Crude Oil Price Hike: ਫਿਰ ਵਧ ਸਕਦੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਕੱਚਾ ਤੇਲ 120 ਡਾਲਰ ਪ੍ਰਤੀ ਬੈਰਲ ਤੋਂ ਪਾਰ
Crude Oil Price Hike: ਦੇਸ਼ 'ਚ ਇੱਕ ਵਾਰ ਫਿਰ ਮਹਿੰਗਾ ਪੈਟਰੋਲ ਤੇ ਡੀਜ਼ਲ ਆਮ ਲੋਕਾਂ ਦੀਆਂ ਜੇਬਾਂ 'ਤੇ ਡਾਕਾ ਮਾਰ ਸਕਦਾ ਹੈ। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ (Crude Oil Price) ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ ਵੇਖਣ ਨੂੰ ਮਿਲ ਰਿਹਾ ਹੈ। ਕੱਚੇ ਤੇਲ ਦੀ ਕੀਮਤ ਫਿਰ 120 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਹੈ। ਯੂਰਪੀਅਨ ਯੂਨੀਅਨ (European Union) ਵੱਲੋਂ ਰੂਸ ਤੋਂ ਕੱਚੇ ਤੇਲ ਦੀ ਦਰਾਮਦ 'ਤੇ ਪਾਬੰਦੀ ਦੀ ਵਕਾਲਤ ਕਰਨ ਕਰਕੇ ਕੱਚੇ ਤੇਲ ਦੀਆਂ ਕੀਮਤਾਂ 'ਚ ਇਹ ਵਾਧਾ ਦੇਖਿਆ ਜਾ ਰਿਹਾ ਹੈ।

ਚੀਨ 'ਚ ਲੌਕਡਾਊਨ 'ਚ ਢਿੱਲ ਦੇਣ ਕਾਰਨ ਕੀਮਤਾਂ 'ਚ ਹੋਇਆ ਵਾਧਾ
ਇਸ ਤੋਂ ਪਹਿਲਾਂ ਯੂਕਰੇਨ 'ਤੇ ਰੂਸ ਦੇ ਹਮਲੇ ਤੋਂ ਬਾਅਦ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 2008 ਤੋਂ ਬਾਅਦ ਪਹਿਲੀ ਵਾਰ 139 ਡਾਲਰ ਪ੍ਰਤੀ ਬੈਰਲ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਸੀ। ਰੂਸ ਤੋਂ ਕੱਚੇ ਤੇਲ ਦੀ ਦਰਾਮਦ 'ਤੇ ਪਾਬੰਦੀ ਲਗਾਉਣ ਦੀ ਮੰਗ ਕਾਰਨ ਕੀਮਤਾਂ 'ਚ ਵਾਧਾ ਹੋਇਆ ਹੈ। ਨਾਲ ਹੀ ਚੀਨ 'ਚ ਕੋਰੋਨਾ ਕਾਰਨ ਲਾਗੂ ਲੌਕਡਾਊਨ 'ਚ ਢਿੱਲ ਦੇਣ ਦੀਆਂ ਖ਼ਬਰਾਂ ਕਾਰਨ ਕੱਚੇ ਤੇਲ ਦੀਆਂ ਕੀਮਤਾਂ 'ਚ ਵੀ ਵਾਧਾ ਹੋਇਆ ਹੈ। ਦਰਅਸਲ, ਜੇਕਰ ਚੀਨ 'ਚ ਲੌਕਡਾਊਨ ਵਿੱਚ ਢਿੱਲ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਕੱਚੇ ਤੇਲ ਦੀ ਮੰਗ ਵਧੇਗੀ ਅਤੇ ਸਪਲਾਈ ਦੀ ਕਮੀ ਕਾਰਨ ਕੀਮਤਾਂ 'ਚ ਹੋਰ ਵਾਧਾ ਹੋ ਸਕਦਾ ਹੈ।
ਫਿਰ ਲੱਗ ਸਕਦਾ ਹੈ ਮਹਿੰਗੇ ਪੈਟਰੋਲ-ਡੀਜ਼ਲ ਦਾ ਝਟਕਾ!
ਕੱਚੇ ਤੇਲ ਦੀਆਂ ਕੀਮਤਾਂ 'ਚ ਇਹ ਵਾਧਾ ਭਾਰਤ ਲਈ ਬੁਰੀ ਖ਼ਬਰ ਹੈ। ਭਾਰਤ 'ਚ ਪੈਟਰੌਲ-ਡੀਜ਼ਲ ਪਹਿਲਾਂ ਹੀ 22 ਮਾਰਚ ਤੋਂ 6 ਅਪ੍ਰੈਲ 2022 ਦਰਮਿਆਨ 10 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਹਾਲਾਂਕਿ ਆਮ ਲੋਕਾਂ ਨੂੰ ਰਾਹਤ ਦੇਣ ਲਈ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ। ਪੈਟਰੋਲ 'ਤੇ 8 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾਈ ਗਈ ਹੈ ਪਰ ਕੱਚੇ ਤੇਲ ਦੀਆਂ ਕੀਮਤਾਂ 'ਚ ਜਿਸ ਤਰ੍ਹਾਂ ਦਾ ਵਾਧਾ ਹੋਇਆ ਹੈ, ਅਜਿਹੇ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੀ ਪ੍ਰਕਿਰਿਆ ਫਿਰ ਤੋਂ ਸ਼ੁਰੂ ਹੋ ਸਕਦੀ ਹੈ ਜਿਸ ਨਾਲ ਮਹਿੰਗਾਈ ਹੋਰ ਵੀ ਵੱਧ ਸਕਦੀ ਹੈ। ਉਂਜ ਵੀ ਸਰਕਾਰੀ ਤੇਲ ਕੰਪਨੀਆਂ ਨੂੰ ਪੈਟਰੋਲ ਅਤੇ ਡੀਜ਼ਲ ਵੇਚਣ ਲਈ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ।
ਜਾਣੋ ਇਸ ਸਮੇਂ ਪੈਟਰੋਲ ਅਤੇ ਡੀਜ਼ਲ ਦੀ ਕਿੰਨੀ ਹੈ ਕੀਮਤ?
ਜੇਕਰ ਚਾਰ ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਨਜ਼ਰ ਮਾਰੀਏ ਤਾਂ ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ 'ਚ ਮਿਲ ਰਿਹਾ ਹੈ।
ਮੁੰਬਈ 'ਚ ਪੈਟਰੋਲ 111.35 ਰੁਪਏ ਅਤੇ ਡੀਜ਼ਲ 97.28 ਰੁਪਏ, ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਅਤੇ ਡੀਜ਼ਲ
ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ 'ਤੇ ਉਪਲੱਬਧ ਹੈ।