Dausa Student Death Video: ਸੋਸ਼ਲ ਮੀਡੀਆ ਉੱਤੇ ਅਕਸਰ ਹੀ ਹੈਰਾਨ ਕਰਨ ਵਾਲੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਜਿਨ੍ਹਾਂ ਨੂੰ ਦੇਖਕੇ ਕਈ ਵਾਰ ਤਾਂ ਖੁਦ ਦੀਆਂ ਅੱਖਾਂ ਉੱਤੇ ਯਕੀਨ ਹੀ ਨਹੀਂ ਹੋ ਪਾਉਂਦਾ ਹੈ। ਦੱਸ ਦਈਏ ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿੱਚ 10ਵੀਂ ਜਮਾਤ ਦੇ ਵਿਦਿਆਰਥੀ ਦੀ ਦਿਲ ਦਾ ਦੌਰਾ (Heart Attack) ਪੈਣ ਕਾਰਨ ਮੌਤ ਹੋ ਗਈ। ਪੁਲਿਸ ਨੇ ਸ਼ਨੀਵਾਰ ਯਾਨੀਕਿ ਅੱਜ 6 ਜੁਲਾਈ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਮੌਕੇ 'ਤੇ ਲੱਗੇ ਸੀਸੀਟੀਵੀ 'ਚ ਕੈਦ ਹੋ ਗਈ ਹੈ। ਸੋਸ਼ਲ ਮੀਡੀਆ ਉੱਤੇ ਹੁਣ ਇਹ ਸੀਸੀਟੀਵੀ ਫੁਟੇਜ ਵਾਇਰਲ ਹੋ ਰਹੀ ਹੈ। ਜਿਸ ਨੂੰ ਦੇਖ ਕੇ ਯੂਜ਼ਰਸ ਵੀ ਹੈਰਾਨ ਹੋ ਰਹੇ ਹਨ।



ਇਸ ਸਬੰਧੀ ਬਾਂਦੀਕੁਈ ਥਾਣੇ ਦੇ ਅਧਿਕਾਰੀ ਪ੍ਰੇਮ ਚੰਦ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ (6 ਜੁਲਾਈ) ਦੀ ਸਵੇਰ ਨੂੰ ਦੌਸਾ ਜ਼ਿਲ੍ਹੇ ਦੇ ਬਾਂਦੀਕੁਈ ਕਸਬੇ ਵਿੱਚ ਵਾਪਰੀ, ਜਦੋਂ ਇੱਕ ਨਿੱਜੀ ਸਕੂਲ ਦਾ ਵਿਦਿਆਰਥੀ ਯਤੇਂਦਰ ਉਪਾਧਿਆਏ (16) ਜੋ ਕਿ ਗਲਿਆਰੇ ਵਿੱਚੋਂ ਲੰਘ ਰਿਹਾ ਸੀ ਕਿ ਅਚਾਨਕ ਬੇਹੋਸ਼ ਹੋ ਕੇ ਡਿੱਗ ਪਿਆ। ਜਦੋਂ ਬਾਅਦ ਵਿੱਚ ਪਤਾ ਚੱਲਿਆ ਕਿ ਬੱਚੇ ਨੂੰ ਹਾਰਟ ਅਟੈਕ ਪਿਆ ਸੀ।


 






'ਦਿਲ ਦੀ ਬਿਮਾਰੀ ਦਾ ਇਲਾਜ ਕਰਵਾ ਰਿਹਾ ਸੀ ਵਿਦਿਆਰਥੀ'


ਬਾਂਦੀਕੁਈ ਥਾਣੇ ਦੇ ਅਧਿਕਾਰੀ ਪ੍ਰੇਮ ਚੰਦ ਨੇ ਦੱਸਿਆ ਕਿ ਸਕੂਲ ਪ੍ਰਸ਼ਾਸਨ ਵਿਦਿਆਰਥੀ ਨੂੰ ਨਜ਼ਦੀਕੀ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਡਾਕਟਰੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।


ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਵਿਦਿਆਰਥੀ ਯਤੇਂਦਰ ਨੇ 5 ਜੁਲਾਈ ਨੂੰ ਆਪਣਾ ਜਨਮ ਦਿਨ ਮਨਾਇਆ ਸੀ। ਪੁਲਿਸ ਮੁਤਾਬਕ ਮ੍ਰਿਤਕ ਵਿਦਿਆਰਥੀ ਯਤੇਂਦਰ ਉਪਾਧਿਆਏ ਦਾ ਦਿਲ ਦੀ ਬਿਮਾਰੀ ਨਾਲ ਸਬੰਧਤ ਇਲਾਜ ਚੱਲ ਰਿਹਾ ਸੀ।



 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।