Kishtwar Road accident: ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਦਰਦਨਾਕ ਹਾਦਸਾ, ਖਾਈ 'ਚ ਡਿੱਗੀ ਕਰੂਜ਼ਰ, 7 ਦੀ ਮੌਤ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਏਜੰਸੀਆਂ ਰਾਹਤ ਅਤੇ ਬਚਾਅ ਕਾਰਜ ਚਲਾ ਰਹੀਆਂ ਹਨ।
Jammu kashmir Kishtwar Road accident: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਅੱਜ (24 ਮਈ) ਨੂੰ ਵਾਪਰੇ ਇੱਕ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਢੰਡਰੂ ਪਾਵਰ ਪ੍ਰੋਜੈਕਟ ਦੇ ਮੁਲਾਜ਼ਮਾਂ ਨੂੰ ਲੈ ਕੇ ਜਾ ਰਹੀ ਇੱਕ ਕਰੂਜ਼ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।
ਹਾਦਸੇ ਦੀ ਪੁਸ਼ਟੀ ਕਰਦਿਆਂ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਡਾਂਗਦੁਰੂ ਡੈਮ ਸਾਈਟ 'ਤੇ ਹੋਏ ਮੰਦਭਾਗੇ ਸੜਕ ਹਾਦਸੇ ਬਾਰੇ ਕਿਸ਼ਤਵਾੜ ਦੇ ਡੀਸੀ ਡਾ: ਦੇਵਾਂਸ਼ ਯਾਦਵ ਨਾਲ ਗੱਲ ਕੀਤੀ ਹੈ। ਇਸ ਘਟਨਾ 'ਚ 7 ਲੋਕਾਂ ਦੀ ਮੌਤ ਹੋ ਗਈ ਹੈ ਅਤੇ 1 ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਹੈ। ਜ਼ਖ਼ਮੀਆਂ ਨੂੰ ਲੋੜ ਅਨੁਸਾਰ ਜ਼ਿਲ੍ਹਾ ਹਸਪਤਾਲ ਕਿਸ਼ਤਵਾੜ ਜਾਂ ਜੀਐਮਸੀ ਡੋਡਾ ਵਿੱਚ ਭੇਜਿਆ ਜਾ ਰਿਹਾ ਹੈ। ਲੋੜ ਅਨੁਸਾਰ ਹਰ ਸੰਭਵ ਮਦਦ ਕੀਤੀ ਜਾਵੇਗੀ।
J&K | A cruiser vehicle of Pakal Dul Project with 10 people on board, met with an accident in Kishtwar, some feared dead. Further details awaited: DC Kishtwar pic.twitter.com/AAQICSgdhS
— ANI (@ANI) May 24, 2023
ਕਿਸ਼ਤਵਾੜ ਵਿੱਚ ਵਾਪਰਿਆ ਇਹ ਦਰਦਨਾਕ ਹਾਦਸਾ ਕੋਈ ਪਹਿਲੀ ਘਟਨਾ ਨਹੀਂ। ਹਾਲ ਹੀ 'ਚ ਕੁਝ ਦਿਨ ਪਹਿਲਾਂ ਚਨਾਬ ਨਦੀ 'ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ। ਇਸ ਹਾਦਸੇ 'ਚ ਫਲਾਈਟ ਟੈਕਨੀਸ਼ੀਅਨ ਦੀ ਮੌਤ ਹੋ ਗਈ ਸੀ ਤੇ ਦੋ ਪਾਇਲਟ ਜ਼ਖਮੀ ਹੋ ਗਏ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ