Crime News: ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ 'ਚ ਪੁਲਿਸ ਨੇ ਸੋਮਵਾਰ ਨੂੰ ਇਕ ਔਰਤ ਦੀ ਧੀ ਅਤੇ ਉਸ ਦੇ ਪ੍ਰੇਮੀ ਨੂੰ ਕਤਲ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਹੈ। ਇਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।ਬਾਂਦਾ ਦੇ ਵਧੀਕ ਪੁਲਿਸ ਸੁਪਰਡੈਂਟ (ਏਐਸਪੀ) ਲਕਸ਼ਮੀ ਨਿਵਾਸ ਮਿਸ਼ਰਾ ਨੇ ਦੱਸਿਆ ਕਿ ਅਟਾਰਾ ਥਾਣਾ ਖੇਤਰ ਦੀ ਪੁਲਿਸ ਨੇ 30 ਜੁਲਾਈ ਨੂੰ ਬਲਾਨ ਪਿੰਡ ਦੇ ਮਾਜਰਾ ਚੱਕੀ ਪੁਰਵਾ ਵਿੱਚ ਛੱਪੜ ਦੇ ਕੰਢੇ ਤੋਂ ਇੱਕ ਦਲਿਤ ਔਰਤ ਰਾਜੁਲੀਆ (45) ਦੀ ਲਾਸ਼ ਬਰਾਮਦ ਕੀਤੀ ਸੀ।


ਮਾਂ ਨੇ ਧੀ ਨੂੰ ਪ੍ਰੇਮੀ ਨਾਲ ਫੜਿਆ ਤਾਂ ਫਿਰ ਵਾਪਰ ਗਿਆ ਆਹ ਭਾਣਾ


ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਕਤਲ ਕੇਸ ਦਾ ਪਰਦਾਫਾਸ਼ ਕਰਦਿਆਂ ਇਸ ਘਟਨਾ ਵਿੱਚ ਸ਼ਾਮਲ ਮ੍ਰਿਤਕ ਦੀ ਧੀ ਨੀਤੂ ਅਤੇ ਉਸ ਦੇ ਪ੍ਰੇਮੀ ਅਤੁਲ ਅਰਚ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ 'ਚ ਸ਼ਾਮਲ ਇਕ ਹੋਰ ਦੋਸ਼ੀ ਦਾਦੂਵਾ ਦੀ ਭਾਲ ਕੀਤੀ ਜਾ ਰਹੀ ਹੈ। ਉਸ ਨੇ ਦੱਸਿਆ ਕਿ ਗਲਾ ਘੁੱਟਣ ਕਰਕੇ ਗਲੇ ਦੀ ਹੱਡੀ ਟੁੱਟਣ ਕਾਰਨ ਔਰਤ ਦਾ ਕਤਲ ਹੋਇਆ ਹੈ। ਅਧਿਕਾਰੀ ਨੇ ਦੱਸਿਆ ਕਿ ਔਰਤ ਦੀ ਮੌਤ ਤੋਂ ਬਾਅਦ ਦੋਸ਼ੀਆਂ ਨੇ ਪੁਲਿਸ ਨੂੰ ਉਲਝਾਉਣ ਲਈ ਲਾਸ਼ ਨੂੰ ਛੱਪੜ ਦੇ ਕੰਢੇ ਸੁੱਟ ਦਿੱਤਾ।


ਉਨ੍ਹਾਂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮ੍ਰਿਤਕ ਦੀ ਬੇਟੀ ਨੀਤੂ ਅਤੇ ਅਤੁਲ ਵਿਚਕਾਰ ਨਾਜਾਇਜ਼ ਸਬੰਧ ਸਨ। ਅਧਿਕਾਰੀ ਨੇ ਦੱਸਿਆ ਕਿ 29 ਜੁਲਾਈ ਦੀ ਰਾਤ ਨੂੰ ਔਰਤ ਨੇ ਆਪਣੀ ਬੇਟੀ ਅਤੇ ਉਸ ਦੇ ਬੁਆਏਫ੍ਰੈਂਡ ਨੂੰ ਇਤਰਾਜ਼ਯੋਗ ਹਾਲਤ 'ਚ ਦੇਖਿਆ ਅਤੇ ਦੋਵਾਂ ਨੂੰ ਝਿੜਕਿਆ, ਜਿਸ ਕਾਰਨ ਦੋਵਾਂ ਨੇ ਇਕ ਹੋਰ ਦੋਸਤ ਨਾਲ ਮਿਲ ਕੇ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।