ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹੁਣ ਤੱਕ 16 ਲੱਖ 95 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਹਨ। ਜਿਸ ਵਿਚੋਂ 10 ਲੱਖ 94 ਹਜ਼ਾਰ ਸੰਕਰਮਿਤ ਵੀ ਠੀਕ ਹੋ ਚੁੱਕੇ ਹਨ।ਇਨ੍ਹਾਂ ਵੱਧ ਰਹੇ ਮਾਮਲਿਆਂ ਵਿਚਕਾਰ ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਉੱਤਰ ਪੱਛਮੀ ਦਿੱਲੀ ਵਿੱਚ ਇੱਕ ਡੀਸੀਪੀ ਵਲੋਂ ਬਰੀਫਿੰਗ ਵਿੱਚ ਦੇਰੀ ਲਈ 36 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ।

ਸੂਤਰ ਦੱਸਦੇ ਹਨ ਕਿ ਪੁਲਿਸ ਮੁਲਾਜ਼ਮਾਂ ਨੂੰ ਸਵੇਰੇ 5 ਵਜੇ ਰਿਪੋਰਟ ਕਰਨੀ ਸੀ।ਪਰ ਉਨ੍ਹਾਂ ਵਿਚੋਂ ਕੁਝ ਅੱਧੇ ਘੰਟੇ ਦੇਰੀ ਨਾਲ ਪਹੁੰਚੇ। ਜਿਸ ਕਾਰਨ ਉਹਨਾਂ ਨੂੰ ਮੁਅੱਤਲ ਕਰ ਦਿੱਤਾ ਗਿਆ।

ਡੀਸੀਪੀ ਨੇ ਦੇਰੀ ਨਾਲ ਪਹੁੰਚਣ ‘ਤੇ ਕਾਰਨਾਂ ਦੀ ਜਾਂਚ ਕਰਨ ਲਈ ਕਿਹਾ ਅਤੇ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ। ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਿਲ੍ਹਾ ਲਾਈਨਾਂ 'ਚ ਭੇਜ ਦਿੱਤਾ ਗਿਆ। ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਇਹ ਬ੍ਰੀਫਿੰਗ ਈਦ ਅਤੇ ਆਜ਼ਾਦੀ ਦਿਵਸ ਦੇ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰੇ ਲਈ ਤਹਿ ਕੀਤੀ ਗਈ ਸੀ।

ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਦਿੱਲੀ 'ਚ ਕੋਰੋਨਾ ਕਾਲ ਦੌਰਾਨ ਇੰਨੇ ਸਾਰੇ ਪੁਲਿਸ ਮੁਲਾਜ਼ਮਾਂ ਦੀ ਮੁਅੱਤਲੀ' ਤੇ ਸਵਾਲ ਖੜ੍ਹੇ ਹੋ ਰਹੇ ਹਨ। ਲੋਕਾਂ ਨੇ ਮੁਅੱਤਲੀ ਤੋਂ ਇਨਕਾਰ ਕਰਦਿਆਂ ਕਿਹਾ ਕਿ ਅਜਿਹੇ ਸਮੇਂ ਸ਼ਹਿਰ ਨੂੰ ਪੁਲਿਸ ਮੁਲਾਜ਼ਮਾਂ ਦੀ ਸਖਤ ਜ਼ਰੂਰਤ ਹੈ।