ਪੜਚੋਲ ਕਰੋ
Advertisement
5 ਸੂਬਿਆਂ 'ਚ ਮਿਲੀ ਹਾਰ ਨੂੰ ਲੈ ਕੇ CWC ਦੀ ਬੈਠਕ 'ਚ ਕਾਂਗਰਸ ਦਾ ਮੰਥਨ , ਸੋਨੀਆ -ਰਾਹੁਲ- ਪ੍ਰਿਅੰਕਾ ਸਮੇਤ ਕਈ ਵੱਡੇ ਨੇਤਾ ਮੌਜੂਦ
5 ਸੂਬਿਆਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਦਿੱਲੀ ਵਿੱਚ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋ ਰਹੀ ਹੈ। ਇਸ ਬੈਠਕ 'ਚ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਮੌਜੂਦ ਹਨ।
ਨਵੀਂ ਦਿੱਲੀ : 5 ਸੂਬਿਆਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਅੱਜ ਦਿੱਲੀ ਵਿੱਚ ਕਾਂਗਰਸ ਵਰਕਿੰਗ ਕਮੇਟੀ (CWC) ਦੀ ਮੀਟਿੰਗ ਹੋ ਰਹੀ ਹੈ। ਇਸ ਬੈਠਕ 'ਚ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਮੌਜੂਦ ਹਨ। ਇਨ੍ਹਾਂ ਤੋਂ ਇਲਾਵਾ ਛੱਤੀਸਗੜ੍ਹ ਦੇ ਸੀਐਮ ਭੁਪੇਸ਼ ਬਘੇਲ, ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ, ਹਰੀਸ਼ ਰਾਵਤ, ਰਾਜੀਵ ਸ਼ੁਕਲਾ, ਪ੍ਰਮੋਦ ਤਿਵਾਰੀ ਵਰਗੇ ਕਈ ਨੇਤਾ ਵੀ ਬੈਠਕ 'ਚ ਪਹੁੰਚੇ। ਅਧੀਰ ਰੰਜਨ ਚੌਧਰੀ, ਦੇਵੇਂਦਰ ਯਾਦਵ ਆਨੰਦ ਸ਼ਰਮਾ, ਦਿਗਵਿਜੇ ਸਿੰਘ, ਅਜੈ ਮਾਕਨ ਅਤੇ ਗੁਲਾਮ ਨਬੀ ਆਜ਼ਾਦ ਵੀ ਮੀਟਿੰਗ ਵਿੱਚ ਸ਼ਾਮਲ ਹੋਏ।
ਉੱਤਰ ਪ੍ਰਦੇਸ਼, ਪੰਜਾਬ, ਉਤਰਾਖੰਡ, ਗੋਆ ਅਤੇ ਮਨੀਪੁਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਕਾਂਗਰਸ ਵਰਕਿੰਗ ਕਮੇਟੀ ਦੀ ਇਹ ਮੀਟਿੰਗ ਹਾਰ ਦੇ ਕਾਰਨਾਂ ਅਤੇ ਅੱਗੇ ਦੀ ਰਣਨੀਤੀ 'ਤੇ ਚਰਚਾ ਕਰਨ ਲਈ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਹੋਈ ਹੈ। ਮੀਟਿੰਗ ਤੋਂ ਪਹਿਲਾਂ ਅਸ਼ੋਕ ਗਹਿਲੋਤ ਨੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਦਾ ਸਮਰਥਨ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਹੀ ਅਜਿਹੇ ਵਿਅਕਤੀ ਹਨ ,ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੂਰੀ ਤਾਕਤ ਨਾਲ ਮੁਕਾਬਲਾ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀਡਬਲਯੂਸੀ ਦੀ ਮੀਟਿੰਗ ਵਿੱਚ ਚੋਨਾਵੀ ਹਾਰ ਦਾ ‘ਪੋਸਟਮਾਰਟਮ’ ਹੋਵੇਗਾ ਅਤੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਗਹਿਲੋਤ ਨੇ ਕਿਹਾ, ''ਰਾਜਨੀਤੀ 'ਚ ਕਈ ਤਰ੍ਹਾਂ ਦੇ ਹਾਲਾਤ ਪੈਦਾ ਹੁੰਦੇ ਹਨ, ਇਸ ਤੋਂ ਘਬਰਾਉਣਾ ਨਹੀਂ ਚਾਹੀਦਾ। ਅਸੀਂ ਲੰਬੇ ਸਮੇਂ ਤੋਂ ਦੇਖਿਆ ਹੈ, ਉਤਰਾਅ-ਚੜ੍ਹਾਅ ਆਉਂਦੇ ਰਹਿੰਦੇ ਹਨ, ਇਹ ਉਹੀ ਭਾਰਤੀ ਜਨਤਾ ਪਾਰਟੀ, ਜੋ ਅੱਜ ਸੱਤਾ ਵਿਚ ਹੈ, ਕਦੇ ਉਸਨੂੰ ਵੀ ਸੰਸਦ ਵਿਚ ਸਿਰਫ 2 ਸੀਟਾਂ ਪ੍ਰਾਪਤ ਹੋਈਆਂ ਸੀ। ਇਸੇ ਲਈ ਚੋਣਾਂ ਵਿੱਚ ਜਿੱਤ-ਹਾਰ ਹੁੰਦੀ ਹੈ, ਅਸੀਂ ਉਨ੍ਹਾਂ ਤੋਂ ਡਰਦੇ ਨਹੀਂ।
ਮਹੱਤਵਪੂਰਨ ਗੱਲ ਇਹ ਹੈ ਕਿ ਇਸ ਅਹਿਮ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਮੀਡੀਆ ਦੇ ਇੱਕ ਹਿੱਸੇ ਨੇ ਇਹ ਰਿਪੋਰਟ ਦਿੱਤੀ ਸੀ ਕਿ ਗਾਂਧੀ ਪਰਿਵਾਰ ਪਾਰਟੀ ਅਹੁਦਿਆਂ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕਰ ਸਕਦਾ ਹੈ, ਹਾਲਾਂਕਿ ਕਾਂਗਰਸ ਨੇ ਅਧਿਕਾਰਤ ਤੌਰ 'ਤੇ ਇਸ ਖ਼ਬਰ ਦਾ ਖੰਡਨ ਕੀਤਾ ਸੀ ਅਤੇ ਇਸਨੂੰ "ਗਲਤ ਅਤੇ ਸ਼ਰਾਰਤੀ" ਕਰਾਰ ਦਿੱਤਾ ਸੀ। ਤੁਹਾਨੂੰ ਦੱਸ ਦੇਈਏ ਕਿ ਸੋਨੀਆ ਗਾਂਧੀ ਪਿਛਲੇ ਕੁਝ ਸਮੇਂ ਤੋਂ ਸਰਗਰਮੀ ਨਾਲ ਪ੍ਰਚਾਰ ਨਹੀਂ ਕਰ ਰਹੀ ਹੈ, ਪ੍ਰਿਅੰਕਾ ਗਾਂਧੀ ਤੋਂ ਇਲਾਵਾ ਰਾਹੁਲ ਗਾਂਧੀ ਕਾਂਗਰਸ ਦੇ ਸਟਾਰ ਪ੍ਰਚਾਰਕ ਰਹੇ ਹਨ। ਨਾਲ ਹੀ, ਪਾਰਟੀ ਦੇ ਮਹੱਤਵਪੂਰਨ ਫੈਸਲਿਆਂ ਵਿੱਚ ਭਰਾ-ਭੈਣ ਦੀ ਜੋੜੀ ਦੀ ਵੱਡੀ ਭੂਮਿਕਾ ਹੁੰਦੀ ਹੈ।
ਸ਼ੁੱਕਰਵਾਰ ਨੂੰ 'ਜੀ23' ਸਮੂਹ ਦੇ ਨੇਤਾਵਾਂ ਨੇ ਕੀਤੀ ਮੀਟਿੰਗ
ਇਨ੍ਹਾਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਸ਼ੁੱਕਰਵਾਰ ਨੂੰ ਪਾਰਟੀ ਦੇ 'ਜੀ-23' ਗਰੁੱਪ ਦੇ ਕਈ ਨੇਤਾਵਾਂ ਨੇ ਮੀਟਿੰਗ ਕੀਤੀ, ਜਿਸ 'ਚ ਅੱਗੇ ਦੀ ਰਣਨੀਤੀ 'ਤੇ ਚਰਚਾ ਕੀਤੀ ਗਈ। ਕਪਿਲ ਸਿੱਬਲ, ਆਨੰਦ ਸ਼ਰਮਾ ਅਤੇ ਮਨੀਸ਼ ਤਿਵਾੜੀ ਸਾਬਕਾ ਰਾਜ ਸਭਾ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਦੇ ਘਰ ਹੋਈ ਮੀਟਿੰਗ ਵਿੱਚ ਸ਼ਾਮਲ ਹੋਏ। ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਵਰਕਿੰਗ ਕਮੇਟੀ 'ਚ ਸ਼ਾਮਲ 'ਜੀ-23' ਦੇ ਆਗੂ CWC ਦੀ ਮੀਟਿੰਗ 'ਚ ਚੋਨਾਵੀ ਹਾਰ ਅਤੇ ਪਾਰਟੀ ਸੰਗਠਨ 'ਚ ਜ਼ਰੂਰੀ ਬਦਲਾਅ ਅਤੇ ਜਵਾਬਦੇਹੀ ਯਕੀਨੀ ਬਣਾਉਣ ਦੀ ਆਪਣੀ ਪੁਰਾਣੀ ਮੰਗ ਦਾ ਮੁੱਦਾ ਉਠਾ ਸਕਦੇ ਹਨ। 'ਜੀ23' ਗਰੁੱਪ ਦੇ ਪ੍ਰਮੁੱਖ ਮੈਂਬਰ ਗੁਲਾਮ ਨਬੀ ਆਜ਼ਾਦ ਅਤੇ ਆਨੰਦ ਸ਼ਰਮਾ ਕਾਂਗਰਸ ਵਰਕਿੰਗ ਕਮੇਟੀ ਦਾ ਹਿੱਸਾ ਹਨ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਲੁਧਿਆਣਾ
ਦੇਸ਼
Advertisement