Cyclone Mandous: ਚੱਕਰਵਾਤੀ ਤੂਫਾਨ ਮੈਂਡਸ ਅੱਜ (9 ਦਸੰਬਰ) ਅੱਧੀ ਰਾਤ ਨੂੰ ਚੇਨਈ ਦੇ ਨੇੜੇ ਤੱਟ ਨੂੰ ਪਾਰ ਕਰ ਸਕਦਾ ਹੈ। ਇਹ ਮੈਂਡਸ ਚੱਕਰਵਾਤ ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਪੁਡੂਚੇਰੀ ਵੱਲ ਵਧ ਰਿਹਾ ਹੈ। ਚੱਕਰਵਾਤ ਦੇ ਖਤਰੇ ਦੇ ਮੱਦੇਨਜ਼ਰ, ਆਈਐਮਡੀ ਨੇ ਤਾਮਿਲਨਾਡੂ ਦੇ ਚੇਂਗਲਪੱਟੂ, ਵਿੱਲੂਪੁਰਮ ਅਤੇ ਕਾਂਚੀਪੁਰਮ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ।


ਮੌਸਮ ਵਿਭਾਗ (MID) ਦੇ ਅਲਰਟ ਤੋਂ ਬਾਅਦ, ਤਾਮਿਲਨਾਡੂ ਸਰਕਾਰ ਨੇ 10 ਜ਼ਿਲ੍ਹਿਆਂ ਵਿੱਚ NDRF ਅਤੇ ਰਾਜ ਸੁਰੱਖਿਆ ਬਲ ਦੀਆਂ 12 ਟੀਮਾਂ ਤਾਇਨਾਤ ਕੀਤੀਆਂ ਹਨ। ਚੇਤਾਈ, ਵਿਲੂਪੁਰਮ, ਕੁੱਡਲੋਰ ਅਤੇ ਕਾਂਚੀਪੁਰਮ ਜ਼ਿਲ੍ਹਿਆਂ ਵਿੱਚ ਅੱਜ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਚੱਕਰਵਾਤੀ ਤੂਫਾਨ ਮੈਂਡਸ ਦੇ ਅੱਜ ਅੱਧੀ ਰਾਤ ਤੱਕ ਆਂਧਰਾ ਪ੍ਰਦੇਸ਼ ਦੇ ਹਰੀਕੋਟਾ ਤੱਟ ਨੂੰ ਪਾਰ ਕਰਨ ਦੀ ਸੰਭਾਵਨਾ ਹੈ।


ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ- ਭਾਰਤੀ ਮੌਸਮ ਵਿਭਾਗ ਨੇ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਸੀ ਕਿ 8 ਦਸੰਬਰ ਨੂੰ ਤਾਮਿਲਨਾਡੂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਪੁਡੂਚੇਰੀ ਅਤੇ ਕਰਾਈਕਲ ਵੀ ਸ਼ਾਮਿਲ ਹਨ। ਦੂਜੇ ਪਾਸੇ ਤਾਮਿਲਨਾਡੂ ਦੇ ਨਮੱਕਲ, ਤਿਰੁਪੁਰ, ਕੋਇੰਬਟੂਰ, ਨੀਲਗਿਰੀਸ, ਡਿੰਡੀਗੁਲ, ਥੇਨੀ, ਮਦੁਰਾਈ, ਸਿਵਾਗੰਗਈ, ਵਿਰੂਧੁਨਗਰ ਅਤੇ ਟੇਨਕਸੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।


105 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ- ਮੌਸਮ ਵਿਭਾਗ ਮੁਤਾਬਕ ਬੰਗਾਲ ਦੀ ਖਾੜੀ ਦੇ ਦੱਖਣ-ਪੱਛਮ 'ਚ ਬਣਿਆ ਚੱਕਰਵਾਤੀ ਤੂਫਾਨ ਮੈਂਡਸ ਦੇ ਗੰਭੀਰ ਚੱਕਰਵਾਤੀ ਤੂਫਾਨ 'ਚ ਬਦਲਣ ਦੀ ਸੰਭਾਵਨਾ ਹੈ। ਇਸ ਦੇ ਪ੍ਰਭਾਵ ਕਾਰਨ 105 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਸ਼ੁੱਕਰਵਾਰ ਅੱਧੀ ਰਾਤ ਨੂੰ ਮਹਾਬਲੀਪੁਰਮ ਨੇੜੇ ਤਾਮਿਲਨਾਡੂ ਤੱਟ 'ਤੇ ਪਹੁੰਚਣ ਤੋਂ ਪਹਿਲਾਂ ਇਹ ਹੌਲੀ-ਹੌਲੀ ਕਮਜ਼ੋਰ ਹੋ ਕੇ ਚੱਕਰਵਾਤੀ ਤੂਫਾਨ ਬਣ ਜਾਵੇਗਾ।


ਇਹ ਵੀ ਪੜ੍ਹੋ: Punjab News: ਗੁਜਰਾਤ ਤੇ ਹਿਮਾਚਲ 'ਚ ਜਨਤਾ ਨੇ ਕੇਜਰੀਵਾਲ ਤੇ 'ਆਪ' ਦੀ ਝੂਠੀ ਸਿਆਸਤ ਨੂੰ ਮੂਲੋਂ ਨਾਕਾਰ ਦਿੱਤਾ: ਸ਼੍ਰੋਮਣੀ ਅਕਾਲੀ ਦਲ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।