ਨਵੀਂ ਦਿੱਲੀ: ਕੱਲ੍ਹ ਹੋਣ ਵਾਲੀ ਕਾਂਗਰਸ ਵਰਕਿੰਗ ਕਮੇਟੀ (CWC)ਦੀ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਬੈਠਕ ਤੋਂ ਬਾਅਦ ਕਾਂਗਰਸ ਦੀ ਪ੍ਰੈਸ ਕਾਨਫਰੰਸ ਵੀ ਹੋਵੇਗੀ।ਦਰਅਸਲ, ਅੱਜ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਕਿਹਾ ਕਿ ਉਹ ਹੁਣ ਪਾਰਟੀ ਦਾ ਪ੍ਰਧਾਨ ਨਹੀਂ ਬਣਨਾ ਚਾਹੁੰਦੀ। ਉਨ੍ਹਾਂ ਨੇ ਪਾਰਟੀ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ।
ਇਹ ਵੀ ਪੜ੍ਹੋ: ਮੀਂਹ ਨਾਲ ਕਿਸਾਨਾਂ ਦੀ ਝੋਨੇ ਤੇ ਨਰਮੇ ਦੀ ਸੈਂਕੜੇ ਏਕੜ ਫਸਲ ਬਰਬਾਦ
ਸੋਨੀਆ ਗਾਂਧੀ ਨੇ ਕਿਹਾ ਕਿ ਹੁਣ ਪਾਰਟੀ ਨੂੰ ਨਵਾਂ ਪ੍ਰਧਾਨ ਚੁਣਨਾ ਚਾਹੀਦਾ ਹੈ। ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਪਾਰਟੀ ਦੇ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਫੁੱਲ ਟਾਇਮ ਪ੍ਰਧਾਨ ਦੀ ਚੋਣ ਕਰਨ ਦੀ ਮੰਗ ਕੀਤੀ ਹੈ।ਸੋਨੀਆ ਗਾਂਧੀ ਦੇ ਇਸ ਬਿਆਨ ਤੋਂ ਬਾਅਦ ਪਾਰਟੀ ਦੇ ਕਈ ਨੇਤਾਵਾਂ ਨੇ ਆਪਣਾ ਹੁੰਗਾਰਾ ਦਿੱਤਾ। ਲੋਕ ਸਭਾ ਵਿੱਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਪੱਤਰ ਲਿਖਦਿਆਂ ਕਿਹਾ ਹੈ ਕਿ ਕਾਂਗਰਸ ਦਾ ਭਵਿੱਖ ਤੁਹਾਡੇ ਅਤੇ ਰਾਹੁਲ ਗਾਂਧੀ ਦੇ ਹੱਥ ਵਿੱਚ ਸੁਰੱਖਿਅਤ ਹੈ।
ਇਹ ਵੀ ਪੜ੍ਹੋ: ਦਾਊਦ ਇਬਰਾਹਿਮ 'ਤੇ ਕਬੂਲਨਾਮੇ ਤੋਂ ਪਲਟਿਆ ਪਾਕਿਸਤਾਨ, ਕਿਹਾ 'ਸਾਡੀ ਜ਼ਮੀਨ 'ਤੇ ਨਹੀਂ ਅੰਡਰਵਰਲਡ ਡੌਨ'
ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਵਨੀਤ ਬਿੱਟੂ ਅਤੇ ਸਿਧਾਰਮਈਆ ਨੇ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲੀ ਮੰਗ ਦੀ ਅਲੋਚਨਾ ਕਰਦਿਆਂ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਅਹੁਦਾ ਸੰਭਾਲਣ ਦੀ ਮੰਗ ਕੀਤੀ ਹੈ।
ਕਾਂਗਰਸ-ਅਗਵਾਈ ਵਾਲੇ ਰਾਜਾਂ ਦੇ ਮੁੱਖ ਮੰਤਰੀ CWC ਮੀਟਿੰਗ 'ਚ ਹੋਣਗੇ ਹਾਜ਼ਰ, ਸੋਨੀਆ ਗਾਂਧੀ ਨੇ ਅਹੁਦਾ ਛੱਡਣ ਦੀ ਜਤਾਈ ਇੱਛਾ
ਏਬੀਪੀ ਸਾਂਝਾ
Updated at:
23 Aug 2020 08:39 PM (IST)
ਕੱਲ੍ਹ ਹੋਣ ਵਾਲੀ ਕਾਂਗਰਸ ਵਰਕਿੰਗ ਕਮੇਟੀ (CWC)ਦੀ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਬੈਠਕ ਤੋਂ ਬਾਅਦ ਕਾਂਗਰਸ ਦੀ ਪ੍ਰੈਸ ਕਾਨਫਰੰਸ ਵੀ ਹੋਵੇਗੀ।
- - - - - - - - - Advertisement - - - - - - - - -