ਸਕੂਲ ਖੋਲ੍ਹਣ ਬਾਰੇ ਜਲਦ ਆਵੇਗਾ ਵੱਡਾ ਫੈਸਲਾ
ਸਕੂਲ ਖੋਲ੍ਹਣ ਬਾਰੇ ਸੂਬਿਆਂ ਨਾਲ ਸਹਿਮਤੀ ਬਣਾਉਣ ਲਈ ਕੇਂਦਰੀ ਮਨੁੱਖੀ ਸਰੋਤ ਮੰਤਰਾਲਾ ਦੇ ਸਕੂਲੀ ਸਿੱਖਿਆ ਸਕੱਤਰ ਨੇ ਵੱਖ-ਵੱਖ ਸੂਬਿਆਂ ਦੇ ਸਿੱਖਿਆ ਅਧਿਕਾਰੀਆਂ ਨਾਲ ਬੈਠਕ ਕਰਨੀ ਹੈ।
ਨਵੀਂ ਦਿੱਲੀ: ਕੋਵਿਡ-19 ਮਹਾਮਾਰੀ ਭਾਰਤ ਵਿੱਚ ਦਿਨੋ-ਦਿਨ ਵਧਦੀ ਦਿਖਾਈ ਦੇ ਰਹੀ ਹੈ, ਪਰ ਨਾਲ ਹੀ ਤਾਲਾਬੰਦੀ ਖੋਲ੍ਹਣ ਯਾਨੀ ਅਨਲੌਕ 2.0 ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸੇ ਤਹਿਤ ਹੀ ਵਿੱਦਿਅਕ ਸੰਸਥਾਵਾਂ ਬਾਰੇ ਫੈਸਲਾ ਕੀਤਾ ਜਾਣਾ ਹੈ।
ਸਕੂਲ ਖੋਲ੍ਹਣ ਬਾਰੇ ਸੂਬਿਆਂ ਨਾਲ ਸਹਿਮਤੀ ਬਣਾਉਣ ਲਈ ਕੇਂਦਰੀ ਮਨੁੱਖੀ ਸਰੋਤ ਮੰਤਰਾਲਾ ਦੇ ਸਕੂਲੀ ਸਿੱਖਿਆ ਸਕੱਤਰ ਨੇ ਵੱਖ-ਵੱਖ ਸੂਬਿਆਂ ਦੇ ਸਿੱਖਿਆ ਅਧਿਕਾਰੀਆਂ ਨਾਲ ਬੈਠਕ ਕਰਨੀ ਹੈ। ਉਮੀਦ ਹੈ ਕਿ ਕੇਂਦਰ ਤੇ ਸੂਬਿਆਂ ਸਕੂਲ ਮੁੜ ਤੋਂ ਖੋਲ੍ਹਣ ਬਾਰੇ ਕੋਈ ਸਹਿਮਤੀ ਬਣ ਸਕਦੀ ਹੈ। ਹਾਲਾਂਕਿ, ਸਕੂਲ ਖੋਲ੍ਹਣ ਦਾ ਫੈਸਲਾ ਸੂਬਿਆਂ ਦੇ ਹੱਥ ਹੈ ਪਰ ਕੇਂਦਰ ਸਰਕਾਰ ਇਸ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰ ਸਕਦੀ ਹੈ।
ਸਕੂਲਾਂ ਵਿੱਚ ਸਮਾਜਿਕ ਦੂਰੀ ਅਤੇ ਕੋਰੋਨਾ ਰੋਕੂ ਉਪਾਵਾਂ ਦੀ ਪਾਲਣਾ ਕਰਨਾ ਵੱਡੀ ਚੁਣੌਤੀ ਹੋਵੇਗਾ। ਦੂਜੇ ਪਾਸੇ ਨਿੱਜੀ ਸਕੂਲ ਵਿਦਿਆਰਥੀਆਂ ਦੀ ਆਮਦ ਤੇ ਫੀਸ ਤੇ ਹੋਰਨਾਂ ਖਰਚਿਆਂ ਤੋਂ ਆਮਦਨ ਨਾ ਹੋਣ ਕਾਰਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਇਸੇ ਲਈ ਸਾਰੀਆਂ ਧਿਰਾਂ ਸਿਰ ਜੋੜ ਕੇ ਬੈਠਣਗੀਆਂ ਤਾਂ ਜੋ ਵਿਦਿਆਰਥੀਆਂ, ਮਾਪਿਆਂ ਤੇ ਸਕੂਲ ਪ੍ਰਬੰਧਕਾਂ ਬਾਰੇ ਸਰਬਸੰਮਤੀ ਨਾਲ ਕੋਈ ਫੈਸਲਾ ਹੋ ਸਕੇ।
ਇਹ ਵੀ ਪੜ੍ਹੋ:
- ਅੱਜ ਖੁੱਲ੍ਹ ਗਏ ਧਾਰਮਿਕ ਸਥਾਨ, ਸ਼ੌਪਿੰਗ ਮੌਲ ਤੇ ਹੋਟਲ, ਜਾਣੋ ਕਿਹੜੇ ਸੂਬੇ 'ਚ ਕੀ ਨੇ ਨਿਯਮ
- ਸਰਕਾਰੀ ਦਾਅਵਿਆਂ ਦੀ ਖੁੱਲ੍ਹੀ ਪੋਲ! ਸਿਰਫ਼ ਸਵਾ ਦੋ ਫੀਸਦ ਪਰਵਾਸੀ ਮਜ਼ਦੂਰਾਂ ਨੂੰ ਮਿਲਿਆ ਮੁਫ਼ਤ ਅਨਾਜ
- ਪ੍ਰਸ਼ਾਂਤ ਕਿਸ਼ੋਰ ਦਾ ਕੈਪਟਨ ਨੂੰ ਵੱਡਾ ਝਟਕਾ, ਨਹੀਂ ਦੇਣਗੇ 2022 'ਚ ਸਾਥ
- ਝੋਨੇ ਦੀ ਲਵਾਈ ਲਈ ਕਿਸਾਨਾਂ ਨੇ ਖੁਦ ਸੰਭਾਲੀ ਕਮਾਨ, ਕੈਪਟਨ ਕਹਿੰਦੇ ਕੋਈ ਔਖ ਨਹੀਂ
- ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ