Cyclone Biparjoy : ਅਗਲੇ 36 ਘੰਟਿਆਂ 'ਚ ਖਤਰਨਾਕ ਹੋ ਜਾਵੇਗਾ ਬਿਪਰਜੋਏ ਚੱਕਰਵਾਤੀ ਤੂਫਾਨ ! ਭਾਰਤ ਸਮੇਤ ਪਾਕਿਸਤਾਨ 'ਚ ਹੋਵੇਗਾ ਅਸਰ
Cyclone Biparjoy : ਦੇਸ਼ ਦੇ ਤੱਟਵਰਤੀ ਖੇਤਰਾਂ ਵਿੱਚ ਮੋਚਾ ਤੋਂ ਬਾਅਦ ਆਇਆ ਚੱਕਰਵਾਤ ਬਿਪਰਜੋਏ ਤੇਜ਼ੀ ਨਾਲ ਚੱਕਰਵਾਤੀ ਤੂਫਾਨ ਵਿੱਚ ਬਦਲ ਗਿਆ ਹੈ। ਮੌਸਮ ਵਿਭਾਗ (IMD) ਦੇ ਅਨੁਸਾਰ ਚੱਕਰਵਾਤ ਬਿਪਰਜੋਏ ਅਗਲੇ 36 ਘੰਟਿਆਂ ਵਿੱਚ ਹੋਰ
Very severe cyclonic storm Biparjoy over eastcentral Arabian Sea at 2330 hours IST of 08th June, 2023 over about 840 km west-southwest of Goa, 870 km west-southwest of Mumbai. To intensify further gradually during next 36 hours and move nearly north-northwestwards in next 2 days. pic.twitter.com/dx6b3VAEN6
— India Meteorological Department (@Indiametdept) June 8, 2023
ਮੌਸਮ ਵਿਭਾਗ ਮੁਤਾਬਕ ਇਹ ਚੱਕਰਵਾਤੀ ਤੂਫਾਨ ਅਗਲੇ 36 ਘੰਟਿਆਂ 'ਚ ਹੋਰ ਭਿਆਨਕ ਰੂਪ ਧਾਰਨ ਕਰਨ ਜਾ ਰਿਹਾ ਹੈ। ਬਿਪਰਜੋਏ ਦੇ ਅਗਲੇ ਦੋ ਦਿਨਾਂ ਵਿੱਚ ਉੱਤਰ ਵੱਲ ਵਧਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਇਹ ਚੱਕਰਵਾਤੀ ਤੂਫਾਨ ਪੂਰਬੀ-ਮੱਧ ਅਤੇ ਨਾਲ ਲੱਗਦੇ ਦੱਖਣ-ਪੂਰਬੀ ਅਰਬ ਸਾਗਰ 'ਤੇ ਸਥਿਤ ਸੀ। ਇੰਨਾ ਹੀ ਨਹੀਂ ਇਹ ਚੱਕਰਵਾਤੀ ਤੂਫਾਨ ਕੇਰਲ ਦੇ ਮਾਨਸੂਨ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ, ਜਿਸ ਕਾਰਨ ਮਾਨਸੂਨ ਦੀ ਰਫਤਾਰ ਲਗਾਤਾਰ ਮੱਠੀ ਹੋ ਰਹੀ ਹੈ। ਭਾਰਤ ਦੇ ਨਾਲ-ਨਾਲ ਪਾਕਿਸਤਾਨ, ਈਰਾਨ, ਓਮਾਨ ਅਤੇ ਅਰਬ ਸਾਗਰ ਨਾਲ ਲੱਗਦੇ ਦੇਸ਼ ਵੀ ਇਸ ਤੋਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।
ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ ਭਾਰਤ ਦੇ ਮੌਸਮ ਵਿਭਾਗ ਨੇ ਬੁੱਧਵਾਰ (07 ਜੂਨ) ਸਵੇਰੇ ਕਿਹਾ ਕਿ ਕੇਰਲ ਵਿੱਚ ਦੋ ਦਿਨਾਂ ਦੇ ਅੰਦਰ ਮਾਨਸੂਨ ਦੀ ਸ਼ੁਰੂਆਤ ਲਈ ਅਨੁਕੂਲ ਹਾਲਾਤ ਹਨ। ਹਾਲਾਂਕਿ, ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਚੱਕਰਵਾਤੀ ਤੂਫਾਨ ਮਾਨਸੂਨ ਦੀ ਤੀਬਰਤਾ ਨੂੰ ਪ੍ਰਭਾਵਤ ਕਰ ਰਿਹਾ ਹੈ ਅਤੇ ਕੇਰਲ 'ਤੇ ਇਸ ਦੀ ਹਲਕੀ ਸ਼ੁਰੂਆਤ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਦੌਰੇ 'ਤੇ ਅਮਿਤ ਸ਼ਾਹ ਅਤੇ ਜੇਪੀ ਨੱਡਾ , 14 ਜੂਨ ਨੂੰ ਹੁਸ਼ਿਆਰਪੁਰ ਅਤੇ 18 ਜੂਨ ਨੂੰ ਗੁਰਦਾਸਪੁਰ 'ਚ ਹੋਵੇਗੀ ਰੈਲੀ
ਇਹ ਵੀ ਪੜ੍ਹੋ : ਪਾਣੀ ਬਚਾਉਣ ਲਈ ਕਿਸਾਨਾਂ ਦੀ ਵੱਡੀ ਪਹਿਲਕਦਮੀ, 33863 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਰਵਾਈ ਰਜਿਸਟ੍ਰੇਸ਼ਨ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ