ਮਾਸਕੋ: ਭਾਰਤ ਅਤੇ ਚੀਨ ਦੀ ਸਰਹੱਦ 'ਤੇ ਤਣਾਅ ਜਾਰੀ ਹੈ। ਇਸੇ ਦੌਰਾਨ ਮਾਸਕੋ ਵਿੱਚ ਰਾਜਨਾਥ ਸਿੰਘ ਨੇ ਚੀਨੀ ਰੱਖਿਆ ਮੰਤਰੀ ਜਨਰਲ ਵੇਈ ਫੇਂਗੇ ਨਾਲ ਮੁਲਾਕਾਤ ਕੀਤੀ ਹੈ। ਦੋਵਾਂ ਦੇਸ਼ਾਂ ਦੇ ਨੇਤਾਵਾਂ ਵਿਚਕਾਰ ਬੈਠਕ ਚੱਲ ਰਹੀ ਹੈ। ਇਸ ਮੌਕੇ ਦੋਵਾਂ ਦੇਸ਼ਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਹਨ। ਇਹ ਬੈਠਕ ਚੀਨ ਦੇ ਕਹਿਣ ‘ਤੇ ਕੀਤੀ ਜਾ ਰਹੀ ਹੈ।
ਬੈਠਕ ਤੋਂ ਪਹਿਲਾਂ ਸ਼ੰਘਾਈ ਸਹਿਕਾਰਤਾ ਸੰਗਠਨ (ਐਸਸੀਓ) ਦੀ ਇੱਕ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਰੋਸੇ ਦਾ ਮਾਹੌਲ, ਅਹਿੰਸਾਵਾਦ, ਇਕ ਦੂਜੇ ਪ੍ਰਤੀ ਸੰਵੇਦਨਸ਼ੀਲਤਾ ਅਤੇ ਮਤਭੇਦਾਂ ਦਾ ਸ਼ਾਂਤੀਪੂਰਨ ਹੱਲ , ਖੇਤਰੀ ਸ਼ਾਂਤੀ ਅਤੇ ਸਥਿਰਤਾ ਨੂੰ ਯਕੀਨੀ ਬਣਾਉਣ ਦੇ ਅਹਿਮ ਪਹਿਲੂ ਹਨ।