Cabinet Meeting: ਕੇਂਦਰੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ, ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਮਿਲ ਸਕਦੀ ਖੁਸ਼ਖਬਰੀ
Modi Cabinet Meeting: ਮੌਜੂਦਾ ਸਮੇਂ ਵਿੱਚ ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ 31 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ ਪਰ ਸਰਕਾਰ ਇਸ ਨੂੰ 3 ਫੀਸਦੀ ਵਧਾ ਕੇ 34 ਫੀਸਦੀ ਕਰ ਸਕਦੀ ਹੈ।
Dearness Allowance could be hike in today Cabinet Meeting of Central Government
Dearness Allowance: ਵਧਦੀ ਮਹਿੰਗਾਈ ਦਰਮਿਆਨ ਦੇਸ਼ ਦੇ ਲੱਖਾਂ ਕਰਮਚਾਰੀਆਂ ਤੇ ਪੈਨਸ਼ਨਰਾਂ ਲਈ ਰਾਹਤ ਦੀ ਖ਼ਬਰ ਆ ਸਕਦੀ ਹੈ। ਕੇਂਦਰੀ ਕਰਮਚਾਰੀਆਂ ਲਈ ਰਾਹਤ ਦੀ ਖ਼ਬਰ ਇਹ ਹੋ ਸਕਦੀ ਹੈ ਕਿ ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਵਧ ਸਕਦਾ ਹੈ। ਬੁੱਧਵਾਰ ਨੂੰ ਕੈਬਨਿਟ ਮੀਟਿੰਗ ਵਿੱਚ ਇਨ੍ਹਾਂ ਲੋਕਾਂ ਦੇ ਮਹਿੰਗਾਈ ਭੱਤੇ ਵਿੱਚ 3 ਫੀਸਦੀ ਵਾਧਾ ਕੀਤਾ ਜਾਣਾ ਸੰਭਵ ਹੈ। ਹੁਣ ਤੋਂ ਕਿਸੇ ਸਮੇਂ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਇਸ ਬਾਰੇ ਫੈਸਲਾ ਲਿਆ ਜਾ ਸਕਦਾ ਹੈ।
ਕੈਬਨਿਟ ਮੀਟਿੰਗ 'ਚ ਹੋ ਸਕਦਾ ਇਹ ਫੈਸਲਾ
ਮੋਦੀ ਸਰਕਾਰ ਕੇਂਦਰ ਸਰਕਾਰ ਦੇ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ 3 ਫੀਸਦੀ ਵਾਧੇ ਦਾ ਐਲਾਨ ਕਰ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਮੋਦੀ ਸਰਕਾਰ ਮਹਿੰਗਾਈ ਭੱਤੇ ਯਾਨੀ ਡੀਏ ਵਧਾਉਣ ਦਾ ਐਲਾਨ ਕਰ ਸਕਦੀ ਹੈ।
ਮਿਲ ਸਕਦਾ ਵੱਡਾ ਫਾਇਦਾ
ਇਸ ਸਮੇਂ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 31 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ ਪਰ ਸਰਕਾਰ ਇਸ ਨੂੰ 3 ਫੀਸਦੀ ਵਧਾ ਸਕਦੀ ਹੈ। ਕੈਬਨਿਟ ਦੀ ਇਹ ਅਹਿਮ ਮੀਟਿੰਗ ਬਜਟ ਸੈਸ਼ਨ ਦੇ ਦੂਜੇ ਦੌਰ ਵਿੱਚ ਰੱਖੀ ਗਈ ਹੈ। ਕੇਂਦਰੀ ਮੁਲਾਜ਼ਮਾਂ ਨੂੰ ਮਾਰਚ ਮਹੀਨੇ ਦੀ ਤਨਖਾਹ ਸਮੇਤ ਨਵੇਂ ਮਹਿੰਗਾਈ ਭੱਤੇ ਦੀ ਪੂਰੀ ਅਦਾਇਗੀ ਕੀਤੀ ਜਾਵੇਗੀ।
ਦੱਸ ਦਈਏ ਕਿ ਹੋਲੀ ਤੋਂ ਬਾਅਦ ਮੁਲਾਜ਼ਮਾਂ ਨੂੰ ਪਿਛਲੇ ਦੋ ਮਹੀਨਿਆਂ ਦੇ ਸਾਰੇ ਪੈਸੇ ਮਿਲ ਜਾਣਗੇ। ਜੇਕਰ ਅੱਜ ਸਰਕਾਰ ਮਹਿੰਗਾਈ ਭੱਤੇ ਵਿੱਚ ਵਾਧਾ ਕਰਦੀ ਹੈ ਤਾਂ ਕੇਂਦਰੀ ਮੁਲਾਜ਼ਮਾਂ ਨੂੰ 73,440 ਰੁਪਏ ਤੋਂ ਲੈ ਕੇ 2,32,152 ਰੁਪਏ ਤੱਕ ਦੇ ਬਕਾਏ ਦਾ ਲਾਭ ਮਿਲੇਗਾ।
ਲੱਖਾਂ ਕਰਮਚਾਰੀਆਂ ਨੂੰ ਹੋਵੇਗਾ ਫਾਇਦਾ
ਮੋਦੀ ਸਰਕਾਰ ਮਹਿੰਗਾਈ ਭੱਤੇ ਨੂੰ 31 ਫੀਸਦੀ ਤੋਂ ਵਧਾ ਕੇ 34 ਫੀਸਦੀ ਕਰ ਸਕਦੀ ਹੈ। ਜੇਕਰ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 34 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤਾ (DA Hike) ਤੇ ਮਹਿੰਗਾਈ ਰਾਹਤ (DR Hike) ਮਿਲਦਾ ਹੈ, ਤਾਂ ਲੱਖਾਂ ਪਰਿਵਾਰ ਖੁਸ਼ ਹੋਣਗੇ। ਮੋਦੀ ਸਰਕਾਰ ਦੇ ਇਸ ਫੈਸਲੇ ਦਾ 50 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਅਤੇ 65 ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਫਾਇਦਾ ਹੋਣ ਵਾਲਾ ਹੈ।