ਰਾਏਪੁਰ: ਹੁਣ ਪਸ਼ੂਆਂ ਦੇ ਗੋਹੇ ਤੋਂ ਵੀ ਕਮਾਈ ਕੀਤੀ ਜਾ ਸਕੇਗੀ। ਦਰਅਸਲ ਛੱਤੀਸਗੜ੍ਹ ਸਰਕਾਰ ਵੱਲੋਂ ‘ਗਊਧਨ ਨਿਆਏ ਯੋਜਨਾ’ ਤਹਿਤ ਪਸ਼ੂਪਾਲਕਾਂ ਤੋਂ ਡੇਢ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਗੋਹਾ ਖ਼ਰੀਦਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਹ ਯੋਜਨਾ ਹਰੇਲੀ ਤਿਉਹਾਰ ਮੌਕੇ 20 ਜੁਲਾਈ ਤੋਂ ਸ਼ੁਰੂ ਕੀਤੀ ਜਾਵੇਗੀ।
ਖੇਤੀਬਾੜੀ ਮੰਤਰੀ ਰਵਿੰਦਰ ਚੌਬੇ ਦੀ ਅਗਵਾਈ ਹੇਠ ਬਣੀ ਸਬ-ਕਮੇਟੀ ਵੱਲੋਂ ਸ਼ਨੀਵਾਰ ਗੋਹਾ ਖ਼ਰੀਦਣ ਦੀ ਸਿਫ਼ਾਰਸ਼ ਕੀਤੀ ਗਈ ਸੀ। ਮੁੱਖ ਮੰਤਰੀ ਭੁਪੇਸ਼ ਬਘੇਲ ਨੇ 25 ਜੂਨ ਨੂੰ ਐਲਾਨ ਕੀਤਾ ਸੀ ਕਿ ਗੋਹੇ ਦੀ ਵਰਤੋਂ ਜੈਵਿਕ ਖਾਦ ਬਣਾਉਣ ਲਈ ਕੀਤੀ ਜਾਵੇਗੀ।
ਚੌਬੇ ਨੇ ਬੈਠਕ ਦੌਰਾਨ ਕਿਹਾ ਕਿ ‘ਗਊਧਨ’ ਕਮੇਟੀਆਂ ਅਤੇ ਮਹਿਲਾ ਸਵੈ-ਸਹਾਇਤਾ ਗਰੁੱਪਾਂ ਤੋਂ ਘਰ-ਘਰ ਜਾ ਕੇ ਗੋਹਾ ਇਕੱਠਾ ਕੀਤਾ ਜਾਵੇਗਾ। ਉਨ੍ਹਾਂ ਨੂੰ ਗੋਹੇ ਦੀ ਖ਼ਰੀਦ ਸਬੰਧੀ ਕਾਰਡ ਜਾਰੀ ਕੀਤੇ ਜਾਣਗੇ ਜਿਸ ’ਚ ਪੂਰਾ ਹਿਸਾਬ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ:
ਸਿੱਖ ਕਤਲੇਆਮ ਦੇ ਦੋਸ਼ੀ ਲੀਡਰ ਦੀ ਕੋਰੋਨਾ ਵਾਇਰਸ ਨਾਲ ਮੌਤ
ਕੈਨੇਡਾ ਵੱਸਦੇ ਪੰਜਾਬੀਆਂ ਲਈ ਵੱਡੀ ਖ਼ਬਰ, ਅੰਮ੍ਰਿਤਸਰ ਤੋਂ ਟੋਰਾਂਟੋ ਉਡਾਣਾਂ ਸ਼ੁਰੂ
ਕੁਵੈਤ 'ਚ ਪਾਸ ਹੋਏਗਾ ਇਹ ਬਿੱਲ! ਅੱਠ ਲੱਖ ਭਾਰਤੀਆਂ ਦੀ ਨੌਕਰੀ 'ਤੇ ਖਤਰਾ
ਕੋਰੋਨਾ ਵਾਇਰਸ: ਦੁਨੀਆਂ 'ਚ ਇਕ ਕਰੋੜ 15 ਲੱਖ ਤੋਂ ਪਾਰ ਕੇਸ, ਮੌਤਾਂ ਦੀ ਗਿਣਤੀ 'ਚ ਵੱਡਾ ਇਜ਼ਾਫਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ