ਨਵੀਂ ਦਿੱਲੀ: ਲਾਲ ਕਿਲ੍ਹਾ ਕਾਂਡ ਤੇ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਹਿੰਸਾ ਲਈ ਦਿੱਲੀ ਪੁਲਿਸ (Delhi Police) ਨੇ ਅਦਾਕਾਰ ਦੀਪ ਸਿੱਧੂ (Deep Sidhu) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਟੀਮ ਨੇ ਦੀਪ ਸਿੱਧੂ ਨੂੰ ਪੰਜਾਬ ਦੇ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਦੀਪ ਸਿੱਧੂ ਲਾਲ ਕਿਲ੍ਹਾ ਕਾਂਡ ਦਾ ਮੁੱਖ ਮੁਲਜ਼ਮ ਹੈ। ਪੁਲਿਸ ਨੇ ਦੀਪ ਸਿੱਧੂ 'ਤੇ ਇੱਕ ਲੱਖ ਰੁਪਏ ਇਨਾਮ ਵੀ ਰੱਖਿਆ ਸੀ।

ਦੀਪ ਸਿੱਧੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਇੱਕ ਵੱਡਾ ਖੁਲਾਸਾ ਵੀ ਹੋਇਆ ਹੈ। ਗ੍ਰਿਫ਼ਤਾਰੀ ਤੋਂ ਪਹਿਲਾਂ ਦੀਪ ਸਿੱਧੂ ਲਗਾਤਾਰ ਸੋਸ਼ਲ ਮੀਡੀਆ ਤੇ ਵੀਡੀਓ ਪਾ ਕੇ ਸੰਦੇਸ਼ ਜਾਰੀ ਕਰਦਾ ਸੀ। ਦਿੱਲੀ ਪੁਲਿਸ ਮੁਤਾਬਕ ਦੀਪ ਸਿੱਧੂ ਕੈਲੀਫੋਰਨੀਆ ਵਿੱਚ ਰਹਿਣ ਵਾਲੀ ਇੱਕ ਔਰਤ ਦੋਸਤ ਤੇ ਅਦਾਕਾਰ ਨਾਲ ਸੰਪਰਕ ਵਿੱਚ ਸੀ। ਉਹ ਵੀਡੀਓ ਬਣਾਉਂਦਾ ਸੀ ਤੇ ਉਸ ਨੂੰ ਭੇਜਦਾ ਸੀ ਤੇ ਉਹ ਉਨ੍ਹਾਂ ਨੂੰ ਆਪਣੇ ਫੇਸਬੁੱਕ ਅਕਾਊਂਟ 'ਤੇ ਅਪਲੋਡ ਕਰਦੀ ਸੀ।


 



 


ਹਾਲ ਹੀ ਵਿੱਚ ਵੀ ਦੀਪ ਸਿੱਧੂ ਨੇ ਇੱਕ ਵੀਡੀਓ ਸ਼ੇਅਰ ਕੀਤੀ ਸੀ ਜਿਸ ਵਿੱਚ ਉਸ ਨੇ ਕਿਹਾ ਸੀ ਕਿ ਉਸ ਨੇ ਕੁਝ ਵੀ ਗਲ਼ਤ ਨਹੀਂ ਕੀਤਾ। ਇਸ ਲਈ ਉਸ ਨੂੰ ਕਿਸੇ ਵੀ ਗੱਲ ਦਾ ਡਰ ਨਹੀਂ। ਉਹ ਮਾਮਲੇ ਨਾਲ ਜੁੜੇ ਸਬੂਤ ਇਕੱਠਾ ਕਰ ਰਿਹਾ ਹੈ। ਉਹ ਦਿਨ ਬਾਅਦ ਪੁਲਿਸ ਸਾਹਮਣੇ ਪੇਸ਼ ਹੋਏਗਾ। ਉਸ ਨੇ ਜਾਂਚ ਏਜੰਸੀਆਂ ਨੂੰ ਅਪੀਲ ਕੀਤੀ ਸੀ ਕਿ ਉਸ ਦੇ ਪਰਿਵਾਰ ਨੂੰ ਤੰਗ ਨਾ ਕਰਨ।

ਦੀਪ ਸਿੱਧੂ ਲਗਾਤਾਰ ਦੋ ਮਹੀਨਿਆਂ ਤੋਂ ਕਿਸਾਨੀ ਅੰਦੋਲਨ ਵਿੱਚ ਸਰਗਰਮ ਰਹੇ। ਕੁਝ ਦਿਨ ਪਹਿਲਾਂ ਦੀਪ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੱਲੋਂ ਸਿੱਖਸ ਫਾਰ ਜਸਟਿਸ (ਐਸਐਫਜੇ) ਨਾਲ ਉਸ ਦੇ ਸਬੰਧਾਂ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਦੀਪ ਬੀਜੇਪੀ ਸਾਂਸਦ ਸੰਨੀ ਦਿਓਲ ਦਾ ਵੀ ਕਰੀਬੀ ਦੱਸਿਆ ਜਾਂਦਾ ਹੈ।ਫਿਲਹਾਲ ਸੰਨੀ ਦਿਓਲ ਨੇ ਟਵੀਟ ਕਰਕੇ ਦੀਪ ਨਾਲ ਕੋਈ ਸਬੰਧ ਨਾ ਹੋਣ ਦਾ ਦਾਅਵਾ ਕੀਤਾ ਹੈ।


 


 


 


 

 


<!doctype html>