APP Protest against DDA Notice : ਦਿੱਲੀ ਵਿੱਚ ਝੁੱਗੀਆਂ ਨੂੰ ਹਟਾਉਣ ਨੂੰ ਲੈ ਕੇ ਸੜਕਾਂ 'ਤੇ ਹੰਗਾਮਾ ਜਾਰੀ ਹੈ। ਇਸ ਮਾਮਲੇ ਵਿੱਚ ਡੀਡੀਏ ਦੇ ਨੋਟਿਸ ਖ਼ਿਲਾਫ਼ ‘ਆਪ’ ਦਾ ਜ਼ੋਰਦਾਰ ਵਿਰੋਧ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਪ੍ਰਦਰਸ਼ਨਕਾਰੀ ਭਾਜਪਾ ਦਫ਼ਤਰ ਅੱਗੇ ਬੈਰੀਕੇਡਾਂ 'ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ। ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਹੈ ਕਿ ਇਹ ਸਭ ਭਾਜਪਾ ਦੇ ਇਸ਼ਾਰੇ 'ਤੇ ਹੋ ਰਿਹਾ ਹੈ। ਇਸ ਦੇ ਖਿਲਾਫ 'ਆਪ' ਭਾਜਪਾ ਦੇ ਮੁੱਖ ਦਫਤਰ ਦਾ ਘਿਰਾਓ ਕਰੇਗੀ। ‘ਆਪ’ ਆਗੂਆਂ ਦਾ ਦੋਸ਼ ਹੈ ਕਿ ਚੋਣਾਂ ਤੋਂ ਪਹਿਲਾਂ ਭਾਜਪਾ ਨੇ ‘ਜਿੱਥੇ ਝੁੱਗੀਆਂ ਹਨ, ਉਥੇ ਮਕਾਨ ਦੇਣ ਦਾ ਵਾਅਦਾ ਕੀਤਾ ਸੀ। ਹੁਣ ਉਹੀ ਭਾਜਪਾ ਚੋਣਾਂ ਤੋਂ ਬਾਅਦ ਝੁੱਗੀਆਂ ਢਾਹ ਰਹੀ ਹੈ।



ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਵਰਕਰਾਂ ਵੱਲੋਂ ਦਿੱਲੀ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਅੱਗੇ ਜ਼ੋਰਦਾਰ ਪ੍ਰਦਰਸ਼ਨ ਜਾਰੀ ਹੈ। ਆਮ ਆਦਮੀ ਪਾਰਟੀ ਦਾ ਇਹ ਪ੍ਰਦਰਸ਼ਨ ਡੀਡੀਏ ਵੱਲੋਂ ਦਿੱਲੀ ਵਿੱਚ ਗ਼ੈਰਕਾਨੂੰਨੀ ਝੁੱਗੀਆਂ ਨੂੰ ਹਟਾਉਣ ਦੇ ਨੋਟਿਸ ਦੇ ਖ਼ਿਲਾਫ਼ ਹੈ।


 ਇਹ ਵੀ ਪੜ੍ਹੋ : ਨਹੀਂ ਰਹੇ ਸੰਤੋਖ ਚੌਧਰੀ, ਪੰਜਾਬ ਦੇ ਫਿਲੌਰ 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ 'ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ, CM ਨੇ ਪ੍ਰਗਟਾਇਆ ਦੁੱਖ

ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਕੀਤੀ ਜਲ ਤੋਪਾਂ ਦੀ ਵਰਤੋਂ

ਆਮ ਆਦਮੀ ਪਾਰਟੀ ਦੇ ਵਰਕਰ ਡੀਡੀਏ ਦੇ ਨੋਟਿਸ ਖ਼ਿਲਾਫ਼ ਭਾਜਪਾ ਦਫ਼ਤਰ ਅੱਗੇ ਧਰਨਾ ਦੇ ਰਹੇ ਹਨ। ਵੱਡੀ ਗਿਣਤੀ 'ਚ 'ਆਪ' ਵਰਕਰ ਭਾਜਪਾ ਦਫਤਰ ਵੱਲ ਵਧ ਰਹੇ ਸਨ ਪਰ ਦਿੱਲੀ ਪੁਲਸ ਨੇ ਭਾਜਪਾ ਦਫਤਰ ਪਹੁੰਚਣ ਤੋਂ ਪਹਿਲਾਂ ਹੀ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ। 'ਆਪ' ਵਰਕਰ ਜਬਰਦਸਤੀ ਭਾਜਪਾ ਦਫ਼ਤਰ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਪੁਲੀਸ ਦੇ ਰੋਕਣ ਦੇ ਬਾਵਜੂਦ ‘ਆਪ’ ਵਰਕਰ ਨਾ ਮੰਨੇ ਤਾਂ ਪੁਲੀਸ ਨੇ ਜਲ ਤੋਪਾਂ ਅਤੇ ਭਾਰੀ ਪੁਲੀਸ ਬਲ ਵਰਤ ਕੇ ‘ਆਪ’ ਵਰਕਰਾਂ ਨੂੰ ਰੋਕ ਲਿਆ। ਇਸ ਦੇ ਬਾਵਜੂਦ ‘ਆਪ’ ਵਰਕਰਾਂ ਦਾ ਪ੍ਰਦਰਸ਼ਨ ਜਾਰੀ ਹੈ।


ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਨਾਂ ਇੱਕ ਹੋਰ ਵੱਡੀ ਉਪਲਬਧੀ, ਡਰੇਕ ਨੂੰ ਪਛਾੜ ਹਾਸਲ ਕੀਤਾ ਇਹ ਮੁਕਾਮ

 ਹਟਾਉਣ ਤੋਂ ਪਹਿਲਾਂ ਫਲੈਟ ਬਣਾ ਕੇ ਦੇਵੇ ਸਰਕਾਰ 



ਦੱਸ ਦੇਈਏ ਕਿ ਡੀਡੀਏ ਨੇ ਦਿੱਲੀ ਦੇ ਕੁਝ ਖੇਤਰਾਂ ਵਿੱਚ ਸਥਿਤ ਗੈਰ-ਕਾਨੂੰਨੀ ਝੁੱਗੀਆਂ ਨੂੰ ਹਟਾਉਣ ਲਈ ਨੋਟਿਸ ਦਿੱਤਾ ਸੀ। ਡੀਡੀਏ ਦੇ ਨੋਟਿਸ ਖ਼ਿਲਾਫ਼ ‘ਆਪ’ ਵਰਕਰਾਂ ਵਿੱਚ ਡੂੰਘਾ ਰੋਸ ਹੈ। ‘ਆਪ’ ਆਗੂਆਂ ਦਾ ਕਹਿਣਾ ਹੈ ਕਿ ਇਨ੍ਹਾਂ ਝੁੱਗੀਆਂ ਵਿੱਚ ਲੋਕ ਪਿਛਲੇ ਕਈ ਸਾਲਾਂ ਤੋਂ ਰਹਿ ਰਹੇ ਹਨ। ਉਹ ਇੱਥੇ ਵੱਡੇ ਹੋਏ ਹਨ, ਹੁਣ ਉਨ੍ਹਾਂ ਨੂੰ ਇੱਥੋਂ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ‘ਆਪ’ ਮੰਗ ਕਰਦੀ ਹੈ ਕਿ ਇਹ ਫਲੈਟ ਬਣਾਏ ਜਾਣ ਅਤੇ ਸਾਲਾਂ ਤੋਂ ਝੁੱਗੀਆਂ ਵਿੱਚ ਰਹਿ ਰਹੇ ਲੋਕਾਂ ਨੂੰ ਦਿੱਤੇ ਜਾਣ। ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਹੈ ਕਿ ਜਦੋਂ ਤੱਕ ਹਰ ਝੁੱਗੀ-ਝੌਂਪੜੀ ਵਾਲੇ ਨੂੰ ਉਸ ਦੀ ਝੁੱਗੀ ਦੇ ਨੇੜੇ ਘਰ ਨਹੀਂ ਮਿਲ ਜਾਂਦਾ, ਉਦੋਂ ਤੱਕ ਕਿਸੇ ਵੀ ਝੁੱਗੀ 'ਤੇ ਬੁਲਡੋਜ਼ਰ ਨਹੀਂ ਚੱਲਣ ਦਿੱਤਾ ਜਾਵੇਗਾ।