿਆ ਗਿਆ ਹੈ ਕਿ 3 ਜਨਵਰੀ ਤੋਂ 15 ਸਾਲ ਤੋਂ ਉੱਪਰ ਦੇ ਲੋਕਾਂ ਨੂੰ ਵੈਕਸੀਨ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ 1 ਮਹੀਨੇ ਦੇ ਅੰਦਰ 15 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ 4,66 ਕਰੋੜ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ।  ਜੋ ਕਿ ਇਸ ਆਬਾਦੀ ਦੇ ਲੋਕਾਂ ਦਾ 63 ਫੀਸਦ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਗਰੁੱਪ ਦੇ ਲੋਕਾਂ ਨੂੰ ਕੋਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਗਈ ਹੈ ਜਿਸ ਦੇ 28 ਦਿਨਾਂ ਦੇ ਬਾਅਦ ਦੂਜੀ ਡੋਜ਼ ਦਿੱਤੀ ਜਾ ਸਕਦੀ ਹੈ ਅਤੇ ਕੋਵਿਡ ਖਿਲਾਫ ਜੰਗ ਲੜਨ ਲਈ ਸਮਾਂ ਰਹਿੰਦੇ ਦੂਜੀ ਡੋਜ਼ ਲੈਣਾ ਜਰੂਰੀ ਹੈ ਜਿਸ ਲਈ ਹੁਣ ਕੇਂਦਰ ਨੇ ਸੂਬਾ ਸਰਕਾਰਾਂ ਨੂੰ ਪੱਤਰ ਜਾਰੀ ਕਰਕੇ 15- 18 ਸਾਲ ਦੀ ਉਮਰ ਦੇ ਲੋਕਾਂ ਦੀ ਦੂਜੀ ਡੋਜ਼ ਵੀ ਯਕੀਨੀ ਬਣਾਉਣ ਲਈ ਕਿਹਾ ਹੈ। 


ਇਹ ਵੀ ਪੜ੍ਹੋ: ਵੱਡੀ ਰਾਹਤ ਦੀ ਖਬਰ: ਹੁਣ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਲੱਗੇਗੀ ਕੋਰੋਨਾ ਵੈਕਸੀਨ, Pfizer ਨੇ ਮੰਗੀ ਇਜਾਜ਼ਤ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904