Delhi Acid Attack: ਵਿਦਿਆਰਥਣ 'ਤੇ ਤੇਜ਼ਾਬ ਹਮਲੇ ਬਾਰੇ ਕੇਜਰੀਵਾਲ ਨੇ ਕਿਹਾ- ਇਹ ਬਿਲਕੁਲ ਬਰਦਾਸ਼ਤ ਨਹੀਂ, ਮਾਲੀਵਾਲ ਨੇ ਤੇਜ਼ਾਬ ਦੀ ਵਿਕਰੀ 'ਤੇ ਚੁੱਕੇ ਸਵਾਲ
Acid Attack in Delhi: ਦਿੱਲੀ 'ਚ 12ਵੀਂ ਜਮਾਤ ਦੀ ਵਿਦਿਆਰਥਣ 'ਤੇ ਤੇਜ਼ਾਬ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਰਾਜਧਾਨੀ ਦੇ ਦਵਾਰਕਾ ਮੋਡ ਇਲਾਕੇ ਦੀ ਹੈ।
Acid Attack in Delhi: ਦਿੱਲੀ 'ਚ 12ਵੀਂ ਜਮਾਤ ਦੀ ਵਿਦਿਆਰਥਣ 'ਤੇ ਤੇਜ਼ਾਬ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਰਾਜਧਾਨੀ ਦੇ ਦਵਾਰਕਾ ਮੋਡ ਇਲਾਕੇ ਦੀ ਹੈ। ਪੀੜਤਾ ਨੂੰ ਸਫਦਰਜੰਗ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਬਾਈਕ ਸਵਾਰ ਦੋ ਨੌਜਵਾਨਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਘਟਨਾ ਦੀ ਨਿੰਦਾ ਕਰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਗੱਲ ਕਹੀ ਹੈ। ਰਾਸ਼ਟਰੀ ਅਤੇ ਦਿੱਲੀ ਮਹਿਲਾ ਕਮਿਸ਼ਨ ਨੇ ਇਸ ਘਟਨਾ ਦਾ ਨੋਟਿਸ ਲਿਆ ਹੈ।
ये बिल्कुल बर्दाश्त नहीं किया जा सकता। अपराधियों की इतनी हिम्मत आख़िर हो कैसे गई? अपराधियों को सख़्त से सख़्त सज़ा मिलनी चाहिए। दिल्ली में हर बेटी की सुरक्षा हमारे लिए महत्त्वपूर्ण है। https://t.co/zPpQXMJ5OY
— Arvind Kejriwal (@ArvindKejriwal) December 14, 2022
ਦਿੱਲੀ 'ਚ ਵਿਦਿਆਰਥਣ 'ਤੇ ਹੋਏ ਤੇਜ਼ਾਬ ਹਮਲੇ ਦੇ ਸਬੰਧ 'ਚ ਰਾਸ਼ਟਰੀ ਮਹਿਲਾ ਕਮਿਸ਼ਨ (ਐੱਨ. ਸੀ. ਡਬਲਿਊ.) ਦੀ ਟੀਮ ਮਾਮਲੇ ਦੀ ਜਾਂਚ ਲਈ ਹਸਪਤਾਲ ਪਹੁੰਚੇਗੀ ਅਤੇ ਪੀੜਤਾ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਏਗੀ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ 'ਚ ਵਿਦਿਆਰਥਣ 'ਤੇ ਤੇਜ਼ਾਬ ਹਮਲੇ ਦੇ ਮਾਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਕੇਜਰੀਵਾਲ ਨੇ ਕਿਹਾ, ''ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਅਪਰਾਧੀਆਂ ਦੀ ਇੰਨੀ ਹਿੰਮਤ ਕਿਵੇਂ ਹੋਈ? ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਦਿੱਲੀ ਦੀ ਹਰ ਬੇਟੀ ਦੀ ਸੁਰੱਖਿਆ ਸਾਡੇ ਲਈ ਮਹੱਤਵਪੂਰਨ ਹੈ।
ਸਵਾਤੀ ਮਾਲੀਵਾਲ ਨੇ ਤੇਜ਼ਾਬ ਦੀ ਵਿਕਰੀ 'ਤੇ ਸਵਾਲ ਉਠਾਏ ਹਨ
ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਲਈ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਉਸ ਨੇ ਤੇਜ਼ਾਬ ਦੀ ਵਿਕਰੀ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਸਵਾਤੀ ਮਾਲੀਵਾਲ ਨੇ ਟਵੀਟ ਕੀਤਾ, ''ਦਿੱਲੀ 'ਚ ਤੇਜ਼ਾਬ ਦੀ ਵਿਕਰੀ ਦੀ ਇਹ ਹਾਲਤ ਹੈ। ਅੱਜ ਦੇਸ਼ ਵਿੱਚ ਸਬਜ਼ੀਆਂ ਦੀ ਤਰ੍ਹਾਂ ਆਸਾਨੀ ਨਾਲ ਤੇਜ਼ਾਬ ਵਿਕ ਰਿਹਾ ਹੈ। ਸਾਡੀਆਂ ਕਈ ਰਿਪੋਰਟਾਂ ਦੇ ਬਾਵਜੂਦ ਸਰਕਾਰ ਤੇਜ਼ਾਬ ਦੀ ਪ੍ਰਚੂਨ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਕਿਉਂ ਨਹੀਂ ਲਗਾਉਂਦੀ?
ये दिल्ली में ऐसिड बिक्री का हाल है। आज ऐसिड देश में उतनी आसानी से बिक रहा है जितने आसानी से सब्ज़ी बिकती हैं। हमारे कई रिपोर्ट्स के बावजूद क्यूँ सरकार ऐसिड की रीटेल सेल को पूरी तरह से बैन नहीं करती? https://t.co/PPof9yaxOX
— Swati Maliwal (@SwatiJaiHind) December 14, 2022
ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਨੌਜਵਾਨ ਲੜਕੀ ਨੂੰ ਪਹਿਲਾਂ ਤੋਂ ਹੀ ਜਾਣਦਾ ਸੀ। ਜਦੋਂ ਉਹ ਸਕੂਲ ਜਾ ਰਹੀ ਸੀ ਤਾਂ ਦੋਸ਼ੀ ਨੇ ਇਸ ਖੌਫਨਾਕ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਇੱਕ ਦੋਸ਼ੀ ਨੂੰ ਹਿਰਾਸਤ ਵਿੱਚ ਲਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।