ਨਵੀਂ ਦਿੱਲੀ: ਰਾਜਧਾਨੀ 'ਚ ਹਵਾ ਪ੍ਰਦੂਸ਼ਣ ਅਜੇ ਵੀ ਬਰਕਰਾਰ ਹੈ। ਪਿਛਲੇ ਕਈ ਦਿਨਾਂ ਤੋਂ ਬੇਹੱਦ ਖਰਾਬ ਹਵਾ ਗੁਣਵੱਤਾ ਦਰਜ ਕੀਤੀ ਜਾ ਰਹੀ ਹੈ। ਅਜਿਹੇ 'ਚ ਅੱਜ ਮੁੜ ਤੋਂ ਦਿੱਲੀ 'ਚ ਵੱਖ-ਵੱਖ ਥਾਵਾਂ 'ਤੇ ਏਕਿਊਆਈ ਖਰਾਬ ਸ਼੍ਰੇਣੀ 'ਚ ਦਰਜ ਕੀਤਾ ਗਿਆ ਹੈ।

ਦਿੱਲੀ ਦੇ ਆਨੰਦ ਵਿਹਾਰ 'ਚ 313 ਏਕਿਊਆਈ, ਆਰਕੇ ਪੁਰਮ 'ਚ 305, ਮੁੰਡਕਾ 'ਚ 325 ਅਤੇ ਪਟਪੜਗੰਜ 'ਚ 305 ਏਕਿਊਆਈ ਦਰਜ ਕੀਤਾ ਗਿਆ। ਜੋ ਬੇਹੱਦ ਖਰਾਬ ਸ਼੍ਰੇਣੀ ਦੇ ਅੰਤਰਗਤ ਆਉਂਦਾ ਹੈ।


ਦਿੱਲੀ 'ਚ ਪ੍ਰਦੂਸ਼ਣ ਲਈ ਪੰਜਾਬ ਤੇ ਹਰਿਆਣਾ ਸਮੇਤ ਗਵਾਂਢੀ ਰਾਜਾਂ 'ਚ ਪਰਾਲੀ ਨੂੰ ਲਾਈ ਜਾਣ ਵਾਲੀ ਅੱਗ ਨੂੰ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ। ਅਜਿਹੇ 'ਚ ਕੇਂਦਰ ਨੇ ਦਿੱਲੀ 'ਚ ਪ੍ਰਦੂਸ਼ਣ ਕਾਬੂ ਕਰਨ ਲਈ ਨਵਾਂ ਕਾਨੂੰਨ ਬਣਾਉਣ ਦੀ ਤਿਆਰੀ ਵਿੱਢ ਲਈ ਹੈ।

ਇਹ ਹੋਣਾ ਚਾਹੀਦਾ ਹੈ AQI ਪੱਧਰ:

ਹਵਾ ਦੀ ਗੁਣਵੱਤਾ ਦਾ ਇੰਡੈਕਸ 0-50 ਦੇ ਚੰਗੇ ਪੱਧਰ ਨੂੰ ਦਰਸਾਉਂਦਾ ਹੈ। 51-100 ਸੰਤੋਸ਼ਜਨਕ, 101 ਤੋਂ 200 ਮੱਧਮ, 201–300 ਖ਼ਰਾਬ, 301 ਤੋਂ 400 ਬਹੁਤ ਖ਼ਰਾਬ, 401 ਤੋਂ 500 ਗੰਭੀਰ ਤੇ 500 ਸਭ ਤੋਂ ਵੱਧ ਗੰਭੀਰ ਅਤੇ ਐਮਰਜੈਂਸੀ 'ਚ ਆਉਂਦਾ ਹੈ। ਪੰਜਾਬ ਵਿੱਚ ਸਭ ਤੋਂ ਵੱਧ ਲੁਧਿਆਣਾ ਪੱਧਰ ਮੱਧ ਸ਼੍ਰੇਣੀ ਵਿਚ ਆਇਆ ਹੈ।