ਪੜਚੋਲ ਕਰੋ
ਪਾਕਿਸਤਾਨ ਦੇ ਬਾਲਾਕੋਟ 'ਚ ਨਹੀਂ ਕੀਤੀ ਫੌਜੀ ਕਾਰਵਾਈ, ਰੱਖਿਆ ਮੰਤਰੀ ਦਾ ਦਾਅਵਾ

ਚੇਨਈ: ਰੱਖਿਆ ਮੰਤਰੀ ਨਿਰਮਲਾ ਸੀਤਾਰਾਮਨ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੇ ਬਾਲਾਕੋਟ 'ਚ ਫੌਜੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਬਾਲਾਕੋਟ ਹਵਾਈ ਹਮਲੇ 'ਫੌਜੀ ਕਾਰਵਾਈ ਨਹੀਂ' ਸੀ ਕਿਉਂਕਿ ਇਨ੍ਹਾਂ ਹਮਲਿਆਂ ਕਾਰਨ ਆਮ ਨਾਗਰਿਕਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਯਾਦ ਰਹੇ 14 ਫਰਵਰੀ ਦੇ ਪੁਲਵਾਮਾ ਹਮਲੇ ਤੋਂ ਬਾਅਦ 26 ਫਰਵਰੀ ਨੂੰ ਭਾਰਤੀ ਹਵਾਈ ਸੈਨਾ ਵੱਲੋਂ ਪਾਕਿਸਤਾਨ ਵਿੱਚ ਜੈਸ਼-ਏ-ਮੁਹੰਮਦ ਦੇ ਕੈਂਪ ਨੂੰ ਹਵਾਈ ਹਮਲੇ ਰਾਹੀਂ ਨਸ਼ਟ ਕਰਨ ਦਾ ਦਾਅਵਾ ਕੀਤਾ ਗਿਆ ਸੀ। ਇਸ ਮਗਰੋਂ ਬੀਜੇਪੀ ਨੇ ਦਾਅਵਾ ਕੀਤਾ ਕਿ ਇਸ ਹਮਲੇ ਨਾਲ ਪਾਕਿਸਤਾਨ ਤੋਂ ਬਦਲਾ ਲੈ ਲਿਆ ਹੈ। ਹੁਣ ਰੱਖਿਆ ਮੰਤਰੀ ਨੇ ਫੌਜੀ ਕਾਰਵਾਈ ਤੋਂ ਇਨਕਾਰ ਕੀਤਾ ਹੈ। ਸੀਤਾਰਾਮਨ ਨੇ ਇਹ ਵੀ ਦਾਅਵਾ ਕੀਤਾ ਕਿ ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਹਵਾਈ ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਨਹੀਂ ਦਿੱਤੀ ਸੀ ਬਲਕਿ ਉਨ੍ਹਾਂ ਨੇ ਕੇਵਲ ਬਿਆਨ ਦਿੱਤਾ ਸੀ, ਜੋ ਸਰਕਾਰ ਦਾ ਸਟੈਂਡ ਹੈ। ਗੋਖਲੇ ਨੇ ਪਿਛਲੇ ਮੰਗਲਵਾਰ ਕਿਹਾ ਸੀ ਕਿ ਬਾਲਾਕੋਟ ਵਿੱਚ ਜੈਸ਼-ਏ-ਮੁਹੰਮਦ ਦੇ ਟ੍ਰੇਨਿੰਗ ਕੈਂਪ ’ਤੇ ਗੈਰ-ਫ਼ੌਜੀ ਤੇ ਇਹਤਿਆਤੀ ਹਵਾਈ ਹਮਲੇ ਕੀਤੇ ਗਏ, ਜਿਸ ਵਿੱਚ ‘ਵੱਡੀ ਗਿਣਤੀ’ ਦਹਿਸ਼ਤਗਰਦ, ਟ੍ਰੇਨਰ ਤੇ ਸੀਨੀਅਰ ਕਮਾਂਡਰ ਮਾਰੇ ਗਏ।
Before You Go
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
ਟ੍ਰੈਂਡਿੰਗ ਟੌਪਿਕ




















