India Heatwave Alert:  ਉੱਤਰੀ ਭਾਰਤ ਭਿਆਨਕ ਗਰਮੀ ਦੀ ਲਪੇਟ 'ਚ ਹੈ। ਤੇਜ਼ ਧੁੱਪ ਤੋਂ ਲੋਕ ਬੇਹੱਦ ਪ੍ਰੇਸ਼ਾਨ ਹਨ। ਗਰਮੀ ਕਾਰਨ ਹਾਲਾਤ ਅਜਿਹੇ ਬਣ ਗਏ ਹਨ ਕਿ ਲੋਕ ਸ਼ਾਮ ਨੂੰ ਵੀ ਬਾਹਰ ਨਹੀਂ ਨਿਕਲ ਰਹੇ ਹਨ। ਤੇਜ਼ ਹਵਾਵਾਂ ਨੇ ਲੋਕਾਂ ਦੀ ਹਾਲਤ ਤਰਸਯੋਗ ਕਰ ਦਿੱਤੀ ਹੈ। ਇਸ ਦੌਰਾਨ ਤਿੰਨ ਸੂਬਿਆਂ ਉੱਤਰ ਪ੍ਰਦੇਸ਼, ਬਿਹਾਰ ਅਤੇ ਉੜੀਸਾ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਭਿਆਨਕ ਗਰਮੀ ਕਾਰਨ ਦਰਜਨਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ।



ਬਿਹਾਰ, ਯੂਪੀ, ਉੜੀਸਾ ਵਿੱਚ ਭਿਆਨਕ ਗਰਮੀ ਅਤੇ ਹੀਟ ਸਟ੍ਰੋਕ ਕਾਰਨ 100 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ। ਉੱਤਰ ਪ੍ਰਦੇਸ਼, ਬਿਹਾਰ ਸਮੇਤ ਉੱਤਰ ਭਾਰਤ ਇਨ੍ਹੀਂ ਦਿਨੀਂ ਗਰਮੀ ਦੀ ਲਪੇਟ 'ਚ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਦੇ ਐਤਵਾਰ ਤੱਕ ਉੱਤਰ ਪ੍ਰਦੇਸ਼ 'ਚ ਪਹੁੰਚਣ ਦੀ ਉਮੀਦ ਸੀ ਪਰ ਹੁਣ 20 ਜੂਨ ਤੋਂ ਬਾਅਦ ਪਹੁੰਚਣ ਦੀ ਉਮੀਦ ਹੈ।



ਬਲੀਆ 'ਚ ਗਰਮੀ ਕਾਰਨ ਮੌਤਾਂ



ਯੂਪੀ ਅਤੇ ਬਿਹਾਰ ਦੋਵਾਂ ਸੂਬਿਆਂ ਵਿੱਚ ਕੜਾਕੇ ਦੀ ਗਰਮੀ ਪੈ ਰਹੀ ਹੈ। ਯੂਪੀ ਦੇ ਬਲੀਆ ਦੇ ਜ਼ਿਲ੍ਹਾ ਹਸਪਤਾਲ ਵਿੱਚ 11 ਜੂਨ ਤੋਂ ਹੁਣ ਤੱਕ ਘੱਟੋ-ਘੱਟ 83 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਨ੍ਹਾਂ ਵਿੱਚੋਂ 54 ਲੋਕਾਂ ਦੀ ਮੌਤ ਤਾਪਮਾਨ ਅਤੇ ਗਰਮੀ ਕਾਰਨ ਹੋਈ ਹੈ। ਬਲੀਆ ਦੇ ਚੀਫ਼ ਮੈਡੀਕਲ ਅਫ਼ਸਰ ਜਯੰਤ ਕੁਮਾਰ ਨੇ ਮਾਮਲੇ ਦੀ ਰਿਪੋਰਟ ਇਲਾਕੇ ਦੇ ਜ਼ਿਲ੍ਹਾ ਮੈਜਿਸਟ੍ਰੇਟ ਰਵਿੰਦਰ ਕੁਮਾਰ ਨੂੰ ਭੇਜ ਦਿੱਤੀ ਸੀ। ਦੱਸਿਆ ਗਿਆ ਕਿ 15 ਜੂਨ ਨੂੰ ਜ਼ਿਲ੍ਹਾ ਹਸਪਤਾਲ ਵਿੱਚ 154 ਮਰੀਜ਼ ਦਾਖ਼ਲ ਹੋਏ ਸਨ। ਜਿਨ੍ਹਾਂ ਵਿੱਚੋਂ 23 ਦੀ ਮੌਤ ਹੋ ਗਈ। ਇਸ ਤੋਂ ਬਾਅਦ 16 ਜੂਨ ਨੂੰ 137 ਮਰੀਜ਼ ਦਾਖਲ ਹੋਏ, ਜਿਨ੍ਹਾਂ ਵਿਚ 20 ਮਰੀਜ਼ਾਂ ਦੀ ਮੌਤ ਹੋ ਗਈ। ਅਤੇ 17 ਜੂਨ ਨੂੰ 11 ਮਰੀਜ਼ਾਂ ਦੀ ਮੌਤ ਹੋ ਗਈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ