Death Live Video in Nagar Kirtan: ਮਨੁੱਖ ਨੂੰ ਸਭ ਤੋਂ ਵੱਡਾ ਡਰ ਮੌਤ ਦਾ ਹੁੰਦਾ ਹੈ। ਹਰ ਕੋਈ ਜਾਣਦਾ ਹੈ ਕਿ ਮੌਤ ਇੱਕ ਦਿਨ ਆਉਣੀ ਹੀ ਹੈ ਪਰ ਫਿਰ ਵੀ ਜਾਨ ਨੂੰ ਖਤਰੇ ਵਿੱਚ ਵੇਖ ਸਭ ਦੀ ਰੂਹ ਕੰਬ ਜਾਂਦੀ ਹੈ। ਇਸ ਲਈ ਮੌਤ ਦੀ ਚਰਚਾ ਹਮੇਸ਼ਾ ਬਣੀ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਾਹਮਣੇ ਆਇਆ। ਇਸ ਬਾਰੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਸੇਵਾਦਾਰ ਦੀ ਨਗਰ ਕੀਰਤਨ ਦੌਰਾਨ ਮੌਤ ਹੋ ਜਾਂਦੀ ਹੈ।
ਦਰਅਸਲ ਹਰਿਆਣਾ ਦੇ ਫਰੀਦਾਬਾਦ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਰਮਾਲਾ ਚੜ੍ਹਾ ਕੇ ਬੈਠਦੇ ਹੀ ਇੱਕ ਸੇਵਾਦਾਰ ਦੀ ਮੌਤ ਹੋ ਗਈ। ਸੇਵਾਦਾਰ ਦੀ ਜਿਸ ਵੇਲੇ ਮੌਤ ਹੋਈ ਉਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ ਜਾ ਰਿਹਾ ਸੀ। ਇਸ ਨਗਰ ਕੀਰਤਨ ਵਿੱਚ ਹਜ਼ਾਰਾਂ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਸੇਵਾ ਕਰਦੇ ਹੋਏ ਸੇਵਾਦਾਰ ਦੀ ਮੌਤ ਦੀ ਲਾਈਵ ਵੀਡੀਓ ਵੀ ਸਾਹਮਣੇ ਆਈ ਹੈ।
ਹਾਸਲ ਜਾਣਕਾਰੀ ਅਨੁਸਾਰ ਐਨਆਈਟੀ ਫਰੀਦਾਬਾਦ ਦੇ 5 ਨੰਬਰ ਖੇਤਰ ਵਿੱਚ ਸਥਿਤ ਗੁਰੂਘਰ ਦੇ ਸੇਵਾਦਾਰ ਭਾਰਤ ਭੂਸ਼ਣ ਖਰਬੰਦਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਕਰ ਰਹੇ ਸੀ। ਇਸ ਦੌਰਾਨ ਹੀ ਉਨ੍ਹਾਂ ਨੇ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਪ੍ਰਾਣ ਤਿਆਗ ਦਿੱਤੇ। ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਗੁਰਦੁਆਰਾ ਸ੍ਰੀਚੰਦ ਸਾਹਿਬ ਤੋਂ ਨਗਰ ਕੀਰਤਨ ਕੱਢਿਆ ਗਿਆ। ਇਸ ਵਿੱਚ ਪਾਵਨ ਪਾਲਕੀ ਸਾਹਿਬ ਦੀ ਸੇਵਾ ਭਾਰਤ ਭੂਸ਼ਣ ਖਰਬੰਦਾ ਕਰ ਰਹੇ ਸੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਰਮਾਲਾ ਚੜ੍ਹਾਉਂਦੇ ਹੀ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਤੇ ਉੱਥੇ ਹੀ ਬੇਹੋਸ਼ ਹੋ ਗਏ। ਉਨ੍ਹਾਂ ਨੂੰ ਤੁਰੰਤ ਡਾਕਟਰ ਕੋਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦਿਲ ਦਾ ਦੌਰਾ ਪੈਣ ਦੀ ਗੱਲ ਆਖਦਿਆਂ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਦਾ ਰਸਮੀ ਸਸਕਾਰ ਕੀਤਾ ਗਿਆ ਤੇ ਸੇਵਾਦਾਰ ਭਾਰਤ ਭੂਸ਼ਣ ਖਰਬੰਦਾ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।