Wrestlers Protest: ਨਵੇਂ ਸੰਸਦ ਭਵਨ ਦੇ ਸਾਹਮਣੇ 28 ਮਈ ਨੂੰ ਹੋਵੇਗਾ 'ਦੰਗਲ'! ਪਹਿਲਵਾਨ ਕਰਨਗੇ ਮਹਿਲਾ ਮਹਾਪੰਚਾਇਤ
Wrestlers Protest: ਬ੍ਰਿਜਭੂਸ਼ਣ ਸ਼ਰਨ ਸਿੰਘ ਖਿਲਾਫ਼ ਪਹਿਲਵਾਨਾਂ ਨੇ 28 ਮਈ ਨੂੰ ਮਹਿਲਾ ਮਹਾਪੰਚਾਇਤ ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਨਵੇਂ ਸੰਸਦ ਭਵਨ ਦੇ ਸਾਹਮਣੇ ਆਯੋਜਿਤ ਕੀਤਾ ਜਾਵੇਗਾ, ਜਦੋਂ ਪ੍ਰਧਾਨ ਮੰਤਰੀ ਇਸ ਦਾ ਉਦਘਾਟਨ ਕਰਨਗੇ।
Wrestlers Protest: ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਦੇਸ਼ ਦੇ ਮਸ਼ਹੂਰ ਪਹਿਲਵਾਨਾਂ ਦਾ ਜੰਤਰ-ਮੰਤਰ 'ਤੇ ਧਰਨਾ ਜਾਰੀ ਹੈ। ਇਸ ਦੌਰਾਨ ਪਹਿਲਵਾਨਾਂ ਨੇ 28 ਮਈ ਨੂੰ ਨਵੀਂ ਸੰਸਦ ਭਵਨ ਦੇ ਸਾਹਮਣੇ ਮਹਿਲਾ ਮਹਾਪੰਚਾਇਤ ਕਰਵਾਉਣ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦਿਨ ਨਵੇਂ ਸੰਸਦ ਭਵਨ (New Parliament Building) ਦਾ ਉਦਘਾਟਨ ਕਰਨ ਜਾ ਰਹੇ ਹਨ।
ਮੰਗਲਵਾਰ (23 ਮਈ) ਨੂੰ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਇਨਸਾਫ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਤੋਂ ਇੰਡੀਆ ਗੇਟ ਤੱਕ ਮਾਰਚ ਕੱਢਿਆ। ਇਸ ਮਾਰਚ ਤੋਂ ਬਾਅਦ ਪਹਿਲਵਾਨ ਵਿਨੇਸ਼ ਫੋਗਾਟ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਸੀਂ 28 ਮਾਰਚ ਨੂੰ ਨਵੀਂ ਸੰਸਦ ਭਵਨ ਦੇ ਸਾਹਮਣੇ ਸ਼ਾਂਤਮਈ ਮਹਿਲਾ ਮਹਾਪੰਚਾਇਤ ਕਰਵਾਉਣ ਦਾ ਫੈਸਲਾ ਕੀਤਾ ਹੈ।
ਮਹਾਪੰਚਾਇਤ ਦੀ ਅਗਵਾਈ ਕਰਨਗੀਆਂ ਔਰਤਾਂ
ਵਿਨੇਸ਼ ਫੋਗਾਟ ਨੇ ਦੱਸਿਆ ਕਿ ਇਸ ਮਹਾਪੰਚਾਇਤ ਦੀ ਅਗਵਾਈ ਔਰਤਾਂ ਕਰਨਗੀਆਂ। ਇਸ ਨਾਲ ਹੀ ਉਨ੍ਹਾਂ ਕਿਹਾ, ਇਹ ਜੋ ਆਵਾਜ਼ ਉਠਾਈ ਗਈ ਹੈ, ਉਸ ਨੂੰ ਦੂਰ-ਦੂਰ ਤੱਕ ਜਾਣਾ ਚਾਹੀਦਾ ਹੈ। ਜੇ ਅੱਜ ਦੇਸ਼ ਦੀਆਂ ਧੀਆਂ ਨੂੰ ਇਨਸਾਫ਼ ਮਿਲਿਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਇਸ ਤੋਂ ਹੌਂਸਲਾ ਰੱਖਣਗੀਆਂ।
ਵਿਨੇਸ਼ ਫੋਗਾਟ, ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਸਮੇਤ ਕਈ ਚੋਟੀ ਦੇ ਪਹਿਲਵਾਨ 23 ਅਪ੍ਰੈਲ ਤੋਂ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਹਨ। ਪਹਿਲਵਾਨਾਂ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਇਆ ਹੈ।
ਬ੍ਰਿਜਭੂਸ਼ਣ ਖਿਲਾਫ਼ ਦੋ ਐਫਆਈਆਰ
ਮਹਿਲਾ ਪਹਿਲਵਾਨਾਂ ਨੇ ਬ੍ਰਿਜਭੂਸ਼ਣ ਸ਼ਰਨ ਸਿੰਘ ਖਿਲਾਫ਼ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ, ਜਿਸ ਤੋਂ ਬਾਅਦ 28 ਅਪ੍ਰੈਲ ਨੂੰ ਦਿੱਲੀ ਦੇ ਕਨਾਟ ਪਲਿਸ ਥਾਣੇ 'ਚ ਦੋ ਐੱਫਆਈਆਰ ਦਰਜ ਕੀਤੀਆਂ ਗਈਆਂ। ਜਿਸ 'ਚ ਨਾਬਾਲਗ ਲੜਕੀ ਦੀ ਸ਼ਿਕਾਇਤ 'ਤੇ ਸਿੰਘ ਖਿਲਾਫ਼ ਪੋਸਕੋ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਦਕਿ ਹੋਰ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ 'ਤੇ ਇਕ ਐੱਫਆਈਆਰ ਦਰਜ ਕੀਤੀ ਗਈ ਹੈ।
ਇਸ ਮਹੀਨੇ ਦੇ ਸ਼ੁਰੂ ਵਿੱਚ, ਦਿੱਲੀ ਪੁਲਿਸ ਨੇ ਕੁਸ਼ਤੀ ਸੰਘ ਦੇ ਪ੍ਰਧਾਨ ਦੇ ਖਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਸੀ। ਇਸ ਦੌਰਾਨ ਖੇਡ ਮੰਤਰਾਲੇ ਨੇ ਪਹਿਲਵਾਨਾਂ ਦੇ ਦੋਸ਼ਾਂ ਦੀ ਜਾਂਚ ਪੂਰੀ ਹੋਣ ਤੱਕ ਕੁਸ਼ਤੀ ਫੈਡਰੇਸ਼ਨ ਦੀਆਂ ਸਾਰੀਆਂ ਗਤੀਵਿਧੀਆਂ ਮੁਅੱਤਲ ਕਰ ਦਿੱਤੀਆਂ ਹਨ।