'ਪਾਕਿਸਤਾਨ ਦੇ ਪਰਮਾਣੂ ਬੰਬਾਂ ਦੀ ਨਿਗਰਾਨੀ IAEA ਨੂੰ ਸੌਂਪਣੀ ਚਾਹੀਦੀ', ਪਾਕਿਸਤਾਨ 'ਤੇ ਵਰ੍ਹੇ ਰਾਜਨਾਥ ਸਿੰਘ
Rajnath Singh Jammu Kashmir: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਪਾਕਿਸਤਾਨ ਦੇ ਪਰਮਾਣੂ ਬੰਬ ਨੂੰ IAEA ਦੀ ਨਿਗਰਾਨੀ ਹੇਠ ਲਿਆਉਣਾ ਚਾਹੀਦਾ ਹੈ।

Rajnath Singh Jammu Kashmir: ਰੱਖਿਆ ਮੰਤਰੀ ਰਾਜਨਾਥ ਸਿੰਘ ਵੀਰਵਾਰ ਨੂੰ ਜੰਮੂ-ਕਸ਼ਮੀਰ ਪਹੁੰਚੇ। ਉਨ੍ਹਾਂ ਨੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਇੱਥੇ ਫੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ। ਰਾਜਨਾਥ ਸਿੰਘ ਨੇ ਕਿਹਾ ਕਿ ਪਾਕਿਸਤਾਨ ਦੇ ਪਰਮਾਣੂ ਬੰਬ ਨੂੰ IAEA ਦੀ ਨਿਗਰਾਨੀ ਹੇਠ ਲਿਆਉਣਾ ਚਾਹੀਦਾ ਹੈ। ਉਨ੍ਹਾਂ ਪਾਕਿਸਤਾਨ ਨੂੰ ਚੇਤਾਵਨੀ ਦਿੰਦਿਆਂ ਹੋਇਆਂ ਕਿਹਾ ਕਿ ਦੋਵੇਂ ਦੇਸ਼ ਇਸ ਗੱਲ 'ਤੇ ਸਹਿਮਤ ਹੋਏ ਹਨ ਕਿ ਪਾਕਿਸਤਾਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਨਾਪਾਕ ਹਰਕਤ ਨਾ ਕੀਤੀ ਜਾਵੇ। ਜੇਕਰ ਅਜਿਹਾ ਹੁੰਦਾ ਹੈ ਤਾਂ ਮਾਮਲਾ ਬਹੁਤ ਅੱਗੇ ਵੱਧ ਜਾਵੇਗਾ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼੍ਰੀਨਗਰ ਦੇ ਬਾਦਾਮੀ ਬਾਗ ਛਾਉਣੀ ਵਿਖੇ ਕਿਹਾ, "ਮੈਂ ਦੁਨੀਆ ਦੇ ਸਾਹਮਣੇ ਇਹ ਸਵਾਲ ਉਠਾਉਣਾ ਚਾਹੁੰਦਾ ਹਾਂ ਕਿ IAEA (ਅੰਤਰਰਾਸ਼ਟਰੀ ਪਰਮਾਣੂ ਊਰਜਾ ਏਜੰਸੀ) ਨੂੰ ਪਾਕਿਸਤਾਨ ਦੇ ਪਰਮਾਣੂ ਹਥਿਆਰਾਂ ਨੂੰ ਆਪਣੇ ਕੰਟਰੋਲ ਵਿੱਚ ਲੈ ਲੈਣਾ ਚਾਹੀਦਾ ਹੈ।" ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਹਿਲਾਂ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ, "ਮੈਂ ਸ਼ਹੀਦ ਫੌਜੀਆਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਅਤੇ ਪਹਿਲਗਾਮ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਮਾਸੂਮ ਨਾਗਰਿਕਾਂ ਦੀ ਨੂੰ ਵੀ ਸ਼ਰਧਾਂਜਲੀ ਦਿੰਦਾ ਹਾਂ। ਮੈਂ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਜ਼ਖਮੀ ਫੌਜੀ ਜਲਦੀ ਠੀਕ ਹੋ ਜਾਣ।"
ਗੈਰ-ਜ਼ਿੰਮੇਵਾਰ ਦੇਸ਼ ਦੇ ਹੱਥਾਂ ਵਿੱਚ ਪ੍ਰਮਾਣੂ ਬੰਬ ਸੁਰੱਖਿਅਤ ਨਹੀਂ: ਰਾਜਨਾਥ ਸਿੰਘ
ਰੱਖਿਆ ਮੰਤਰੀ ਨੇ ਪਾਕਿਸਤਾਨ ਦੇ ਪਰਮਾਣੂ ਬੰਬ ਦੇ ਖ਼ਤਰੇ 'ਤੇ ਵੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ, "ਸਾਨੂੰ ਉਨ੍ਹਾਂ ਦੇ ਪ੍ਰਮਾਣੂ ਬਲੈਕਮੇਲ ਦੀ ਕੋਈ ਪਰਵਾਹ ਨਹੀਂ ਹੈ। ਪ੍ਰਮਾਣੂ ਧਮਕੀ ਪਾਕਿਸਤਾਨ ਨੇ ਦਿੱਤੀ ਹੈ। ਕੀ ਅਜਿਹੇ ਗੈਰ-ਜ਼ਿੰਮੇਵਾਰ ਦੇਸ਼ ਦੇ ਹੱਥਾਂ ਵਿੱਚ ਪਰਮਾਣੂ ਬੰਬ ਸੁਰੱਖਿਅਤ ਹਨ?" ਪਹਿਲਗਾਮ ਹਮਲੇ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ, "ਅੱਤਵਾਦੀਆਂ ਨੇ ਲੋਕਾਂ ਨੂੰ ਉਨ੍ਹਾਂ ਦਾ ਧਰਮ ਪੁੱਛਣ ਤੋਂ ਬਾਅਦ ਮਾਰਿਆ, ਉਸ ਤੋਂ ਬਾਅਦ ਤੁਸੀਂ ਜੋ ਜਵਾਬ ਦਿੱਤਾ ਉਹ ਪੂਰੀ ਦੁਨੀਆ ਨੇ ਦੇਖਿਆ। ਅੱਤਵਾਦੀਆਂ ਨੇ ਭਾਰਤੀਆਂ ਨੂੰ ਉਨ੍ਹਾਂ ਦੇ ਧਰਮ ਦੇ ਆਧਾਰ 'ਤੇ ਮਾਰਿਆ, ਅਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਕਰਮਾਂ ਦੇ ਆਧਾਰ 'ਤੇ ਮਾਰਿਆ।"
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















