ਖੇਤੀ ਬਿੱਲਾਂ ਨੂੰ ਸਹੀ ਠਹਿਰਾਉਣ 'ਚ ਮਸ਼ਰੂਫ ਮੋਦੀ ਸਰਕਾਰ ਦੇ ਨੁਮਾਇੰਦੇ, ਹੁਣ ਰਾਜਨਾਥ ਸਿੰਘ ਦਾ ਇਹ ਵੱਡਾ ਦਾਅਵਾ
ਕੇਂਦਰੀ ਰੱਖਆ ਮੰਤਰੀ ਰਾਜਨਾਥ ਸਿੰਘ ਨੇ ਵੀ ਕਿਹਾ ਕਿ ਮੈਂ ਵੀ ਕਿਸਾਨ ਦਾ ਪੁੱਤ ਹਾਂ। ਮੈਂ ਭਰੋਸਾ ਦਵਾਉਣਾ ਚਾਹੁੰਦਾ ਹਾਂ ਕਿ ਇਨ੍ਹਾਂ ਖੇਤੀ ਬਿੱਲਾਂ ਨਾਲ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ (MSP)ਤੇ ਮੰਡੀਕਰਨ (APMC) ਸਮਾਪਤ ਨਹੀਂ ਹੋਵੇਗਾ।
ਨਵੀਂ ਦਿੱਲੀ: ਖੇਤੀ ਬਿੱਲਾਂ ਖਿਲਾਫ ਦੇਸ਼ ਭਰ 'ਚ ਵੱਖ-ਵੱਖ ਸੂਬਿਆਂ ਦੇ ਕਿਸਾਨ ਤੇ ਕਈ ਸਿਆਸੀ ਪਾਰਟੀਆਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਕਿਸਾਨਾਂ ਦਾ ਮੰਨਣਾ ਹੈ ਕਿ ਇਹ ਖੇਤੀ ਬਿੱਲ ਉਨ੍ਹਾਂ ਦੀ ਜ਼ਿੰਦਗੀ ਤਬਾਹ ਕਰ ਦੇਣਗੇ, ਪਰ ਮੋਦੀ ਸਰਕਾਰ ਦੇ ਵੱਖ-ਵੱਖ ਨੁਮਾਇੰਦਿਆਂ ਦਾ ਦਾਅਵਾ ਹੈ ਕਿ ਅਜਿਹਾ ਨਹੀਂ ਹੋਵੇਗਾ।
I am also a farmer and I want to assure farmers of the country that MSP (minimum support price) & APMC (Agricultural Produce Market Committee) systems are not going to end: Defence Minister Rajnath Singh on #AgricultureBills pic.twitter.com/SmsggB6IfX
— ANI (@ANI) September 20, 2020
ਹੁਣ ਕੇਂਦਰੀ ਰੱਖਆ ਮੰਤਰੀ ਰਾਜਨਾਥ ਸਿੰਘ ਨੇ ਵੀ ਕਿਹਾ ਕਿ ਮੈਂ ਵੀ ਕਿਸਾਨ ਦਾ ਪੁੱਤ ਹਾਂ। ਮੈਂ ਭਰੋਸਾ ਦਵਾਉਣਾ ਚਾਹੁੰਦਾ ਹਾਂ ਕਿ ਇਨ੍ਹਾਂ ਖੇਤੀ ਬਿੱਲਾਂ ਨਾਲ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ (MSP)ਤੇ ਮੰਡੀਕਰਨ (APMC) ਸਮਾਪਤ ਨਹੀਂ ਹੋਵੇਗਾ। ਰੱਖਿਆ ਮੰਤਰੀ ਨੇ ਕਿਹਾ ਸਿਸਟਮ ਖਤਮ ਨਹੀਂ ਹੋਵੇਗਾ।
ਇਸ ਤੋਂ ਪਹਿਲਾਂ ਮੋਦੀ ਨੇ ਇਸ ਸਬੰਧੀ ਟਵੀਟ ਕਰਦਿਆਂ ਕਿਹਾ 'MSP ਦੀ ਵਿਵਸਥਾ ਜਾਰੀ ਰਹੇਗੀ। ਸਰਕਾਰੀ ਖਰੀਦ ਜਾਰੀ ਰਹੇਗੀ।' ਮੋਦੀ ਨੇ ਲਿਖਿਆ 'ਅਸੀਂ ਇੱਥੇ ਕਿਸਾਨਾਂ ਦੀ ਸੇਵਾ ਲਈ ਹਾਂ। ਅਸੀਂ ਕਿਸਾਨਾਂ ਦੀ ਮਦਦ ਦੇ ਲਈ ਹਰ ਸੰਭਵ ਯਤਨ ਕਰਾਂਗੇ ਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਜੀਵਨ ਨਿਸਚਿਤ ਕਰਾਂਗੇ।'
ਮੈਂ ਪਹਿਲਾਂ ਵੀ ਕਿਹਾ ਸੀ ਤੇ ਇੱਕ ਵਾਰ ਫਿਰ ਕਹਿੰਦਾ ਹਾਂ: ਐੱਮਐੱਸਪੀ (MSP) ਦੀ ਵਿਵਸਥਾ ਜਾਰੀ ਰਹੇਗੀ। ਸਰਕਾਰੀ ਖ਼ਰੀਦ ਜਾਰੀ ਰਹੇਗੀ। ਅਸੀਂ ਇੱਥੇ ਕਿਸਾਨਾਂ ਦੀ ਸੇਵਾ ਲਈ ਹਾਂ। ਅਸੀਂ ਕਿਸਾਨਾਂ ਦੀ ਮਦਦ ਦੇ ਲਈ ਹਰ ਸੰਭਵ ਯਤਨ ਕਰਾਂਗੇ ਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਜੀਵਨ ਸੁਨਿਸ਼ਚਿਤ ਕਰਾਂਗੇ।
— Narendra Modi (@narendramodi) September 20, 2020
ਬੈਂਸ ਦਾ ਤਨਜ: 'ਬਾਦਲ ਪਰਿਵਾਰ ਗੁਰੂ ਗ੍ਰੰਥ ਸਾਹਿਬ ਦਾ ਨਹੀਂ ਬਣਿਆ, ਕਿਸਾਨਾਂ ਦਾ ਕਿਵੇਂ ਬਣੂ'
ਓਧਰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਵੀ ਪੂਰੇ ਵਿਸ਼ਵਾਸ ਨਾਲ ਦਾਅਵਾ ਕਰ ਚੁੱਕੇ ਹਨ ਕਿ ਕਿਸਾਨਾਂ ਨੂੰ ਇਨ੍ਹਾਂ ਬਿੱਲਾਂ ਤੋਂ ਲਾਭ ਹੋਵੇਗਾ ਤੇ ਉਨ੍ਹਾਂ ਦੀ ਆਮਦਨ 2022 ਤਕ ਦੁੱਗਣੀ ਹੋ ਜਾਵੇਗੀ।
ਸੜਕਾਂ 'ਤੇ ਕਿਸਾਨ ਪਰ ਮੋਦੀ ਦਾ ਮੁੜ ਤੋਂ ਦਾਅਵਾ: MSP ਜਾਰੀ ਰਹੇਗੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ