ਨਵੀਂ ਦਿੱਲੀ: ਦੇਸ਼ 'ਚ ਕਈ ਥਾਵਾਂ 'ਤੇ NIA ਦੇ ਛਾਪੇਮਾਰੀ ਚੱਲ ਰਹੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਕਈ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਹੋ ਰਹੀ ਹੈ। ਪਿਛਲੀਆਂ ਕੁਝ ਜਾਂਚਾਂ ਵਿੱਚ ਖਾਸ ਕਰਕੇ ਪੰਜਾਬ ਦੇ ਗੈਂਗਸਟਰਾਂ ਦਾ ਆਈਐਸਆਈ ਅਤੇ ਖਾਲਿਸਤਾਨੀ ਅੱਤਵਾਦੀਆਂ ਨਾਲ ਗਠਜੋੜ ਸਾਹਮਣੇ ਆਇਆ ਹੈ।


ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਦੇ ਘਰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਛਾਪੇਮਾਰੀ ਕੀਤੀ। NIA ਨੇ ਸੋਮਵਾਰ ਨੂੰ ਮੁਕਤਸਰ ਸ਼ਹਿਰ 'ਚ ਦੋ ਥਾਵਾਂ 'ਤੇ ਛਾਪੇਮਾਰੀ ਕੀਤੀ। NIA ਵੱਲੋਂ ਅੱਤਵਾਦੀ ਸਮੂਹਾਂ ਨਾਲ ਸਬੰਧ ਰੱਖਣ ਵਾਲੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਸੋਮਵਾਰ ਨੂੰ ਪੰਜਾਬ, ਹਰਿਆਣਾ ਤੇ ਦਿੱਲੀ 'ਚ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।


ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਛਾਪੇ ਖਾਸ ਤੌਰ 'ਤੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਹੀਂ ਹਨ, ਬਲਕਿ ਦਿੱਲੀ ਪੁਲਿਸ ਵੱਲੋਂ ਯੂਏਪੀਏ ਦੇ ਤਹਿਤ ਗੈਂਗਸਟਰਾਂ ਵਿਰੁੱਧ ਦਰਜ ਕੀਤੀਆਂ ਗਈਆਂ ਦੋ 'ਸਰਕਾਰੀ ਐਫਆਈਆਰਜ਼' ਬਾਰੇ ਹਨ ਤੇ ਬਾਅਦ ਵਿੱਚ ਐਨਆਈਏ ਨੂੰ ਟ੍ਰਾਂਸਫਰ ਕਰ ਦਿੱਤੀਆਂ ਗਈਆਂ ਹਨ।


ਸੂਤਰਾਂ ਨੇ ਦੱਸਿਆ ਕਿ ਐਨਆਈਏ ਦੀ ਟੀਮ ਨੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਦੇ ਕੋਟਕਪੂਰਾ ਰੋਡ ’ਤੇ ਸਥਿਤ ਘਰ ਦਾ ਦੌਰਾ ਕੀਤਾ ਤੇ ਕਸਬੇ ਦੇ ਬਾਗ ਵਾਲੀ ਗਲੀ ਵਿੱਚ ਜੁੱਤੀਆਂ ਦੀ ਦੁਕਾਨ ਦੇ ਮਾਲਕ ਦੇ ਜਾ ਕੇ ਘਰ ਵੀ ਜਾਂਚ ਕੀਤੀ।


ਸੂਤਰਾਂ ਅਨੁਸਾਰ ਐਨਆਈਏ ਅਧਿਕਾਰੀਆਂ ਨੇ ਸਥਾਨਕ ਪੁਲਿਸ ਦੇ ਨਾਲ ਬਾਗ ਵਾਲੀ ਗਲੀ ਸਥਿਤ ਮਕਾਨ ਮਾਲਕਾਂ ਤੋਂ ਮੋਬਾਈਲ ਫ਼ੋਨ ਨੰਬਰ ਦਾ ਵੇਰਵਾ ਮੰਗਿਆ। ਪਰਿਵਾਰ ਨੇ ਕਥਿਤ ਤੌਰ 'ਤੇ ਉਨ੍ਹਾਂ ਨੂੰ ਦੱਸਿਆ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਫ਼ੋਨ ਨੰਬਰ ਦੀ ਵਰਤੋਂ ਨਹੀਂ ਕਰ ਰਹੇ ਸਨ। NIA ਅਧਿਕਾਰੀ ਅੱਧੇ ਘੰਟੇ ਬਾਅਦ ਉੱਥੋਂ ਚਲੇ ਗਏ।


 


 


 


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ