ਪੜਚੋਲ ਕਰੋ

ਘਰ ’ਚ ਵਿਆਹ ਦੀ ਤਿਆਰੀ, ਸਰਹੱਦ ਤੋਂ ਪਹੁੰਚੀ ਸ਼ਹੀਦ ਦੀ ਲਾਸ਼

  ਚੰਡੀਗੜ੍ਹ: ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਦੇ ਸ਼ਹੀਦ ਸਿਮਰਦੀਪ ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਬੀਐਸਐਫ ਦੇ ਜਵਾਨਾਂ ਦੀ ਟੁਕੜੀ ਨੇ ਸ਼ਹੀਦ ਨੂੰ ਸਲਾਮੀ ਦਿੱਤੀ। ਇਸ ਮੌਕੇ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਕਈ ਸਿਆਸੀ, ਸਮਾਜਿਕ ਤੇ ਧਾਰਮਿਕ ਸੰਗਠਨਾਂ ਦੇ ਲੋਕ ਪਹੁੰਚੇ। ਸ਼ਹੀਦ ਸਿਮਰਦੀਪ ਬੀਐਸਐਫ ਵਿੱਚ ਅਸਮ ਦੇ ਮਿਜੋਰਮ ਵਿੱਚ ਬ੍ਰਹਮਾ ਬਾਰਡਰ ਉੱਤੇ ਤਾਇਨਾਤ ਸੀ। ਇਨ੍ਹੀਂ ਦਿਨੀਂ ਉਹ ਮਿਜ਼ੋਰਮ ਬ੍ਰਹਮਾ ਬਾਰਡਰ ’ਤੇ ਡਿਊਟੀ ਦੇ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ 21 ਨਵੰਬਰ ਨੂੰ ਉਸ ਦਾ ਵਿਆਹ ਹੋਣਾ ਸੀ। ਸਿਮਰਦੀਪ ਦੇ ਭਰਾ ਨੇ ਦੱਸਿਆ ਕਿ 21 ਨਵੰਬਰ ਨੂੰ 27 ਸਾਲਾ ਸ਼ਹੀਦ ਸਿਮਰਦੀਪ ਦਾ ਵਿਆਹ ਹੋਣਾ ਸੀ। ਘਰ ਵਿੱਚ ਪੇਂਟ ਦਾ ਕੰਮ ਚੱਲ ਰਿਹਾ ਸੀ। ਉਹ ਸ਼ਹੀਦ ਸਿਮਰਦੀਪ ਦੇ ਵਿਆਹ ਦੀ ਖਰੀਦਾਰੀ ਵਿੱਚ ਰੁੱਝੇ ਸਨ। ਵਿਆਹ ਨੂੰ ਲੈ ਕੇ ਘਰ ਵਿੱਚ ਖੁਸ਼ੀ ਦਾ ਮਾਹੌਲ ਸੀ ਜੋ ਉਸ ਦੇ ਸ਼ਹੀਦ ਹੋਣ ਦੀ ਖਬਰ ਨਾਲ ਗਮ ’ਚ ਬਦਲ ਗਿਆ। ਅੱਜ ਉਸ ਦੇ ਵਿਆਹ ਦੇ ਕੱਪੜੇ ਮਿਲਣੇ ਸਨ ਪਰ ਉਨ੍ਹਾਂ ਨੂੰ ਕੀ ਪਤਾ ਸੀ ਕਿ ਖੁਸ਼ੀ ਦਾ ਦਿਨ ਅਜਿਹੇ ਵੱਡੇ ਗਮ ਵਿੱਚ ਬਦਲ ਜਾਏਗਾ। ਉਸ ਨੇ ਕਿਹਾ ਕਿ ਸਿਮਰਦੀਪ ਦੀ ਕਮੀ ਤਾਂ ਕਦੇ ਪੂਰੀ ਨਹੀਂ ਹੋਵੇਗੀ ਪਰ ਉਸ ਨੂੰ ਭਰਾ ਦੀ ਸ਼ਹੀਦੀ ’ਤੇ ਮਾਣ ਹੈ। ਪਿਤਾ ਨੇ ਦੱਸਿਆ ਕਿ 21 ਅਕਤੂਬਰ ਨੂੰ ਉਨ੍ਹਾਂ ਨੂੰ ਫੋਨ ਆਇਆ ਦੀ ਡਿਊਟੀ ਦਿੰਦੇ ਸਮੇਂ ਸਿਮਰਦੀਪ ਸਿੰਘ ਨੂੰ ਦੋ ਗੋਲ਼ੀਆਂ ਲੱਗੀਆਂ ਹਨ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਹਸਪਤਾਲ ਭੇਜਿਆ ਗਿਆ ਸੀ, ਜਿੱਥੇ ਉਸ ਦਾ ਆਪਰੇਸ਼ਨ ਚੱਲ ਰਿਹਾ ਸੀ। ਉਸੇ ਦੇਰ ਸ਼ਾਮ ਉਨ੍ਹਾਂ ਨੂੰ ਦੁਬਾਰਾ ਫੋਨ ਆਇਆ ਕਿ ਸਿਮਰਦੀਪ ਸ਼ਹਾਦਤ ਦਾ ਜਾਮ ਪੀ ਗਿਆ ਹੈ। ਸ਼ਹੀਦ ਸਿਮਰਦੀਪ ਦੀ ਮਾਂ ਨੇ ਆਪਣੇ ਪੁੱਤਰ ਨੂੰ ਸਿਹਰਾ ਬੰਨ੍ਹ ਅਲਵਿਦਾ ਕੀਤਾ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਬੇਟੇ ਦਾ ਵਿਆਹ 21 ਨਵੰਬਰ ਨੂੰ ਸੀ, ਅਸੀਂ ਸੋਚਿਆ ਸੀ ਕਿ ਉਹ ਵਿਆਹ ਦੇ 10 ਦਿਨ ਪਹਿਲਾਂ ਹੀ ਘਰ ਪਹੁੰਚ ਜਾਵੇਗਾ, ਪਰ ਕੀ ਪਤਾ ਸੀ ਕਿ ਅੱਜ ਉਸ ਨੂੰ ਇਸ ਤਰ੍ਹਾਂ ਦੁਨੀਆ ਤੋਂ ਅਲਵਿਦਾ ਹੁੰਦੇ ਵੇਖਣਾ ਪਵੇਗਾ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget