CRPF ਦੇ ਜਵਾਨ ਨੇ ਏਕੇ-47 ਨਾਲ ਕੀਤੀ ਅੰਨ੍ਹੇਵਾਹ ਫਾਇਰਿੰਗ, 4 ਜਵਾਨਾਂ ਦੀ ਮੌਤ, 3 ਜ਼ਖ਼ਮੀ
Sukma CRPF Firing: ਸੁਕਮਾ ਵਿੱਚ ਇੱਕ ਜਵਾਨ ਨੇ ਆਪਣੇ ਸਾਥੀ ਜਵਾਨਾਂ 'ਤੇ ਗੋਲੀਬਾਰੀ ਕੀਤੀ। ਇਸ ਘਟਨਾ ਵਿੱਚ ਚਾਰ ਜਵਾਨ ਸ਼ਹੀਦ ਹੋ ਗਏ।
ਸੁਕਮਾ: ਸੀਆਰਪੀਐਫ ਦੇ ਇੱਕ ਜਵਾਨ ਨੇ ਏਕੇ-47 ਨਾਲ ਆਪਣੇ ਸਾਥੀਆਂ ’ਤੇ ਅੰਨ੍ਹੇਵਾਹ ਫਾਇਰੰਗ ਕਰਕੇ ਚਾਰ ਜਣਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਹਮਲੇ ਵਿੱਚ ਤਿੰਨ ਜਵਾਨ ਜ਼ਖ਼ਮੀ ਹੋ ਗਏ ਹਨ। ਇਹ ਘਟਨਾ ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਕੈਂਪ ਵਿੱਚ ਵਾਪਰੀ। ਸੀਆਰਪੀਐਫ ਨੇ ਕਿਹਾ ਹੈ ਕਿ ਹਮਲਾ ਕਰਨ ਵਾਲਾ ਜਵਾਨ ਤਣਾਅ ਵਿੱਚੋਂ ਲੰਘ ਰਿਹਾ ਸੀ।
ਹਾਸਲ ਜਾਣਕਾਰੀ ਮੁਤਾਬਕ ਸੀਆਰਪੀਐਫ ਦੇ ਕੈਂਪ ਵਿੱਚ ਇੱਕ ਜਵਾਨ ਨੇ ਆਪਣੇ ਸਾਥੀਆਂ ’ਤੇ ਗੋਲੀ ਚਲਾ ਦਿੱਤੀ। ਇਸ ਘਟਨਾ ’ਚ ਚਾਰ ਜਵਾਨਾਂ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਜ਼ਖਮੀ ਹੋ ਗਏ ਹਨ। ਸੂਬੇ ਦੇ ਬਸਤਰ ਖੇਤਰ ਦੇ ਆਈਜੀ ਪੁਲਿਸ ਸੁੰਦਰਰਾਜ ਪੀ. ਨੇ ਸੋਮਵਾਰ ਨੂੰ ਇਸ ਦੀ ਪੁਸ਼ਟੀ ਕੀਤੀ।
Chhattisgarh: Four jawans of CRPF 50 Bn killed and 3 injured in a case of fratricide in a CRPF camp in Maraiguda Police station limits of Sukma. A jawan had opened fire at the camp. pic.twitter.com/4ZF64RCNKM
— ANI (@ANI) November 8, 2021
ਉਨ੍ਹਾਂ ਦੱਸਿਆ ਕਿ ਜਵਾਨ ਰਿਤੇਸ਼ ਰੰਜਨ ਨੇ ਸੁਕਮਾ ਜ਼ਿਲ੍ਹੇ ਦੇ ਮਰਾਇਗੁਡਾ ਥਾਣਾ ਖੇਤਰ ਦੇ ਅਧੀਨ ਲਿੰਗਨਾਪੱਲੀ ਪਿੰਡ ਵਿੱਚ ਸਥਿਤ ਸੀਆਰਪੀਐਫ ਦੀ 50ਵੀਂ ਬਟਾਲੀਅਨ ਦੇ ਕੈਂਪ ਵਿੱਚ ਆਪਣੇ ਸਾਥੀਆਂ ’ਤੇ ਫਾਇਰੰਗ ਕੀਤੀ। ਇਸ ਕਾਰਨ ਚਾਰ ਜਵਾਨਾਂ ਧਨਜੀ, ਰਾਜੀਬ ਮੰਡਲ, ਰਾਜਮਣੀ ਕੁਮਾਰ ਯਾਦਵ ਤੇ ਧਰਮਿੰਦਰ ਕੁਮਾਰ ਦੀ ਮੌਤ ਹੋ ਗਈ ਹੈ।
ਇਸ ਤੋਂ ਇਲਾਵਾ ਤਿੰਨ ਹੋਰ ਜਵਾਨ ਧਨੰਜੈ ਕੁਮਾਰ ਸਿੰਘ, ਧਰਮਾਤਮਾ ਕੁਮਾਰ ਤੇ ਮਲਯ ਰੰਜਨ ਮਹਾਰਾਣਾ ਜ਼ਖ਼ਮੀ ਹੋ ਗਏ ਹਨ। ਸੁੰਦਰਰਾਜ ਨੇ ਦੱਸਿਆ ਕਿ ਇਹ ਘਟਨਾ ਅੱਜ ਤੜਕੇ ਕਰੀਬ 3.15 ਵਜੇ ਵਾਪਰੀ ਜਦੋਂ ਜਵਾਨ ਰਿਤੇਸ਼ ਨੇ ਝਗੜੇ ਤੋਂ ਬਾਅਦ ਆਪਣੀ ਏਕੇ-47 ਰਾਈਫਲ ਨਾਲ ਹੋਰ ਜਵਾਨਾਂ ’ਤੇ ਗੋਲੀਆਂ ਚਲਾ ਦਿੱਤੀਆਂ। ਮੁਲਜ਼ਮ ਨੂੰ ਫੜ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਗੋਲੀਬਾਰੀ ਕਰਨ ਵਾਲਾ ਭਾਵਨਾਮਤਕ ਤਣਾਅ ਤੋਂ ਪੀੜਤ ਹੈ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: