ਲੋਕ ਸਭਾ ਚੋਣਾਂ ਤੋਂ ਪਹਿਲਾਂ ਫੜਿਆ 332 ਕਰੋੜ ਦਾ 'ਚਿੱਟਾ'
ਏਬੀਪੀ ਸਾਂਝਾ | 15 Mar 2019 03:05 PM (IST)
ਨਵੀਂ ਦਿੱਲੀ: ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਪੁਲਿਸ ਨੇ 332 ਕਰੋੜ ਦੀ ਹੈਰੋਇਨ (ਚਿੱਟਾ) ਫੜਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ 83 ਕਿੱਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਸ ਦੌਰਾਨ ਦਿੱਲੀ ਪੁਲਿਸ ਨੇ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਕੀਮਤ ਅੰਤਰਾਸ਼ਟਰੀ ਬਾਜ਼ਾਰ ‘ਚ 332 ਕਰੋੜ ਰੁਪਏ ਦੱਸੀ ਜਾ ਰਹੀ ਹੈ। ਦਿੱਲੀ ਪੁਲਿਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਹੈਰੋਇਨ ਦੀ ਇੱਕ ਵੱਡੀ ਖੇਪ ਲੁਕਾਈ ਗਈ ਹੈ। ਇਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਇਹ ਜਾਣਕਾਰੀ ਜੁਟਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਆਖਰ ਦਿੱਲੀ ‘ਚ ਇੰਨੀ ਵੱਡੀ ਖੇਪ ਆਈ ਕਿਵੇਂ। ਇਸ ਤੋਂ ਪਹਿਲਾਂ ਪਿਛਲੇ ਸਾਲ ਦਸੰਬਰ ਮਹੀਨੇ ‘ਚ ਦਿੱਲੀ ‘ਚ 120 ਕਰੋੜ ਰੁਪਏ ਦੀ ਕੀਮਤ ਦੀ ਹੈਰੋਇਨ ਫੜੀ ਗਈ ਸੀ ਤੇ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।