Cyclone Michaung Update: ਮਿਚੌਂਗ ਤੂਫਾਨ ਦੀ ਤਬਾਹੀ ! ਪਾਣੀ-ਪਾਣੀ ਹੋਇਆ ਤਾਮਿਲਨਾਡੂ, 2 ਦੀ ਮੌਤ, ਸਕੂਲ ਬੰਦ,144 ਟਰੇਨਾਂ ਰੱਦ
Cyclone Michaung Effect: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੱਕਰਵਾਤੀ ਤੂਫਾਨ ਮਿਚੌਂਗ ਨੂੰ ਲੈ ਕੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ ਐਸ ਜਗਨ ਮੋਹਨ ਰੈੱਡੀ ਨਾਲ ਗੱਲ ਕਰਕੇ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ।
Cyclone Michaung Update: ਦੱਖਣੀ ਭਾਰਤ ਦੇ ਸੂਬਿਆਂ ਵਿੱਚ ਇਸ ਵੇਲੇ ਨਵੇਂ ਤੂਫਾਨ ਮਿਚੌਂਗ ਦਾ ਖ਼ਤਮ ਮੰਡਰਾ ਰਿਹਾ ਹੈ। ਇਹ ਤੂਫਾਨ ਸੋਮਵਾਰ ਨੂੰ ਤਾਮਿਲਨਾਡੂ ਦੇ ਤੱਟਵਰਤੀ ਇਲਾਕਿਆਂ ਨਾਲ ਟਕਰਾਅ ਸਕਦਾ ਹੈ। ਇਸ ਦੇ ਨਾਲ ਹੀ ਉਹ ਤੂਫਾਨ ਪੂਰਬੀ ਤੱਟੀ ਖੇਤਰਾਂ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ। ਸੂਬਾ ਸਰਕਾਰ ਨੇ ਇਸ ਤੂਫਾਨ ਦੇ ਖ਼ਤਰਿਆਂ ਨਾਲ ਨਜਿੱਠਣ ਲਈ ਜ਼ਰੂਰੀ ਕਦਮ ਚੁੱਕੇ ਹਨ। ਇਹੀ ਵਜ੍ਹਾ ਹੈ ਕਿ ਪੂਡੁਚੇਰੀ ਤੇ ਆਂਧਰਾ ਪ੍ਰਦੇਸ਼ ਦੇ ਤੱਟੀ ਜ਼ਿਲ੍ਹੇ ਵਿੱਚ ਸਕੂਲਾਂ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਚੇਨਈ ਵਿੱਚ ਭਾਰੀ ਮੀਂਹ ਕਾਰਨ ਇੱਕ ਘਰ ਢਹਿ ਗਿਆ, ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਇੱਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ। ਇੰਨਾ ਹੀ ਨਹੀਂ ਤਾਮਿਲਨਾਡੂ ਦੇ ਕਈ ਜ਼ਿਲਿਆਂ 'ਚ ਭਾਰੀ ਮੀਂਹ ਤੋਂ ਬਾਅਦ ਵਾਹਨ ਪਾਣੀ 'ਚ ਵਹਿ ਗਏ। ਮੌਸਮ ਵਿਭਾਗ ਨੇ ਤਾਮਿਲਨਾਡੂ ਅਤੇ ਪੁਡੂਚੇਰੀ ਲਈ ਮੀਂਹ, ਤੂਫਾਨ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ ਹੈ। ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਨੂੰ ਕਿਹਾ ਹੈ ਕਿ ਉਹ ਆਪਣੇ ਕਰਮਚਾਰੀਆਂ ਨੂੰ ਘਰੋਂ ਕੰਮ ਕਰਨ ਲਈ ਕਹਿਣ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਉਹ ਚੱਕਰਵਾਤ 'ਮਿਚੌਂਗ' ਨੂੰ ਲੈ ਕੇ ਦੇਸ਼ ਦੇ ਪੂਰਬੀ ਤੱਟਵਰਤੀ ਰਾਜਾਂ ਦੀਆਂ ਸਰਕਾਰਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ। ਚੱਕਰਵਾਤ ਦੇ ਮੱਦੇਨਜ਼ਰ ਦੱਖਣੀ ਮੱਧ ਰੇਲਵੇ ਨੇ 144 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ।
ਪੀਐਮ ਮੋਦੀ ਨੇ ਸੂਬਾ ਸਰਕਾਰ ਨਾਲ ਗੱਲਬਾਤ ਕੀਤੀ
ਪੀਟੀਆਈ ਏਜੰਸੀ ਦੇ ਅਨੁਸਾਰ, ਪੀਐਮ ਮੋਦੀ ਨੇ ਤਾਮਿਲਨਾਡੂ, ਪੁਡੂਚੇਰੀ, ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ ਵਿੱਚ ਭਾਜਪਾ ਵਰਕਰਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸ਼ਾਮਲ ਹੋਣ ਅਤੇ ਸਥਾਨਕ ਪ੍ਰਸ਼ਾਸਨ ਦੀ ਮਦਦ ਕਰਨ ਦੀ ਅਪੀਲ ਕੀਤੀ। ਭਾਜਪਾ ਹੈੱਡਕੁਆਰਟਰ 'ਤੇ ਚੋਣ ਜਿੱਤ 'ਤੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ, ''ਚੱਕਰਵਾਤ 'ਮਿਚੌਂਗ' ਪੂਰਬੀ ਤੱਟਵਰਤੀ ਖੇਤਰਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਕੇਂਦਰ ਸਰਕਾਰ ਰਾਜ ਸਰਕਾਰਾਂ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਦੀ ਮਦਦ ਕਰ ਰਹੀ ਹੈ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ. ਐੱਸ. ਜਗਨ ਮੋਹਨ ਰੈਡੀ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
'ਮਿਚੌਂਗ' ਸ਼ਬਦ ਦਾ ਕੀ ਅਰਥ ਹੈ?
ਮਿਆਂਮਾਰ ਨੇ ਇਹ ਨਾਂ ਚੱਕਰਵਾਤੀ ਤੂਫਾਨ ਮਿਚੌਂਗ ਨੂੰ ਦਿੱਤਾ ਹੈ, ਜਿਸ ਨੂੰ ਅੰਗਰੇਜ਼ੀ ਵਿੱਚ ਮਿਗਜੋਮ ਕਿਹਾ ਜਾਂਦਾ ਹੈ। ਇਸ ਸ਼ਬਦ ਦਾ ਅਰਥ ਲਚਕਤਾ ਅਤੇ ਤਾਕਤ ਨੂੰ ਦਰਸਾਉਂਦਾ ਹੈ। ਆਈਐਮਡੀ ਦੇ ਅਨੁਸਾਰ, ਬੰਗਾਲ ਦੀ ਖਾੜੀ ਉੱਤੇ ਘੱਟ ਦਬਾਅ ਦਾ ਖੇਤਰ ਐਤਵਾਰ ਨੂੰ ਚੱਕਰਵਾਤੀ ਤੂਫ਼ਾਨ 'ਮਿਚੌਂਗ' ਵਿੱਚ ਬਦਲ ਗਿਆ। ਇਹ ਉੱਤਰ ਵੱਲ ਵਧੇਗਾ ਅਤੇ ਦੱਖਣੀ ਆਂਧਰਾ ਪ੍ਰਦੇਸ਼ ਤੱਟ ਦੇ ਸਮਾਨਾਂਤਰ ਚੱਲੇਗਾ ਅਤੇ 5 ਦਸੰਬਰ ਨੂੰ ਦੁਪਹਿਰ ਨੂੰ ਨੇਲੋਰ ਅਤੇ ਮਛਲੀਪਟਨਮ ਦੇ ਵਿਚਕਾਰ ਦੱਖਣੀ ਆਂਧਰਾ ਪ੍ਰਦੇਸ਼ ਦੇ ਤੱਟ ਨੂੰ ਪਾਰ ਕਰੇਗਾ। ਇਸ ਚੱਕਰਵਾਤੀ ਤੂਫਾਨ ਕਾਰਨ 80-90 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ 110 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾ ਚੱਲ ਸਕਦੀ ਹੈ।