Cyclone Biparjoy  : ਦੇਸ਼ ਦੇ ਤੱਟਵਰਤੀ ਖੇਤਰਾਂ ਵਿੱਚ ਮੋਚਾ ਤੋਂ ਬਾਅਦ ਆਇਆ ਚੱਕਰਵਾਤ ਬਿਪਰਜੋਏ ਤੇਜ਼ੀ ਨਾਲ ਚੱਕਰਵਾਤੀ ਤੂਫਾਨ ਵਿੱਚ ਬਦਲ ਗਿਆ ਹੈ। ਮੌਸਮ ਵਿਭਾਗ (IMD) ਦੇ ਅਨੁਸਾਰ ਚੱਕਰਵਾਤ ਬਿਪਰਜੋਏ ਅਗਲੇ 36 ਘੰਟਿਆਂ ਵਿੱਚ ਹੋਰ ਤੇਜ਼ ਹੋਣ ਜਾ ਰਿਹਾ ਹੈ ਅਤੇ ਅਗਲੇ 2 ਦਿਨਾਂ ਵਿੱਚ ਤੂਫਾਨ ਦੇ ਉੱਤਰ-ਉੱਤਰ ਪੱਛਮੀ ਤੱਟ ਦੇ ਨੇੜੇ ਆਉਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਕਿ ਇਹ ਗੰਭੀਰ ਚੱਕਰਵਾਤੀ ਤੂਫ਼ਾਨ 8 ਜੂਨ ਦੀ ਰਾਤ 11:30 ਵਜੇ ਗੋਆ ਦੇ ਪੱਛਮੀ-ਦੱਖਣੀ-ਪੱਛਮੀ ਤੱਟ ਤੋਂ ਲਗਭਗ 500 ਕਿਲੋਮੀਟਰ ਦੂਰ ਸਥਿਤ ਸੀ।





ਮੌਸਮ ਵਿਭਾਗ ਮੁਤਾਬਕ ਇਹ ਚੱਕਰਵਾਤੀ ਤੂਫਾਨ ਅਗਲੇ 36 ਘੰਟਿਆਂ 'ਚ ਹੋਰ ਭਿਆਨਕ ਰੂਪ ਧਾਰਨ ਕਰਨ ਜਾ ਰਿਹਾ ਹੈ। ਬਿਪਰਜੋਏ ਦੇ ਅਗਲੇ ਦੋ ਦਿਨਾਂ ਵਿੱਚ ਉੱਤਰ ਵੱਲ ਵਧਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਇਹ ਚੱਕਰਵਾਤੀ ਤੂਫਾਨ ਪੂਰਬੀ-ਮੱਧ ਅਤੇ ਨਾਲ ਲੱਗਦੇ ਦੱਖਣ-ਪੂਰਬੀ ਅਰਬ ਸਾਗਰ 'ਤੇ ਸਥਿਤ ਸੀ। ਇੰਨਾ ਹੀ ਨਹੀਂ ਇਹ ਚੱਕਰਵਾਤੀ ਤੂਫਾਨ ਕੇਰਲ ਦੇ ਮਾਨਸੂਨ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ, ਜਿਸ ਕਾਰਨ ਮਾਨਸੂਨ ਦੀ ਰਫਤਾਰ ਲਗਾਤਾਰ ਮੱਠੀ ਹੋ ਰਹੀ ਹੈ। ਭਾਰਤ ਦੇ ਨਾਲ-ਨਾਲ ਪਾਕਿਸਤਾਨ, ਈਰਾਨ, ਓਮਾਨ ਅਤੇ ਅਰਬ ਸਾਗਰ ਨਾਲ ਲੱਗਦੇ ਦੇਸ਼ ਵੀ ਇਸ ਤੋਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।


 ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ ਭਾਰਤ ਦੇ ਮੌਸਮ ਵਿਭਾਗ ਨੇ ਬੁੱਧਵਾਰ (07 ਜੂਨ) ਸਵੇਰੇ ਕਿਹਾ ਕਿ ਕੇਰਲ ਵਿੱਚ ਦੋ ਦਿਨਾਂ ਦੇ ਅੰਦਰ ਮਾਨਸੂਨ ਦੀ ਸ਼ੁਰੂਆਤ ਲਈ ਅਨੁਕੂਲ ਹਾਲਾਤ ਹਨ। ਹਾਲਾਂਕਿ, ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਚੱਕਰਵਾਤੀ ਤੂਫਾਨ ਮਾਨਸੂਨ ਦੀ ਤੀਬਰਤਾ ਨੂੰ ਪ੍ਰਭਾਵਤ ਕਰ ਰਿਹਾ ਹੈ ਅਤੇ ਕੇਰਲ 'ਤੇ ਇਸ ਦੀ ਹਲਕੀ ਸ਼ੁਰੂਆਤ ਹੋਵੇਗੀ।


ਇਹ ਵੀ ਪੜ੍ਹੋ :  ਪੰਜਾਬ ਦੌਰੇ 'ਤੇ ਅਮਿਤ ਸ਼ਾਹ ਅਤੇ ਜੇਪੀ ਨੱਡਾ , 14 ਜੂਨ ਨੂੰ ਹੁਸ਼ਿਆਰਪੁਰ ਅਤੇ 18 ਜੂਨ ਨੂੰ ਗੁਰਦਾਸਪੁਰ 'ਚ ਹੋਵੇਗੀ ਰੈਲੀ


ਇਹ ਵੀ ਪੜ੍ਹੋ : ਪਾਣੀ ਬਚਾਉਣ ਲਈ ਕਿਸਾਨਾਂ ਦੀ ਵੱਡੀ ਪਹਿਲਕਦਮੀ, 33863 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਰਵਾਈ ਰਜਿਸਟ੍ਰੇਸ਼ਨ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ