ਪੜਚੋਲ ਕਰੋ
Advertisement
Swati Maliwal : ਕਾਰ ਚਾਲਕ ਨੇ DCW ਚੀਫ ਸਵਾਤੀ ਮਾਲੀਵਾਲ ਨੂੰ 10-15 ਮੀਟਰ ਤੱਕ ਘਸੀਟਿਆ , ਜਾਣੋ ਪੂਰਾ ਮਾਮਲਾ
Swati Maliwal : ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੂੰ ਕਾਰ ਰਾਹੀਂ ਘਸੀਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਨਸ਼ੇ 'ਚ ਧੁੱਤ ਕਾਰ ਚਾਲਕ ਨੇ ਸਵਾਤੀ ਮਾਲੀਵਾਲ ਨੂੰ ਦਿੱਲੀ ਦੇ ਏਮਜ਼ ਦੇ ਗੇਟ ਨੰਬਰ ਦੋ ਦੇ ਸਾਹਮਣੇ 10 ਤੋਂ 15 ਮੀਟਰ ਤੱਕ ਘਸੀਟਿਆ।
Swati Maliwal : ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੂੰ ਕਾਰ ਰਾਹੀਂ ਘਸੀਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਨਸ਼ੇ 'ਚ ਧੁੱਤ ਕਾਰ ਚਾਲਕ ਨੇ ਸਵਾਤੀ ਮਾਲੀਵਾਲ ਨੂੰ ਦਿੱਲੀ ਦੇ ਏਮਜ਼ ਦੇ ਗੇਟ ਨੰਬਰ ਦੋ ਦੇ ਸਾਹਮਣੇ 10 ਤੋਂ 15 ਮੀਟਰ ਤੱਕ ਘਸੀਟਿਆ ਹੈ। ਦਿੱਲੀ ਪੁਲਿਸ ਇਸ ਮਾਮਲੇ ਵਿੱਚ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ : 'ਮੈਂ ਕਿਸੇ ਤੋਂ ਨਹੀਂ ਡਰਦਾ', ਆਰੋਪਾਂ 'ਤੇ ਬੋਲੇ -ਬਾਗੇਸ਼ਵਰ ਧਾਮ ਵਾਲੇ ਧੀਰੇਂਦਰ ਸ਼ਾਸਤਰੀ - ਲੋਕਾਂ ਨੇ ਤਾਂ ਭਗਵਾਨ ਨੂੰ ਨਹੀਂ ਛੱਡਿਆ
ਦਿੱਲੀ ਪੁਲਿਸ ਮੁਤਾਬਕ ਇਹ ਘਟਨਾ ਸਵੇਰੇ 3.11 ਵਜੇ ਵਾਪਰੀ। ਏਮਜ਼ ਦੇ ਗੇਟ ਨੰਬਰ ਦੋ ਦੇ ਸਾਹਮਣੇ ਕਾਰ ਚਾਲਕ ਨੇ ਸਵਾਤੀ ਮਾਲੀਵਾਲ ਨੂੰ ਆਪਣੀ ਕਾਰ ਵਿੱਚ ਬੈਠਣ ਲਈ ਕਿਹਾ। ਜਦੋਂ ਮਾਲੀਵਾਲ ਉਸ ਨੂੰ ਝਿੜਕ ਰਹੀ ਸੀ ਤਾਂ ਕਾਰ ਚਾਲਕ ਹਰੀਸ਼ਚੰਦਰ ਨੇ ਕਾਰ ਦੀ ਵਿੰਡਸ਼ੀਲਡ ਉੱਚੀ ਕਰ ਦਿੱਤੀ। ਇਸ ਕਾਰਨ ਸਵਾਤੀ ਮਾਲੀਵਾਲ ਦਾ ਹੱਥ ਕਾਰ ਵਿੱਚ ਫਸ ਗਿਆ। ਇਸ ਤੋਂ ਬਾਅਦ ਕਾਰ ਚਾਲਕ ਉਸ ਨੂੰ 10 ਤੋਂ 14 ਮੀਟਰ ਤੱਕ ਘਸੀਟਦਾ ਲੈ ਗਿਆ।
(DCW chief)Swati Maliwal,dragged by car for 10-15 meters,at around 3.11 am opp AIIMS gate 2, after her hand got stuck in car's window as driver, Harish Chandra, suddenly pulled up glass window while she was reprimanding him as he asked her to sit in his car: Delhi Police pic.twitter.com/fZh5GXhbIP
— ANI (@ANI) January 19, 2023
ਇਹ ਵੀ ਪੜ੍ਹੋ : ਬਿਜਲੀ ਨੂੰ ਛੱਡੋ ਪਾਣੀ ਦੇ ਆਏ ਲੱਖਾਂ 'ਚ ਬਿੱਲ, 1 ਲੱਖ 80 ਹਜ਼ਾਰ ਦਾ ਬਿੱਲ ਵੇਖ ਉੱਡੇ ਹੋਸ਼
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਪੁਲਿਸ ਮੁਤਾਬਕ 47 ਸਾਲਾ ਹਰੀਸ਼ਚੰਦਰ ਨਸ਼ੇ ਦੀ ਹਾਲਤ 'ਚ ਸੀ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਦੋਸ਼ੀ ਅਤੇ ਪੀੜਤਾ ਦਾ ਮੈਡੀਕਲ ਕਰਵਾਇਆ ਗਿਆ ਹੈ। ਘਟਨਾ ਉਸ ਸਮੇਂ ਵਾਪਰੀ, ਜਦੋਂ ਸਵਾਤੀ ਮਾਲੀਵਾਲ ਆਪਣੀ ਟੀਮ ਨਾਲ ਉਸੇ ਥਾਂ 'ਤੇ ਫੁੱਟਪਾਥ 'ਤੇ ਖੜ੍ਹੀ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement