ਪੜਚੋਲ ਕਰੋ
Advertisement
ਅੱਗ ਦੇ ਭਾਂਬੜ ਬਣੀ ਦਿੱਲੀ, ਮਰਨ ਵਾਲਿਆਂ ਦਾ ਅੰਕੜਾ ਵਧਿਆ, 9 ਲੋਕਾਂ ਦੀ ਮੌਤ 70 ਦੇ ਕਰੀਬ ਜ਼ਖਮੀ
-ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਨਾਗਰਿਕਤਾ ਸੋਧ ਕਾਨੂੰਨ ਦੇ ਹਮਾਇਤੀਆਂ ਤੇ ਵਿਰੋਧੀਆਂ ਦਰਮਿਆਨ ਹੋਈ ਹਿੰਸਾ। -ਉੱਤਰ-ਪੂਰਬੀ ਦਿੱਲੀ ਵਿੱਚ ਅੱਜ ਸਵੇਰੇ ਤੋਂ ਹਿੰਸਾ ਤੇ ਪੱਥਰਬਾਜ਼ੀ ਦੀਆਂ ਕਈ ਘਟਨਾਵਾਂ ਜਾਰੀ ਹਨ।-ਕੇਜਰੀਵਾਲ ਤੇ ਸਿਸੋਦੀਆ ਦਿੱਲੀ ਦੇ ਉੱਤਰ-ਪੂਰਬੀ ਖੇਤਰ ਵਿੱਚ ਹੋਈ ਹਿੰਸਾ ਵਿੱਚ ਜ਼ਖਮੀ ਹੋਏ ਲੋਕਾਂ ਨਾਲ ਮੁਲਾਕਾਤ ਕਰ ਰਹੇ ਹਨ।
ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਨਾਗਰਿਕਤਾ ਸੋਧ ਕਾਨੂੰਨ ਦੇ ਹਮਾਇਤੀਆਂ ਤੇ ਵਿਰੋਧੀਆਂ ਦਰਮਿਆਨ ਹੋਈ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਨੌਂ ਹੋ ਗਈ ਹੈ। ਇਸ ਹਿੰਸਾ ਵਿੱਚ ਦਿੱਲੀ ਪੁਲਿਸ ਦਾ ਹੈੱਡ ਕਾਂਸਟੇਬਲ ਰਤਨ ਲਾਲ ਵੀ ਸ਼ਹੀਦ ਹੋ ਗਿਆ। ਹਿੰਸਾ ਵਿੱਚ 70 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਉੱਤਰ-ਪੂਰਬੀ ਦਿੱਲੀ ਵਿੱਚ ਅੱਜ ਸਵੇਰੇ ਤੋਂ ਹਿੰਸਾ ਤੇ ਪੱਥਰਬਾਜ਼ੀ ਦੀਆਂ ਕਈ ਘਟਨਾਵਾਂ ਜਾਰੀ ਹਨ।
ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁਖ ਮੰਤਰੀ ਮਨੀਸ਼ ਸਿਸੋਦੀਆ ਇਸ ਸਮੇਂ ਜੀਟੀਬੀ ਹਸਪਤਾਲ ਪਹੁੰਚੇ ਹੋਏ ਹਨ। ਕੇਜਰੀਵਾਲ ਤੇ ਸਿਸੋਦੀਆ ਦਿੱਲੀ ਦੇ ਉੱਤਰ-ਪੂਰਬੀ ਖੇਤਰ ਵਿੱਚ ਹੋਈ ਹਿੰਸਾ ਵਿੱਚ ਜ਼ਖਮੀ ਹੋਏ ਲੋਕਾਂ ਨਾਲ ਮੁਲਾਕਾਤ ਕਰ ਰਹੇ ਹਨ।Northeast Delhi violence: Death toll climbs to 9, says GTB Hospital
— Press Trust of India (@PTI_News) February 25, 2020
ਮੌਜਪੁਰ, ਬਾਬਰਪੁਰ, ਜਾਫ਼ਰਾਬਾਦ, ਗੋਕੁਲਪੁਰੀ, ਬ੍ਰਿਜਪੁਰੀ ਸਮੇਤ ਕਈ ਇਲਾਕਿਆਂ ਵਿੱਚ ਪੁਲਿਸ ਤੇ ਰੈਪਿਡ ਐਕਸ਼ਨ ਫੋਰਸ (ਆਰਏਐਫ) ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਬਾਅਦ ਵੀ ਕਈ ਖੇਤਰਾਂ ਵਿੱਚ ਆਪਸੀ ਟਕਰਾਅ ਤੇ ਇੱਕ ਦੂਜੇ ਉੱਤੇ ਪੱਥਰਬਾਜ਼ੀ ਦੀਆਂ ਘਟਨਾਵਾਂ ਅਜੇ ਵੀ ਵਾਪਰ ਰਹੀਆਂ ਹਨ। ਤਕਰੀਬਨ ਤੀਹ ਸਾਲਾਂ ਬਾਅਦ ਦਿੱਲੀ ਵਿੱਚ ਇੰਨੀ ਵੱਡੀ ਹਿੰਸਾ ਹੋਈ ਹੈ। ਕਾਂਸਟੇਬਲ ਰਤਨ ਲਾਲ ਦੇ ਕੱਲ੍ਹ ਗੋਕੁਲਪੁਰੀ ਵਿੱਚ ਦਿਹਾਂਤ ਤੋਂ ਬਾਅਦ ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਨੂੰ ਪੂਰੇ ਰਾਜ ਦੇ ਸਨਮਾਨਾਂ ਨਾਲ ਆਖਰੀ ਸਲਾਮ ਦਿੱਤਾ ਗਿਆ। ਉਸਦੇ ਅੰਤਿਮ ਸੰਸਕਾਰ ਸਮੇਂ ਸੈਂਕੜੇ ਲੋਕ ਸ਼ਰਧਾਂਜਲੀ ਦੇਣ ਪਾਹੁੰਚੇ।Met with victims of violence being treated at the GTB Hospital and Max Hospital. Hindus, Muslims, policemen - none have escaped unhurt.. this madness must end immediately pic.twitter.com/Nh2VI6BRTG
— Arvind Kejriwal (@ArvindKejriwal) February 25, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਧਰਮ
ਦੇਸ਼
Advertisement