Cyclone Mocha: ਬੰਗਾਲ ਦੀ ਖਾੜੀ 'ਚ ਚਲਿਆ ਤੂਫਾਨ ਮੋਚਾ, ਆਂਧਰਾ ਪ੍ਰਦੇਸ਼ ਸਮੇਤ 3 ਸੂਬਿਆਂ 'ਚ ਅਲਰਟ, ਮਛੇਰਿਆਂ ਲਈ ਐਡਵਾਈਜ਼ਰੀ ਜਾਰੀ
Cyclone Mocha: ਚੱਕਰਵਾਤੀ ਤੂਫਾਨ ਮੋਚਾ ਐਤਵਾਰ ਨੂੰ ਪੂਰਬੀ ਤੱਟ ਨਾਲ ਟਕਰਾ ਸਕਦਾ ਹੈ। ਇਸ ਕਰਕੇ ਤਿੰਨ ਸੂਬਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਤਿੰਨ ਦਿਨਾਂ ਤੱਕ ਦੇਸ਼ ਦੇ ਕਈ ਸੂਬਿਆਂ ਵਿੱਚ ਮੀਂਹ ਪੈ ਸਕਦਾ ਹੈ।
Cyclone Mocha: ਭਾਰਤੀ ਮੌਸਮ ਵਿਭਾਗ (IMD) ਨੇ ਐਤਵਾਰ ਤੋਂ ਬੰਗਾਲ ਦੀ ਖਾੜੀ 'ਤੇ ਬਣੇ ਚੱਕਰਵਾਤ ਬਾਰੇ ਚੇਤਾਵਨੀ ਜਾਰੀ ਕੀਤੀ ਹੈ। ਇਹ ਚੱਕਰਵਾਤ ਤੂਫਾਨ ਬਣ ਕੇ ਦੇਸ਼ ਦੇ ਪੂਰਬੀ ਤੱਟ ਨਾਲ ਟਕਰਾ ਸਕਦਾ ਹੈ। ਇਸ ਤੂਫਾਨ ਨੂੰ ਮੋਚਾ ਦਾ ਨਾਂ ਦਿੱਤਾ ਗਿਆ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਮੋਚ ਕਾਰਨ ਆਂਧਰਾ ਪ੍ਰਦੇਸ਼ ਵਿੱਚ ਤਿੰਨ ਦਿਨਾਂ ਤੱਕ ਮੀਂਹ ਜਾਰੀ ਰਹੇਗਾ। ਤੂਫ਼ਾਨ ਦੇ ਪ੍ਰਭਾਵ ਕਾਰਨ ਪੂਰਬੀ ਤੱਟ ਦੇ ਵੱਖ-ਵੱਖ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
ਤੂਫਾਨ ਨੂੰ ਲੈ ਕੇ ਆਂਧਰਾ ਪ੍ਰਦੇਸ਼ 'ਚ ਵੀ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਆਪਣੇ ਬੁਲੇਟਿਨ ਵਿੱਚ ਕਿਹਾ ਕਿ “ਉੱਤਰੀ ਤੱਟੀ ਆਂਧਰਾ ਪ੍ਰਦੇਸ਼, ਯਾਨਮ ਅਤੇ ਦੱਖਣੀ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ ‘ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਥਾਵਾਂ 'ਤੇ ਬਿਜਲੀ ਵੀ ਡਿੱਗ ਸਕਦੀ ਹੈ। ਰਾਇਲਸੀਮਾ ਦੇ ਵੱਖ-ਵੱਖ ਸਥਾਨਾਂ 'ਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਗਰਜ਼-ਤੂਫ਼ਾਨ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Punjab Politics: ਪੰਜਾਬ ਦਾ ਇਕਲੌਤਾ ਘਰ ਜਿੱਥੇ ਭਾਜਪਾ ਤੇ ਕਾਂਗਰਸ ਦੇ ਲੱਗੇ ਨੇ ਝੰਡੇ, CM ਮਾਨ ਨੇ ਬਾਜਵਾ ਭਰਾਵਾਂ 'ਤੇ ਕੱਸਿਆ ਤੰਜ
ਉੜੀਸਾ ਵਿੱਚ ਵੀ ਅਲਰਟ
ਚੱਕਰਵਾਤ ਦੇ ਨੇੜੇ ਆਉਣ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਉੜੀਸਾ ਵਿੱਚ ਵੀ ਅਲਰਟ ਰਹਿਣ ਲਈ ਕਿਹਾ ਹੈ। ਸੂਬੇ ਦੇ 18 ਜ਼ਿਲ੍ਹਿਆਂ ਵਿੱਚ ਤੂਫ਼ਾਨ ਦਾ ਅਸਰ ਮਹਿਸੂਸ ਕੀਤਾ ਜਾ ਸਕਦਾ ਹੈ। ਇਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਨਵੀਨ ਪਟਨਾਇਕ ਨੇ ਤੂਫਾਨ ਨੂੰ ਲੈ ਕੇ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਬਾਅਦ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਬੈਠਕ ਕੀਤੀ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ।
ਮਛੇਰਿਆਂ ਦੇ ਲਈ ਸਲਾਹ
ਓਡੀਸ਼ਾ ਦੇ ਨਾਲ-ਨਾਲ ਪੱਛਮੀ ਬੰਗਾਲ ਦੇ ਸਾਰੇ ਜ਼ਿਲ੍ਹਿਆਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਐਸਡੀਆਰਐਫ (SDRF) ਅਤੇ ਐਨਡੀਆਰਐਫ (NDRF) ਨੂੰ ਰਾਜ ਵਿੱਚ ਐਮਰਜੈਂਸੀ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਮਛੇਰਿਆਂ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਮਛੇਰਿਆਂ ਨੂੰ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ 8 ਤੋਂ 11 ਮਈ ਤੱਕ ਸਮੁੰਦਰ ਦੇ ਅੰਦਰ ਨਾ ਜਾਣ। ਇਸ ਦੇ ਨਾਲ ਹੀ ਜੋ ਲੋਕ ਸਮੁੰਦਰ ਦੇ ਅੰਦਰ ਹਨ, ਉਨ੍ਹਾਂ ਨੂੰ ਵਾਪਸ ਜਾਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ: Sangrur News: ਪੰਜਾਬ ਪੁਲਿਸ ਦਾ ਸਾਂਝ ਸਮਾਜਿਕ ਹਿੱਸੇਦਾਰੀ ਪ੍ਰੋਗਰਾਮ, ਚਾਹਵਾਨ 15 ਮਈ ਤੋਂ ਪਹਿਲਾਂ ਕਰ ਸਕਦੇ ਆਨਲਾਈਨ ਅਪਲਾਈ