ਬੰਬੀਹਾ ਗਰੁੱਪ ਦੀ ਧਮਕੀ ਤੋਂ ਬਾਅਦ ਹਰਿਆਣਾ ਪ੍ਰਸ਼ਾਸਨ ਸਖ਼ਤ, ਗੈਂਗ ਨੇ ਦਿੱਤੀ ਸੀ ਧਮਕੀ, ਤੁਸੀਂ ਜੋ ਕਰਨਾ ਸੀ ਕਰ ਲਿਆ ਹੁਣ wait and watch
ਕਰਨਾਲ ਵਿੱਚ ਗੈਂਗਸਟਰ ਦਿਲੇਰ ਕੋਟੀਆ ਦੇ ਘਰ ਤੇ ਪ੍ਰਸ਼ਾਸਨ ਵੱਲੋਂ ਪੀਲਾ ਪੰਜਾ ਚਲਾਇਆ ਗਿਆ ਸੀ। ਜਿਸ ਤੋਂ ਬਾਅਦ ਬੰਬੀਹਾ ਗੈਂਗ ਨੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਸੋਸ਼ਲ ਮੀਡੀਆ 'ਤੇ ਧਮਕੀ ਦੇ ਦਿੱਤੀ ਸੀ।
ਬੰਬੀਹਾ ਗੈਂਗ ਪੰਜਾਬ ਤੋਂ ਇਲਾਵਾ ਦੂਜੇ ਸੂਬਿਆਂ ਵਿੱਚ ਵੀ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਹੈ। ਇਸ ਦੌਰਾਨ ਗਰੁੱਪ ਨੇ ਸੋਸ਼ਲ ਮੀਡੀਆ ਤੇ ਹਰਿਆਣਾ ਸਰਕਾਰ, ਪੁਲਿਸ ਤੇ ਡੀਟੀਪੀ ਨੂੰ ਧਮਕੀ ਦੇ ਦਿੱਤੀ ਸੀ ਜਿਸ ਤੋਂ ਬਾਅਦ ਪੁਲਿਸ ਇਸ ਮਾਮਲੇ ਵਿੱਚ ਐਕਸ਼ਨ 'ਚ ਨਜ਼ਰ ਆ ਰਹੀ ਹੈ।
ਦਰਅਸਲ ਕਰਨਾਲ ਵਿੱਚ ਗੈਂਗਸਟਰ ਦਿਲੇਰ ਕੋਟੀਆ ਦੇ ਘਰ ਤੇ ਪ੍ਰਸ਼ਾਸਨ ਵੱਲੋਂ ਪੀਲਾ ਪੰਜਾ ਚਲਾਇਆ ਗਿਆ ਸੀ। ਜਿਸ ਤੋਂ ਬਾਅਦ ਬੰਬੀਹਾ ਗੈਂਗ ਨੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਸੋਸ਼ਲ ਮੀਡੀਆ ਤੇ ਧਮਕੀ ਦੇ ਦਿੱਤੀ ਸੀ।
ਬੰਬੀਹਾ ਗਰੁੱਪ ਦੀ ਪੋਸਟ ਵਿੱਚ ਲਿਖਿਆ ਸੀ, ਦਲੇਰ ਦਾ ਘਰ ਤੋੜ ਕੇ ਬਹੁਤ ਮਾੜੀ ਕੀਤੀ, ਹੁਣ ਅਸੀਂ ਪੁਲਿਸ ਤੇ ਸਰਕਾਰ ਨੂੰ ਚੇਤਾਵਨੀ ਦਿੰਦੇ ਹਾਂ ਕਿ ਤੁਸੀਂ ਕਰ ਲਿਆ ਜੋ ਕਰਨਾ ਸੀ ਹੁਣ ਅਸੀਂ ਕਰਾਂਗੇ, ਹੁਣ ਅਸੀਂ ਦੱਸਾਂਗੇ ਕਿ ਕਿਵੇਂ ਕਿਸੇ ਦਾ ਘਰ ਤੋੜੀ ਦਾ, ਇਸ ਤੋਂ ਇਲਾਵਾ ਸਰਕਾਰ ਤੇ ਪ੍ਰਸ਼ਾਸਨ ਨੂੰ ਹੋਰ ਵੀ ਧਮਕੀਆਂ ਦਿੱਤੀਆਂ ਗਈਆਂ ਸੀ
ਇਸ ਧਮਕੀ ਤੋਂ ਬਾਅਦ ਪ੍ਰਸ਼ਾਸਨ ਇਕਦਮ ਹਰਕਤ ਵਿੱਚ ਆਇਆ, ਇਸ ਬਾਬਤ ਸਥਾਨਕ ਐਸਪੀ ਨੇ ਕਿਹਾ ਕਿ ਮਾਮਲੇ ਵਿੱਚ ਜਾਂਚ ਦੇ ਆਦੇਸ਼ ਦਿੱਤੇ ਗਏ ਹਨ ਤੇ ਸਾਇਬਰ ਸੈੱਲ ਦੀ ਇਸ ਦੀ ਰਿਪੋਰਟ ਦੇਵੇਗਾ ਜਿਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ ਕਿ ਆਖ਼ਰ ਇਹ ਪੋਸਟ ਕਿਸ ਨੇ ਪਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਘਬਰਾਉਣ ਦੀ ਜ਼ਰੂਰਤ ਨਹੀਂ ਹੈ
ਐਂਟੀ ਗੈਂਗਸਟਰ ਟਾਸਕ ਫੋਰਸ ਦੀ ਵੱਡੀ ਕਾਰਵਾਈ, ਬੰਬੀਹਾ ਗੈਂਗ ਦਾ ਖਤਰਨਾਕ ਸ਼ਾਰਪ ਸ਼ੂਟਰ ਗ੍ਰਿਫਤਾਰ
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਅੱਜ ਵੱਡੀ ਸਫਲਤਾ ਹਾਸਲ ਕੀਤੀ ਹੈ। ਏਜੀਟੀਐਫ ਨੇ ਸ਼ਾਰਪ ਸ਼ੂਟਰ ਨੀਰਜ ਚਸਕਾ ਨੂੰ ਦਬੋਚ ਲਿਆ ਹੈ। ਨੀਰਜ ਬੰਬੀਹਾ ਗੈਂਗ ਦਾ ਸ਼ਾਰਪ ਸ਼ੂਟਰ ਹੈ। ਗੈਂਗਸਟਰ ਨੀਰਜ ਕਈ ਕੇਸਾਂ ਵਿੱਚ ਲੋੜੀਂਦਾ ਹੈ।
ਪੁਲਿਸ ਸੂਤਰਾਂ ਮੁਤਾਬਕ ਨੀਰਜ ਚਸਕਾ ਕਤਲ ਦੀਆਂ ਕਰੀਬ 7 ਵਾਰਦਾਤਾਂ ਵਿੱਚ ਲੋੜੀਂਦਾ ਸੀ। ਏਜੀਟੀਐਫ ਦੀ ਟੀਮ ਹੁਣ ਗੈਂਗਸਟਰ ਨੀਰਜ ਤੋਂ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਉਸ ਦੇ ਨੈੱਟਵਰਕ ਨਾਲ ਜੁੜੇ ਹੋਰ ਸ਼ਾਰਪ ਸ਼ੂਟਰਾਂ ਦਾ ਪਤਾ ਲਗਾਇਆ ਜਾ ਸਕੇ। ਨੀਰਜ ਚਸਕਾ 'ਤੇ ਪੰਜਾਬ ਸਮੇਤ ਹਰਿਆਣਾ, ਦਿੱਲੀ ਤੇ ਉੱਤਰ ਪ੍ਰਦੇਸ਼ 'ਚ ਕਈ ਅਪਰਾਧਿਕ ਮਾਮਲੇ ਦਰਜ ਹਨ। ਉਧਰ, ਬੰਬੀਹਾ ਗਰੁੱਪ ਨੇ ਨੀਰਜ ਚਸਕਾ ਦੀ ਗ੍ਰਿਫਤਾਰੀ 'ਤੇ ਸੋਸ਼ਲ ਮੀਡੀਆ 'ਤੇ ਪੋਸਟ ਅਪਲੋਡ ਕਰਕੇ ਪੰਜਾਬ ਪੁਲਿਸ ਨੂੰ ਚਿਤਾਵਨੀ ਦਿੱਤੀ ਹੈ। ਬੰਬੀਹਾ ਗਰੁੱਪ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਨੂੰ ਨੀਰਜ ਦੀ ਗ੍ਰਿਫਤਾਰ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ।