ਹੱਦੋਂ ਵੱਧ ਪਲੀਤ ਹੋਈ ਦਿੱਲੀ ਦੀ ਆਬੋ-ਹਵਾ, WHO ਦੀ ਰਿਪੋਰਟ ਉਡਾਏ ਹੋਸ਼
ਏਬੀਪੀ ਸਾਂਝਾ
Updated at:
30 Oct 2018 12:55 PM (IST)
NEXT
PREV
ਨਵੀਂ ਦਿੱਲੀ: ਦਿੱਲੀ ਦੀ ਹਵਾ ਦੀ ਕੁਆਲਿਟੀ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਪੀਐਮ 2.5 ਦਾ ਪੱਧਰ 217 ਤਕ ਪੁੱਜ ਗਿਆ ਹੈ। ਦਿੱਲੀ ਦੇ ਆਨੰਦ ਵਿਹਾਰ, ਅਸ਼ੋਕ ਵਿਹਾਰ, ਜਹਾਂਗੀਰਪੁਰੀ ਤੇ ਮਥੁਰਾ ਰੋਡ ਸਮੇਤ 10 ਇਲਾਕਿਆਂ ਵਿੱਚ ਸਥਿਤੀ ਬੇਹੱਦ ਗੰਭੀਰ ਬਣੀ ਹੋਈ ਹੈ। ਫਰੀਦਾਬਾਦ, ਨੋਇਡਾ ਤੇ ਗੁਰੂਗ੍ਰਾਮ ਵਿੱਚ ਵੀ ਸਥਿਤੀ ਮੰਦੀ ਬਣੀ ਹੋਈ ਹੈ।
WHO ਦੀ ਪ੍ਰੇਸ਼ਾਨ ਕਰਨ ਵਾਲੀ ਰਿਪੋਰਟ
ਇਸੇ ਦੌਰਾਨ ਵਿਸ਼ਵ ਸਿਹਤ ਸੰਗਠਨ (WHO) ਨੇ ਇੱਕ ਰਿਪੋਰਟ ਵਿੱਚ ਕਿਹਾ ਹੈ ਕਿ ਸਾਲ 2016 ਵਿੱਚ ਭਾਰਤ ਵਿੱਚ ਪੰਜ ਸਾਲਾਂ ਤੋਂ ਘੱਟ ਉਮਰ ਦੇ ਤਕਰੀਬਨ ਇੱਕ ਲੱਖ ਬੱਚਿਆਂ ਦੀ ਜ਼ਹਿਰੀਲੀ ਹਵਾ ਦੇ ਅਸਰ ਕਾਰਨ ਮੌਤ ਹੋ ਗਈ ਹੈ। ਇਸ ਤੋਂ ਇਲਾਵਾ, ਇਸ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਘੱਟ ਤੇ ਮੱਧਮ ਆਮਦਨ ਵਰਗ ਦੇ ਦੇਸ਼ਾਂ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ 98 ਫੀਸਦੀ ਬੱਚੇ 2016 ਵਿੱਚ ਹਵਾ ਵਿਚ ਮੌਜੂਦ ਕਣ (ਪੀਐਮ) ਤੋਂ ਹੋਣ ਵਾਲੇ ਹਵਾ ਪ੍ਰਦੂਸ਼ਣ ਦੇ ਸ਼ਿਕਾਰ ਹੋਏ ਹਨ।
ਪ੍ਰਦੂਸ਼ਣ ’ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਮਾਹਿਰਾਂ ਅਨੁਸਾਰ, ਦਿੱਲੀ ਵਿੱਚ ਅੱਜ ਤੇ ਭਲਕੇ ਪ੍ਰਦੂਸ਼ਣ ਦਾ ਪੱਧਰ ਹੋਰ ਵਧਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਪ੍ਰਸ਼ਾਸਨ ਦੀ ਰੋਕ ਤੇ ਚੇਤਾਵਨੀਆਂ ਦੇ ਬਾਵਜੂਦ, ਹਰਿਆਣਾ ਤੇ ਪੰਜਾਬ ਵਿੱਚ ਪਰਾਲੀ ਸਾੜਨ ਕਾਰਨ ਦਿੱਲੀ ਦੀ ਹਵਾ ਵਿੱਚ ਪ੍ਰਦੂਸ਼ਣ ਵਧਿਆ ਹੈ। ਵਧ ਰਹੇ ਪ੍ਰਦੂਸ਼ਣ ਨੂੰ ਦੇਖਦਿਆਂ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ 15 ਸਾਲ ਪੁਰਾਣੇ ਪੈਟਰੋਲ ਤੇ 10 ਸਾਲ ਪੁਰਾਣੇ ਡੀਜ਼ਲ ਵਾਹਨਾਂ 'ਤੇ ਪਾਬੰਦੀ ਲਾ ਦਿੱਤੀ ਹੈ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰਿਆਣਾ, ਪੰਜਾਬ ਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੇਜਰੀਵਾਲ ਨੇ ਟਵੀਟ ਕੀਤਾ ਕਿ ਪੂਰਾ ਸਾਲ ਦਿੱਲੀ ਵਿੱਚ ਪ੍ਰਦੂਸ਼ਣ ਠੀਕ ਰਿਹਾ, ਪਰ ਇਸ ਵੇਲੇ ਹਰ ਸਾਲ ਦਿੱਲੀ ਨੂੰ ਕੇਂਦਰ ਤੇ ਪੰਜਾਬ ਦੀ ਭਾਜਪਾ ਤੇ ਕਾਂਗਰਸ ਸਰਕਾਰ ਦੀ ਵਜ੍ਹਾ ਕਰਕੇ ਦਮ ਘੁੱਟਣ ਵਾਲਾ ਪ੍ਰਦੂਸ਼ਣ ਝੱਲਣਾ ਪੈਂਦਾ ਹੈ। ਸਾਡੇ ਸਾਰੇ ਯਤਨਾਂ ਦੇ ਬਾਵਜੂਦ ਇਹ ਕੁਝ ਕਰਨ ਲਈ ਤਿਆਰ ਨਹੀਂ। ਇਨ੍ਹਾਂ ਰਾਜਾਂ ਦੇ ਕਿਸਾਨ ਵੀ ਆਪਣੀਆਂ ਸਰਕਾਰਾਂ ਤੋਂ ਪ੍ਰੇਸ਼ਾਨ ਹਨ।

- - - - - - - - - Advertisement - - - - - - - - -