ਪੜਚੋਲ ਕਰੋ

Cyclone Jawad: ਚੱਕਰਵਾਤੀ ਤੂਫਾਨ ਜਵਾਦ ਦਾ ਖ਼ਤਰਾ, ਸਮੁੰਦਰ 'ਚ ਉੱਠਣਗੀਆਂ ਉੱਚੀਆਂ ਲਹਿਰਾਂ, ਇਨ੍ਹਾਂ ਇਲਾਕਿਆਂ 'ਚ ਹੋਵੇਗੀ ਬਾਰਿਸ਼

Jawad In India: ਚੱਕਰਵਾਤ ਜਵਾਦ ਕਾਰਨ ਸਮੁੰਦਰ ਵਿੱਚ ਵੱਡੀਆਂ ਲਹਿਰਾਂ ਉੱਠਣਗੀਆਂ। ਇਸ ਦੌਰਾਨ ਹਵਾ ਦੀ ਰਫਤਾਰ 110 ਕਿਲੋਮੀਟਰ ਪ੍ਰਤੀ ਘੰਟੇ ਦੇ ਕਰੀਬ ਰਹੇਗੀ।

Cyclone Jawad In India: ਬੰਗਾਲ ਦੀ ਖਾੜੀ 'ਤੇ ਬਣਿਆ ਡੂੰਘਾ ਦਬਾਅ ਹੁਣ ਚੱਕਰਵਾਤ 'ਜਵਾਦ' 'ਚ ਬਦਲਦਾ ਨਜ਼ਰ ਆ ਰਿਹਾ ਹੈ। ਜਵਾਦ ਐਤਵਾਰ ਨੂੰ ਓਡੀਸ਼ਾ ਪਹੁੰਚ ਸਕਦਾ ਹੈ। ਇਹ ਜਾਣਕਾਰੀ ਭਾਰਤੀ ਮੌਸਮ ਵਿਭਾਗ (IMD) ਨੇ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ, ਚੱਕਰਵਾਤ ਕਾਰਨ ਜਿਨ੍ਹਾਂ ਖੇਤਰਾਂ ਵਿੱਚ ਸਭ ਤੋਂ ਵੱਧ ਨੁਕਸਾਨ ਹੋ ਸਕਦਾ ਹੈ, ਉਨ੍ਹਾਂ ਵਿੱਚ ਉੱਤਰੀ ਤੱਟਵਰਤੀ ਆਂਧਰਾ ਪ੍ਰਦੇਸ਼ ਦੇ ਸ੍ਰੀਕਾਕੁਲਮ, ਵਿਜ਼ਿਆਨਗਰਮ ਅਤੇ ਵਿਸ਼ਾਖਾਪਟਨਮ ਜ਼ਿਲ੍ਹੇ ਸ਼ਾਮਲ ਹਨ। ਇਸ ਤੋਂ ਇਲਾਵਾ ਓਡੀਸ਼ਾ ਦੇ ਗਜਪਤੀ, ਗੰਜਮ, ਪੁਰੀ, ਨਯਾਗੜ੍ਹ, ਖੁਰਦਾ, ਕਟਕ, ਜਗਤਸਿੰਘਪੁਰ ਅਤੇ ਕੇਂਦਰਪਾੜਾ ਜ਼ਿਲ੍ਹਿਆਂ ਦੇ ਕਈ ਖੇਤਰ ਸ਼ਾਮਲ ਹਨ। ਚੱਕਰਵਾਤੀ ਤੂਫ਼ਾਨ ਜਵਾਦ ਕਾਰਨ ਆਂਧਰਾ ਪ੍ਰਦੇਸ਼ ਤੋਂ ਲੈ ਕੇ ਉੜੀਸਾ ਤੱਕ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਐਤਵਾਰ ਨੂੰ ਪੁਰੀ ਦੇ ਬੀਚਾਂ 'ਤੇ ਟਕਰਾਉਣ ਦੀ ਸੰਭਾਵਨਾ

ਮੌਸਮ ਵਿਭਾਗ ਦੇ ਡਾਇਰੈਕਟਰ ਜਨਰਲ ਮ੍ਰਿਤੁੰਜੇ ਮਹਾਪਾਤਰਾ ਮੁਤਾਬਕ, ਚੱਕਰਵਾਤ ਅੱਜ ਉੱਤਰੀ ਆਂਧਰਾ ਪ੍ਰਦੇਸ਼ ਅਤੇ ਉੜੀਸਾ ਤੱਟ ਦੇ ਨੇੜੇ ਪੱਛਮੀ-ਮੱਧ ਬੰਗਾਲ ਦੀ ਖਾੜੀ ਤੱਕ ਪਹੁੰਚਣ ਦੀ ਸੰਭਾਵਨਾ ਹੈ। ਇਹ ਤੂਫਾਨ ਓਡੀਸ਼ਾ ਅਤੇ ਨਾਲ ਲੱਗਦੇ ਆਂਧਰਾ ਪ੍ਰਦੇਸ਼ ਦੇ ਤੱਟ 'ਤੇ ਉੱਤਰ-ਉੱਤਰ-ਪੂਰਬ ਵੱਲ ਵਧੇਗਾ। ਮੌਸਮ ਵਿਭਾਗ ਮੁਤਾਬਕ 5 ਦਸੰਬਰ ਯਾਨੀ ਐਤਵਾਰ ਨੂੰ ਦੁਪਹਿਰ ਤੱਕ ਪੁਰੀ ਦੇ ਆਸ-ਪਾਸ ਤੱਟਾਂ ਨਾਲ ਟਕਰਾਉਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਉੱਤਰੀ ਆਂਧਰਾ ਪ੍ਰਦੇਸ਼ ਤੱਟ ਅਤੇ ਉੜੀਸਾ ਤੱਟ ਦੇ ਨੇੜੇ 65 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅੱਜ ਸ਼ਾਮ ਤੋਂ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਦੀ ਭਵਿੱਖਬਾਣੀ ਵਿੱਚ ਕਿਹਾ ਗਿਆ ਹੈ ਕਿ ਇਹ ਹਵਾਵਾਂ ਅਗਲੇ 12 ਘੰਟਿਆਂ ਤੱਕ ਜਾਰੀ ਰਹਿ ਸਕਦੀਆਂ ਹਨ। ਮ੍ਰਿਤੁੰਜੇ ਮਹਾਪਾਤਰਾ ਨੇ ਕਿਹਾ ਕਿ ਚੱਕਰਵਾਤੀ ਤੂਫਾਨ ਅਸਥਾਈ ਸਮੇਂ ਲਈ ਸਮੁੰਦਰ ਵਿੱਚ ਵੱਡੇ ਤੂਫਾਨ ਵਿੱਚ ਬਦਲ ਸਕਦਾ ਹੈ।

ਸਾਊਦੀ ਅਰਬ ਦਿੱਤਾ ਨਾਂਅ

ਮੌਸਮ ਵਿਭਾਗ ਦੇ ਡਾਇਰੈਕਟਰ ਜਨਰਲ ਮੁਤਾਬਕ ਤੂਫ਼ਾਨ ਦੌਰਾਨ ਕਰੀਬ 110 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਐਤਵਾਰ ਸਵੇਰ ਤੋਂ ਅਗਲੇ 12 ਘੰਟਿਆਂ ਤੱਕ ਹਵਾ ਦੀ ਰਫ਼ਤਾਰ 80 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਸੰਭਾਵਨਾ ਹੈ। ਸਾਊਦੀ ਅਰਬ ਨੇ ਇਸ ਚੱਕਰਵਾਤ ਦਾ ਨਾਂ 'ਜਵਾਦ' ਰੱਖਿਆ ਹੈ। ਆਈਐਮਡੀ ਮੁਤਾਬਕ, ਸ਼ਨੀਵਾਰ ਅਤੇ ਐਤਵਾਰ ਨੂੰ ਪੱਛਮੀ ਬੰਗਾਲ ਦੇ ਕੁਝ ਖੇਤਰਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਰਾਹਤ ਦੀ ਖ਼ਬਰ: ਪੰਜਾਬ ਦੇ ਮੌਸਮ 'ਚ ਪ੍ਰਦੂਸ਼ਣ ਘਟਿਆ, ਜਾਣੋ ਆਪਣੇ ਸ਼ਹਿਰ ਦੀ ਆਬੋ ਹਵਾ ਦੀ ਗੁਣਵੱਤਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget