ਨਵੀਂ ਦਿੱਲੀ: ਸ੍ਰੀਨਗਰ ਦੇ ਬਾਟਮਾਲੂ ਚੌਕ 'ਚ ਸੀਆਰਪੀਐਫ ਦੇ ਕਾਫਲੇ 'ਤੇ ਅੱਤਵਾਦੀ ਹਮਲਾ ਹੋਇਆ ਜਿਸ 'ਚ ਭਾਰਤੀ ਸੈਨਾ ਦਾ ਇੱਕ ਜਵਾਨ ਸ਼ਹੀਦ ਹੋਇਆ ਜਦਕਿ ਇੱਕ ਹੋਰ ਜ਼ਖਮੀ ਹੋਣ ਦੀ ਖ਼ਬਰ ਹੈ। ਅੱਤਵਾਦੀਆਂ ਦੀ ਤਲਾਸ਼ ਲਈ ਇਲਾਕੇ 'ਚ ਘੇਰਾਬੰਦੀ ਕਰ ਦਿੱਤੀ ਗਈ ਹੈ।
ਦੂਜੇ ਪਾਸੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ ਕੋਲ ਇੱਕ ਅਗਿਆਤ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਪਾਕਿਸਤਾਨੀ ਘੁਸਪੈਠੀਏ ਦੀ ਲਾਸ਼ ਹੈ। ਪੁਲਿਸ ਮੁਤਾਬਕ ਮ੍ਰਿਤਕ ਕੋਲੋਂ ਪਾਕਿਸਤਾਨੀ ਰੁਪਏ, ਇੱਕ ਪਾਕੇਟ ਡਾਇਰੀ ਤੇ ਪਾਕਿਸਤਾਨ ਦੇ ਕੁੱਝ ਸਿਗਰਟ ਬਰਾਮਦ ਹੋਏ ਹਨ।
ਅਧਿਕਾਰੀਆਂ ਮੁਤਾਬਕ ਕਾਨੂੰਨੀ ਅਤੇ ਹੋਰ ਜਾਂਚ ਪ੍ਰਕਿਰਿਆ ਮੁਕੰਮਲ ਕਰਨ ਤੋਂ ਬਾਅਦ ਲਾਸ਼ ਨੂੰ ਦਫਨਾ ਦਿੱਤਾ ਗਿਆ ਹੈ।