ਨਵੀਂ ਦਿੱਲੀ: ਸਰਦੀ ਦੀ ਆਮਦ ਦੇ ਨਾਲ ਹੀ ਰਾਜਧਾਨੀ ਦਿੱਲੀ ਦੀ ਹਵਾ ਬੇਹੱਦ ਖਰਾਬ ਹੋਣ ਲੱਗੀ ਹੈ। ਦਿੱਲੀ ਦੇ ਆਸਮਾਨ 'ਚ ਚਾਰੇ ਪਾਸੇ ਧੁੰਦ ਦੀ ਇਕ ਸੰਘਣੀ ਚਾਦਰ ਛਾਈ ਹੋਈ ਹੈ। ਦਿੱਲੀ 'ਚ ਅੱਜ ਸਵੇਰੇ ਪ੍ਰਦੂਸ਼ਣ ਦਾ ਪੱਧਰ AQI-347 ਦਰਜ ਕੀਤਾ ਗਿਆ। ਦਿੱਲੀ ਦੇ ਆਨੰਦ ਵਿਹਾਰ 'ਚ ਵੀ ਅੱਜ ਸਵੇਰ ਹਵਾ ਦੀ ਗੁਣਵੱਤਾ ਬੇਹੱਦ ਖਰਾਬ ਰਹੀ। ਇੱਥੇ AQI-374 ਦਰਜ ਕੀਤਾ ਗਿਆ।
ਪ੍ਰਿਥਵੀ ਵਿਗਿਆਨ ਮੰਤਰਾਲੇ ਦੀ ਹਵਾ ਗੁਣਵੱਤਾ ਨਿਗਰਾਨੀ ਸੰਸਥਾ SAFAR ਨੇ ਕਿਹਾ ਕਿ ਹਵਾ ਦੀ ਦਿਸ਼ਾ ਤੇ ਹਵਾ ਦੀ ਗਤੀ ਹਰਿਆਣਾ, ਪੰਜਾਬ ਅਤੇ ਹੋਰ ਗਵਾਂਡੀ ਖੇਤਰ 'ਚ ਪਰਾਲੀ ਸਾੜਨ ਨਾਲ ਨਿੱਕਲੇ ਪ੍ਰਦੂਸ਼ਕ ਤੱਤਾਂ ਦੇ ਦਿੱਲੀ ਪਹੁੰਚਣ ਦੇ ਅਨੁਕੂਲ ਹੈ। ਯਾਨੀ ਕਿ ਪੰਜਾਬ ਤੇ ਹਰਿਆਣਾ 'ਚ ਸਾੜੀ ਜਾਣ ਵਾਲੀ ਪਰਾਲੀ ਦਿੱਲੀ 'ਚ ਪ੍ਰਦੂਸ਼ਣ ਲਈ ਜ਼ਿੰਮੇਵਾਰ ਹੈ।
ਦਿੱਲੀ ਦੇ ਪੀਐਮ 2.5 'ਚ ਪਰਾਲੀ ਸਾੜੇ ਜਾਣ ਦਾ ਯੋਗਦਾਨ ਐਤਵਾਰ 19 ਫੀਸਦ ਸੀ। ਸ਼ਹਿਰ 'ਚ ਸੋਮਵਾਰ ਸਵੇਰ 10 ਵਜੇ AQI 343 ਦਰਜ ਕੀਤਾ ਗਿਆ ਤੇ 24 ਘੰਟੇ ਦਾ ਔਸਤ AQI ਐਤਵਾਰ 349 ਸੀ।
ਇਹ ਹੋਣਾ ਚਾਹੀਦਾ ਹੈ AQI ਪੱਧਰ:
ਹਵਾ ਦੀ ਗੁਣਵੱਤਾ ਦਾ ਇੰਡੈਕਸ 0-50 ਦੇ ਚੰਗੇ ਪੱਧਰ ਨੂੰ ਦਰਸਾਉਂਦਾ ਹੈ। 51-100 ਸੰਤੋਸ਼ਜਨਕ, 101 ਤੋਂ 200 ਮੱਧਮ, 201–300 ਖ਼ਰਾਬ, 301 ਤੋਂ 400 ਬਹੁਤ ਖ਼ਰਾਬ, 401 ਤੋਂ 500 ਗੰਭੀਰ ਤੇ 500 ਸਭ ਤੋਂ ਵੱਧ ਗੰਭੀਰ ਅਤੇ ਐਮਰਜੈਂਸੀ 'ਚ ਆਉਂਦਾ ਹੈ। ਪੰਜਾਬ ਵਿੱਚ ਸਭ ਤੋਂ ਵੱਧ ਲੁਧਿਆਣਾ ਪੱਧਰ ਮੱਧ ਸ਼੍ਰੇਣੀ ਵਿਚ ਆਇਆ ਹੈ।
ਦਿੱਲੀ 'ਚ ਪ੍ਰਦੂਸ਼ਣ ਕਾਬੂ ਕਰਨ ਲਈ ਕੇਂਦਰ ਲਿਆਵੇਗਾ ਨਵਾਂ ਕਾਨੂੰਨ
ਦਿੱਲੀ ਐਨਸੀਆਰ 'ਚ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਕੇਂਦਰ ਸਰਕਾਰ ਛੇਤੀ ਹੀ ਨਵਾਂ ਕਾਨੂੰਨ ਲਿਆਵੇਗੀ। ਵਾਤਾਵਰਣ ਮੰਤਰਾਲੇ ਦੇ ਇਕ ਅਧਿਕਾਰੀ ਨੇ ਸੋਮਵਾਰ ਇਹ ਜਾਣਕਾਰੀ ਦਿੱਤੀ। ਵਾਤਾਵਰਣ ਸਕੱਤਰ ਆਰਪੀ ਗੁਪਤਾ ਨੇ ਕਿਹਾ, 'ਨਵਾਂ ਕਾਨੂੰਨ ਸਿਰਫ ਦਿੱਲੀ ਤੇ ਐਨਸੀਆਰ ਲਈ ਹੋਵੇਗਾ। ਇਹ ਛੇਤੀ ਹੀ ਸਾਹਮਣੇ ਆਵੇਗਾ। ਇਸ ਦੇ ਜ਼ੁਰਮਾਨੇ ਸਬੰਧੀ ਸੂਚਨਾ 'ਤੇ ਮੈਂ ਕੋਈ ਟਿੱਪਣੀ ਨਹੀਂ ਕਰ ਸਕਦਾ। ਇਹ ਨਵਾਂ ਕਾਨੂੰਨ ਸਿਰਫ ਦਿੱਲੀ-ਐਨਸੀਆਰ ਖੇਤਰ 'ਚ ਪ੍ਰਦੂਸ਼ਣ ਕੰਟਰੋਲ ਕਰਨ ਲਈ ਹੈ। ਹਵਾ ਕਾਨੂੰਨ ਰਾਸ਼ਟਰ ਲਈ ਹੈ ਤੇ ਇਹ ਜਿਉਂ ਦਾ ਤਿਉਂ ਰਹੇਗਾ।'
ਦਰਅਸਲ ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ 'ਚ ਹਵਾ ਗੁਣਵੱਤਾ ਦੇ ਖਰਾਬ ਹੁੰਦੇ ਪੱਧਰ ਨੂੰ ਲੈਕੇ ਚਿੰਤਾ ਜ਼ਾਹਰ ਕੀਤੀ ਸੀ ਤੇ ਕੇਂਦਰ ਨੇ ਕੋਰਟ ਨੂੰ ਦੱਸਿਆ ਸੀ ਕਿ ਉਹ ਪ੍ਰਦੂਸ਼ਣ ਨੂੰ ਕੰਟਰੋਲ ਰੱਖਣ ਲਈ ਨਵਾਂ ਕਾਨੂੰਨ ਲਿਆਵੇਗਾ ਤੇ ਉਸ ਦੇ ਸਨਮੁੱਖ ਚਾਰ ਦਿਨ ਦੇ ਅੰਦਰ ਇਕ ਪ੍ਰਸਤਾਵ ਪੇਸ਼ ਕਰੇਗਾ। ਇਸ ਤੋਂ ਬਾਅਦ ਹੀ ਗੁਪਤਾ ਦੀ ਇਹ ਪ੍ਰਤੀਕਿਰਿਆ ਸਾਹਮਣੇ ਆਈ ਹੈ।
ਭਾਰਤ ਪਹੁੰਚੇ ਅਮਰੀਕਾ ਦੇ ਵਿਦੇਸ਼ ਤੇ ਰੱਖਿਆ ਮੰਤਰੀ, ਦੋ ਪੱਖੀ ਵਾਰਤਾ 'ਚ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ