ਨਵੀਂ ਦਿੱਲੀ: ਦੇਸ਼ ਦੇ ਰੱਖਿਆ ਸੱਕਤਰ ਅਜੈ ਕੁਮਾਰ ਕੋਰੋਨਾਵਾਇਰਸ ਤੋਂ ਸੰਕਰਮਿਤ ਹੋ ਗਏ ਹਨ। ਇਹ ਖ਼ਬਰ ਮਿਲਣ ਤੋਂ ਬਾਅਦ ਬੁੱਧਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ, ਕਈ ਫੌਜੀ ਤੇ ਹੋਰ ਅਧਿਕਾਰੀਆਂ ਨੇ ਉਨ੍ਹਾਂ ਦੇ ਦਫਤਰ ਜਾਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ। ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਮੀਡੀਆ ਰਿਪੋਰਟਾਂ ਦੇ ਅਨੁਸਾਰ ਅਜੈ ਕੁਮਾਰ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਜਾਂਚ ਤੇ ਰਾਇਸੀਨਾ ਹਿਲਜ਼ ਦੇ ਸਾਊਥ ਬਲਾਕ ਵਿੱਚ ਸੈਨੀਟਾਈਜੇਸ਼ਨ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ 30 ਅਜਿਹੇ ਲੋਕਾਂ ਦੀ ਸੂਚੀ ਬਣਾਈ ਗਈ ਹੈ, ਜੋ ਪਿਛਲੇ ਦਿਨਾਂ ਦੌਰਾਨ ਰੱਖਿਆ ਸੈਕਟਰੀ ਦੇ ਸੰਪਰਕ ਵਿੱਚ ਆਏ ਹਨ। ਇਨ੍ਹਾਂ ਸਾਰੇ ਲੋਕਾਂ ਨੂੰ ਸੈਲਫ ਕੁਆਰੰਟੀਨ ਜਾਣ ਦੀ ਹਦਾਇਤ ਕੀਤੀ ਗਈ ਹੈ। ਇਸ ਭਾਰਤੀ ਨੇ ਕੀਤੀਆਂ ਸਭ ਤੋਂ ਵੱਧ ਡਿਗਰੀਆਂ, ਗਿਣਤੀ ਜਾਣ ਹੋ ਜਾਓਗੇ ਹੈਰਾਨ ਰਿਪੋਰਟ ਦੇ ਅਨੁਸਾਰ, ਜਦੋਂ ਰੱਖਿਆ ਮੰਤਰਾਲੇ ਦੇ ਬੁਲਾਰੇ ਏ. ਭਾਰਤ ਭੂਸ਼ਣ ਬਾਬੂ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਰੱਖਿਆ ਸੱਕਤਰ ਨੇ ਵੀ ਹੁਣ ਤੱਕ ਕੋਈ ਜਵਾਬ ਨਹੀਂ ਦਿੱਤਾ ਹੈ। ਹਾਲਾਂਕਿ, ਰੱਖਿਆ ਮੰਤਰੀ ਦੇ ਦਫਤਰ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਰਾਜਨਾਥ ਸਿੰਘ ਕੱਲ ਆਪਣੇ ਦਫਤਰ ਨਹੀਂ ਗਏ ਤੇ ਨਾ ਹੀ ਉਨ੍ਹਾਂ ਨੂੰ ਕੁਆਰੰਟੀਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਕੋਰੋਨਾ ਦੇ ਕਹਿਰ 'ਚ ਕੈਪਟਨ ਨੇ ਪੰਜਾਬੀਆਂ ਨੂੰ ਕੀਤਾ ਸਾਵਧਾਨ! ਹੁਣ ਤੱਕ ਦੀ ਦੱਸੀ ਹਕੀਕਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ