ਰਾਜੋਆਣਾ ਦੀ ਫਾਂਸੀ ਮੁਆਫੀ ਦਾ ਪ੍ਰਸਤਾਵ ਭੇਜਣ 'ਚ ਦੇਰੀ ਕਰ ਰਹੀ ਕੇਂਦਰ ਸਰਕਾਰ, ਸੁਪਰੀਮ ਕੋਰਟ ਕੋਲੋਂ ਜਵਾਬ ਤਲਬ
ਏਬੀਪੀ ਸਾਂਝਾ | 04 Dec 2020 02:30 PM (IST)
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਲਈ ਰਾਸ਼ਟਰਪਤੀ ਨੂੰ ਪ੍ਰਸਤਾਵ ਭੇਜਣ ਵਿੱਚ ਦੇਰੀ ’ਤੇ ਸਵਾਲ ਉਠਾਏ ਹਨ।
ਪੁਰਾਣੀ ਤਸਵੀਰ
ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਲਈ ਰਾਸ਼ਟਰਪਤੀ ਨੂੰ ਪ੍ਰਸਤਾਵ ਭੇਜਣ ਵਿੱਚ ਦੇਰੀ ’ਤੇ ਸਵਾਲ ਉਠਾਏ ਹਨ। ਕੇਂਦਰ ਸਰਕਾਰ ਨੇ ਰਾਜੋਆਣਾ ਦੀ ਰੋਕ ਦਿੱਤੀ ਸੀ ਪਰ ਸਜ਼ਾ ਘਟਾਉਣ ਬਾਰੇ ਪ੍ਰਸਤਾਵ ਰਾਸ਼ਟਰਪਤੀ ਨੂੰ ਨਹੀਂ ਭੇਜਿਆ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਨੂੰ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਲਈ ਰਾਸ਼ਟਰਪਤੀ ਨੂੰ ਪ੍ਰਸਤਾਵ ਭੇਜਣ ਸਮੇਂ ਇਸ ਦੀ ਜਾਣਕਾਰੀ ਅਦਾਲਤ ਨੂੰ ਦੇਣ ਲਈ ਕਿਹਾ ਹੈ।